ਝਗੜੇ ਦੌਰਾਨ ਚਾਚੇ ਨੇ ਭਤੀਜੇ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Uncle attacked his nephew with sharp weapon: ਕਪੂਰਥਲਾ (ਬਲਵਿੰਦਰ ਸਿੰਘ ਧਾਲੀਵਾਲ): ਕਪੂਰਥਲਾ ਦੇ ਪਿੰਡ ਮੰਨਣ ਵਿੱਚ ਪਰਿਵਾਰਕ ਝਗੜੇ ਦੌਰਾਨ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਲਾਜ ਅਧੀਨ ਜਸਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਮੰਨਣ ਨੇ ਦੋਸ਼ ਲਗਾਇਆ ਕਿ ਉਹ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਉਸ ਨੂੰ ਪਤਾ ਲੱਗਾ ਕਿ ਉਸਦੇ ਪਿਤਾ ਨੂੰ ਉਸਦੇ ਚਾਚੇ ਨੇ ਘੇਰਿਆ ਹੋਇਆ ਹੈ। ਜਦੋਂ ਉਹ ਆਪਣੇ ਪਿਤਾ ਨੂੰ ਛੁਡਾਉਣ ਲਈ ਉੱਥੇ ਪਹੁੰਚਿਆ ਤਾਂ ਕਥਿਤ ਤੌਰ ’ਤੇ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਜਸਵਿੰਦਰ ਸਿੰਘ ਮੁਤਾਬਕ ਉਸ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
