Journalism Of Hope
BREAKING NEWS
ਚਿਤਕਾਰਾ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ.....ਏਸ਼ੀਅਨ ਗੇਮਜ਼ ’ਚ ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕੈਨੇਡਾ ਬੇਅਦਵੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਦਿਨਾਂ ’ਚ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼....ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ.....

ਪੰਜਾਬ ਸਾਂਝੀਵਾਲਤਾ ਦਲ ਨੇ ਐਲਾਨਿਆ ਪਹਿਲਾ ਉਮੀਦਵਾਰ

Punjab Sanjhiwalta Dal announces first candidate: ਚੰਡੀਗੜ੍ਹ/ਰੂਪਨਗਰ (ਚੋਵੇਸ਼ ਲਟਾਵਾ): ਪੰਜਾਬ ਸਾਂਝੀਵਾਲਤਾ ਦਲ ਵੱਲੋਂ ਅੱਜ ਸੂਬੇ ਵਿੱਚ ਆਪਣੀ ਪਹਿਲੀ ਚੋਣ ਟਿਕਟ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਰੂਪਨਗਰ ਤੋਂ ਨੂਰਪੁਰ ਬੇਦੀ ਦੇ ਰਹਿਣ ਵਾਲੇ ਗੌਰਵ ਰਾਣਾ ਨੂੰ ਬਤੌਰ ਪਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ […]
By : Updated On: 26 Sep 2026 14:43:PM
ਪੰਜਾਬ ਸਾਂਝੀਵਾਲਤਾ ਦਲ ਨੇ ਐਲਾਨਿਆ ਪਹਿਲਾ ਉਮੀਦਵਾਰ
  • ਰੂਪਨਗਰ ਤੋਂ ਗੌਰਵ ਰਾਣਾ ਨੂੰ ਦਿੱਤੀ ਟਿਕਟ
  • ਵਾਅਦੇ ਪੂਰੇ ਨਾ ਕਰਨ ‘ਤੇ ਕਾਨੂੰਨੀ ਕਾਰਵਾਈ ਲਈ ਐਫੀਡੇਵਿਟ ਦੇਣ ਦਾ ਕੀਤਾ ਦਾਅਵਾ

Punjab Sanjhiwalta Dal announces first candidate: ਚੰਡੀਗੜ੍ਹ/ਰੂਪਨਗਰ (ਚੋਵੇਸ਼ ਲਟਾਵਾ): ਪੰਜਾਬ ਸਾਂਝੀਵਾਲਤਾ ਦਲ ਵੱਲੋਂ ਅੱਜ ਸੂਬੇ ਵਿੱਚ ਆਪਣੀ ਪਹਿਲੀ ਚੋਣ ਟਿਕਟ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਨੇ ਜ਼ਿਲ੍ਹਾ ਰੂਪਨਗਰ ਦੇ ਹਲਕਾ ਰੂਪਨਗਰ ਤੋਂ ਨੂਰਪੁਰ ਬੇਦੀ ਦੇ ਰਹਿਣ ਵਾਲੇ ਗੌਰਵ ਰਾਣਾ ਨੂੰ ਬਤੌਰ ਪਹਿਲਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਇਸ਼ਤਿਹਾਰ

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਚੰਡੀਗੜ੍ਹ ਵਿਖੇ 7 ਮੈਂਬਰੀ ਕਮੇਟੀ ਵੱਲੋਂ ਪੰਜਾਬ ਸਾਂਝੀਵਾਲਤਾ ਦਲ ਨੂੰ ਸਿਆਸਤ ਵਿੱਚ ਲਿਆਉਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਾਂਝੀਵਾਲਤਾ ਦਲ ਨੇ ਲੋਕਾਂ ਦੀ ਕਚਹਿਰੀ ਵਿੱਚ ਇੱਕ ਵੱਡਾ ਵਾਅਦਾ ਕਰਦਿਆਂ ਕਿਹਾ ਹੈ ਕਿ ਉਹ ਜਨਤਾ ਨੂੰ ਲਿਖਤੀ ਐਫੀਡੇਵਿਟ (ਹਲਫ਼ਨਾਮਾ) ਬਣਾ ਕੇ ਦੇਣਗੇ, ਜਿਸ ਵਿੱਚ ਕੀਤੇ ਗਏ ਵਾਅਦਿਆਂ ਪ੍ਰਤੀ ਪੂਰੀ ਵਚਨਬੱਧਤਾ ਹੋਵੇਗੀ।

ਇਸ ਮੌਕੇ ਪਾਰਟੀ ਆਗੂ ਅਮਰੀਕ ਸਿੰਘ ਮਾਨ, ਖੁਸ਼ਵਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਜੇਕਰ ਉਹ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰਦੇ ਹਨ, ਤਾਂ ਕੋਈ ਵੀ ਵੋਟਰ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਸਕਦਾ ਹੈ। ਅੱਜ ਪੰਜਾਬ ਵਿੱਚੋਂ ਆਪਣੀ ਪਹਿਲੀ ਟਿਕਟ ਗੌਰਵ ਰਾਣਾ ਨੂੰ ਦੇ ਕੇ ਪੰਜਾਬ ਸਾਂਝੀਵਾਲਤਾ ਦਲ ਨੇ ਚੋਣ ਸਰਗਰਮੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News