Journalism Of Hope
BREAKING NEWS
ਚਿਤਕਾਰਾ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ.....ਏਸ਼ੀਅਨ ਗੇਮਜ਼ ’ਚ ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕੈਨੇਡਾ ਬੇਅਦਵੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਦਿਨਾਂ ’ਚ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼....ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ.....

ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Akali Sarpanch’s husband shot dead: ਤਰਨਤਾਰਨ — ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਥਾਣਾ ਝਬਾਲ ਦੇ ਪਿੰਡ ਗੱਗੋਬੂਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਹਿਲਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਨਵੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੋਲੀਆਂ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰ ਨਵਪ੍ਰੀਤ ਸਿੰਘ ਨੂੰ […]
By : Updated On: 26 Sep 2026 13:33:PM
ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

Akali Sarpanch’s husband shot dead: ਤਰਨਤਾਰਨ — ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਥਾਣਾ ਝਬਾਲ ਦੇ ਪਿੰਡ ਗੱਗੋਬੂਹਾ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮਹਿਲਾ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਨਵੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੋਲੀਆਂ ਲੱਗਣ ਤੋਂ ਬਾਅਦ ਪਰਿਵਾਰਕ ਮੈਂਬਰ ਨਵਪ੍ਰੀਤ ਸਿੰਘ ਨੂੰ ਇਲਾਜ ਲਈ ਨਿੱਜੀ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ਼ਤਿਹਾਰ

ਪਰਿਵਾਰ ਦਾ ਦੋਸ਼ ਹੈ ਕਿ ਨਵਪ੍ਰੀਤ ਸਿੰਘ ਨੇ ਇਲਾਕੇ ਵਿੱਚ ਨਸ਼ੇ ਦੇ ਕਥਿਤ ਕਾਰੋਬਾਰ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਪਰਿਵਾਰਕ ਮੈਂਬਰਾਂ ਅਤੇ ਸਿਆਸੀ ਆਗੂਆਂ ਦਾ ਦੋਸ਼ ਹੈ ਕਿ ਇਹ ਸੂਚਨਾ ਕਥਿਤ ਤੌਰ ’ਤੇ ਲੀਕ ਹੋਣ ਤੋਂ ਬਾਅਦ ਰੰਜਿਸ਼ ਤਹਿਤ ਨਵਪ੍ਰੀਤ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ। ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਪੁਲਿਸ ਨੂੰ ਸੂਚਨਾ ਦੇਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਸਬੰਧੀ ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਤਲ ਦੇ ਕਾਰਨਾਂ ਅਤੇ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਪਿੱਛੇ ਅਸਲ ਕਾਰਨ ਅਤੇ ਵਾਰਦਾਤ ਵਿੱਚ ਕੌਣ-ਕੌਣ ਸ਼ਾਮਲ ਸੀ, ਇਹ ਪੁਲਿਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News