Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ, ਪੜ੍ਹੋ ਕੀ ਹੈ ਮਾਮਲਾ ?

Students protest at LPU late at night: ਜਲੰਧਰ: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਤੜਕੇ ਵਿਦਿਆਰਥੀਆਂ ਨੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਸੋਸ਼ਲ ਮੀਡੀਆ ਅਤੇ ਵਿਦਿਆਰਥੀ ਗਰੁੱਪਾਂ ਵਿੱਚ ਵਾਇਰਲ ਹੋਏ ਇੱਕ ਸੰਦੇਸ਼ ਤੋਂ ਬਾਅਦ ਸ਼ੁਰੂ ਹੋਇਆ, ਜਿਸ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦਾ ਦਾਅਵਾ ਕੀਤਾ ਗਿਆ ਸੀ। ਪੁਲਿਸ ਨੇ ਫਿਲਹਾਲ ਇਸ […]
By : Updated On: 27 Sep 2026 08:35:AM
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ, ਪੜ੍ਹੋ ਕੀ ਹੈ ਮਾਮਲਾ ?

Students protest at LPU late at night: ਜਲੰਧਰ: ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਐਤਵਾਰ ਤੜਕੇ ਵਿਦਿਆਰਥੀਆਂ ਨੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਸੋਸ਼ਲ ਮੀਡੀਆ ਅਤੇ ਵਿਦਿਆਰਥੀ ਗਰੁੱਪਾਂ ਵਿੱਚ ਵਾਇਰਲ ਹੋਏ ਇੱਕ ਸੰਦੇਸ਼ ਤੋਂ ਬਾਅਦ ਸ਼ੁਰੂ ਹੋਇਆ, ਜਿਸ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦਾ ਦਾਅਵਾ ਕੀਤਾ ਗਿਆ ਸੀ। ਪੁਲਿਸ ਨੇ ਫਿਲਹਾਲ ਇਸ ਦਾਅਵੇ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਸ਼ਤਿਹਾਰ

ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ 2 ਵਜੇ ਵਿਦਿਆਰਥੀ ਗਰਲਜ਼ ਹੋਸਟਲ ਨੇੜੇ ਇਕੱਠੇ ਹੋਏ। ਇਸ ਤੋਂ ਬਾਅਦ ਵਿਰੋਧ ਤੇਜ਼ ਹੋ ਗਿਆ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਕੁਝ ਥਾਵਾਂ ’ਤੇ ਭੰਨਤੋੜ ਕੀਤੀ ਗਈ। ਕੁਝ ਵਸਤਾਂ ਨੂੰ ਅੱਗ ਲਗਾਉਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਬਾਹਰ ਆ ਗਏ ਅਤੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ। ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਪੁਲਿਸ ਨੇ ਕਿਹਾ- ਸੋਸ਼ਲ ਮੀਡੀਆ ਸੰਦੇਸ਼ ਤੋਂ ਸ਼ੁਰੂ ਹੋਇਆ ਵਿਰੋਧ
ਪੁਲਿਸ ਮੁਤਾਬਕ ਗਰਲਜ਼ ਹੋਸਟਲ ਨੇੜੇ ਵਿਰੋਧ ਦੀ ਸ਼ੁਰੂਆਤ ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਇੱਕ ਸੰਦੇਸ਼ ਤੋਂ ਹੋਈ। ਇਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਿਸੇ ਬਾਹਰੀ ਵਿਅਕਤੀ ਨੇ ਇੱਕ ਵਿਦਿਆਰਥਣ ਨਾਲ ਜਬਰ-ਜਨਾਹ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ ਅਜਿਹੀ ਘਟਨਾ ਦੀ ਪੁਸ਼ਟੀ ਕਰਨ ਵਾਲੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੋਸ਼ਲ ਮੀਡੀਆ ’ਤੇ ਇਸ ਦੇ ਨਾਲ ਇੱਕ ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਅਤੇ ਇੱਕ ਵਰਕਰ ’ਤੇ ਦੋਸ਼ ਲੱਗਣ ਸਬੰਧੀ ਵੀ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਵੀ ਅਜੇ ਤੱਕ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਧਿਕਾਰਤ ਤੌਰ ’ਤੇ ਹੋਰ ਜਾਣਕਾਰੀ ਸਾਹਮਣੇ ‘ਤੇ ਪਤਾ ਲੱਗ ਸਕੇਗਾ ਕਿ ਮਾਮਲਾ ਕੀ ਹੈ ਅਤੇ ਕਿਉਂ ਵਿਦਿਆਰਥੀਆਂ ਨੇ ਵਿਰੋਧ ਕੀਤਾ ?

Read Latest News and Breaking News at Daily Post TV, Browse for more News

Ad
Ad

Punjab District News