Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਵਿਆਹੁਤਾ ਔਰਤ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Married woman commits suicid: ਨੰਗਲ (ਸ੍ਰੀ ਆਨੰਦਪੁਰ ਸਾਹਿਬ) (ਚੋਵੇਸ਼ ਲਟਾਵਾ): ਨੰਗਲ ਦੇ ਰੇਲਵੇ ਰੋਡ ’ਤੇ ਮੋਟਰਸਾਈਕਲ ਏਜੰਸੀਆਂ ਨੇੜੇ ਇੱਕ ਵਿਆਹੁਤਾ ਔਰਤ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸਾਕਸ਼ੀ ਸੈਣੀ ਵਜੋਂ ਹੋਈ ਹੈ। ਉਸ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ। ਜਾਣਕਾਰੀ ਮੁਤਾਬਕ ਘਟਨਾ ਦੁਪਹਿਰ […]
By : Updated On: 27 Sep 2026 10:00:AM
ਵਿਆਹੁਤਾ ਔਰਤ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Married woman commits suicid: ਨੰਗਲ (ਸ੍ਰੀ ਆਨੰਦਪੁਰ ਸਾਹਿਬ) (ਚੋਵੇਸ਼ ਲਟਾਵਾ): ਨੰਗਲ ਦੇ ਰੇਲਵੇ ਰੋਡ ’ਤੇ ਮੋਟਰਸਾਈਕਲ ਏਜੰਸੀਆਂ ਨੇੜੇ ਇੱਕ ਵਿਆਹੁਤਾ ਔਰਤ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਸਾਕਸ਼ੀ ਸੈਣੀ ਵਜੋਂ ਹੋਈ ਹੈ। ਉਸ ਦਾ ਵਿਆਹ ਕਰੀਬ ਡੇਢ ਸਾਲ ਪਹਿਲਾਂ ਹੋਇਆ ਸੀ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਘਟਨਾ ਦੁਪਹਿਰ ਕਰੀਬ 4 ਵਜੇ ਵਾਪਰੀ। ਨਹਿਰ ਵਿੱਚ ਛਾਲ ਮਾਰਨ ਤੋਂ ਪਹਿਲਾਂ ਔਰਤ ਵੱਲੋਂ ਮੋਬਾਈਲ ’ਤੇ ਵੀਡੀਓ ਬਣਾਉਣ ਦੀ ਗੱਲ ਸਾਹਮਣੇ ਆਈ ਹੈ। ਇਸ ਤੋਂ ਬਾਅਦ ਉਸ ਨੇ ਆਪਣੀਆਂ ਚੱਪਲਾਂ ਅਤੇ ਮੋਬਾਈਲ ਇੱਕ ਲਿਫਾਫੇ ਵਿੱਚ ਪਾ ਕੇ ਪੁਲ ’ਤੇ ਰੱਖ ਦਿੱਤੇ ਅਤੇ ਨਹਿਰ ਵਿੱਚ ਛਾਲ ਮਾਰ ਦਿੱਤੀ।

ਘਟਨਾ ਦੀ ਸੂਚਨਾ ਮਿਲਣ ’ਤੇ ਨੰਗਲ ਥਾਣੇ ਦੇ ਐੱਸ.ਐੱਚ.ਓ. ਦਾਨਿਸ਼ਵੀਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਔਰਤ ਦੀ ਦੇਹ ਨਹਿਰ ਵਿੱਚੋਂ ਬਾਹਰ ਕਢਵਾਈ। ਐੱਸ.ਐੱਚ.ਓ. ਮੁਤਾਬਕ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਖੁਦਕੁਸ਼ੀ ਦੇ ਕਾਰਨਾਂ ਅਤੇ ਹੋਰ ਸਬੰਧਿਤ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News