Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

ਨਾਬਾਲਿਗ ਨਾਲ ਜਬਰ-ਜਨਾਹ ਮਾਮਲੇ ’ਚ ਦੋ ਦੋਸ਼ੀਆਂ ਨੂੰ 20-20 ਸਾਲ ਦੀ ਕੈਦ

Two accused sentenced to 20 years in prison in rape case: ਸ਼ਿਮਲਾ: ਰਾਮਪੁਰ ਸਥਿਤ ਵਿਸ਼ੇਸ਼ ਕਿੰਨੌਰ POCSO ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ 20-20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਵਾਂ ’ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਸਜ਼ਾ ਪਾਉਣ ਵਾਲਿਆਂ ਦੀ ਪਛਾਣ […]
By : Updated On: 27 Sep 2026 11:10:AM
ਨਾਬਾਲਿਗ ਨਾਲ ਜਬਰ-ਜਨਾਹ ਮਾਮਲੇ ’ਚ ਦੋ ਦੋਸ਼ੀਆਂ ਨੂੰ 20-20 ਸਾਲ ਦੀ ਕੈਦ

Two accused sentenced to 20 years in prison in rape case: ਸ਼ਿਮਲਾ: ਰਾਮਪੁਰ ਸਥਿਤ ਵਿਸ਼ੇਸ਼ ਕਿੰਨੌਰ POCSO ਅਦਾਲਤ ਨੇ ਨਾਬਾਲਿਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ 20-20 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਵਾਂ ’ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਸ਼ਤਿਹਾਰ

ਸਜ਼ਾ ਪਾਉਣ ਵਾਲਿਆਂ ਦੀ ਪਛਾਣ ਤਬਰੇਜ਼ ਆਲਮ ਉਰਫ਼ ਬਿਰਾਜ ਅਤੇ ਲਖਿੰਦਰ ਉਰਫ਼ ਲੱਕੀ ਵਜੋਂ ਹੋਈ ਹੈ। ਸਰਕਾਰੀ ਵਕੀਲ ਕਮਲ ਚੰਦੇਲ ਮੁਤਾਬਕ ਘਟਨਾ 26 ਸਤੰਬਰ 2025 ਦੀ ਹੈ। ਦੋਸ਼ ਹੈ ਕਿ ਰਾਮਲੀਲਾ ਦੇਖ ਕੇ ਵਾਪਸ ਆ ਰਹੀ ਨਾਬਾਲਿਗ ਨੂੰ ਦੋਵੇਂ ਮੁਲਜ਼ਮ ਇੱਕ ਪਿਕਅੱਪ ਗੱਡੀ ਵਿੱਚ ਜ਼ਬਰਦਸਤੀ ਬਿਠਾ ਕੇ ਨੇੜਲੇ ਜੰਗਲ ਵਿੱਚ ਲੈ ਗਏ, ਜਿੱਥੇ ਉਸ ਨਾਲ ਜਬਰ-ਜਨਾਹ ਕੀਤਾ ਗਿਆ।

ਪੀੜਤਾ ਵੱਲੋਂ ਰੌਲਾ ਪਾਉਣ ’ਤੇ ਦੋਸ਼ੀ ਉਸ ਨੂੰ ਸੜਕ ’ਤੇ ਛੱਡ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਅਤੇ ਅਦਾਲਤ ਵਿੱਚ ਚਲਾਨ ਪੇਸ਼ ਕੀਤਾ।

ਸੁਣਵਾਈ ਦੌਰਾਨ ਸਰਕਾਰੀ ਪੱਖ ਵੱਲੋਂ 15 ਗਵਾਹਾਂ ਦੇ ਬਿਆਨ ਦਰਜ ਕਰਵਾਏ ਗਏ। ਅਦਾਲਤ ਨੇ ਗਵਾਹੀਆਂ ਅਤੇ ਪੁਲਿਸ ਵੱਲੋਂ ਪੇਸ਼ ਕੀਤੇ ਵਿਗਿਆਨਕ ਤੇ ਹਾਲਾਤੀ ਸਬੂਤਾਂ ਦੇ ਆਧਾਰ ’ਤੇ ਦੋਵਾਂ ਨੂੰ ਦੋਸ਼ੀ ਕਰਾਰ ਦਿੰਦਿਆਂ 20-20 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ।

Read Latest News and Breaking News at Daily Post TV, Browse for more News

Ad
Ad

Punjab District News