Journalism Of Hope
BREAKING NEWS
ਪੰਜਾਬ ਮੂਲ ਦੇ ਅੰਗਦ ਸਿੰਘ ਢਿੱਲੋਂ ਬਣੇ UAE ’ਚ ਕੈਨੇਡਾ ਦੇ ਨਵੇਂ ਰਾਜਦੂਤ.....Asian Games: ਭਾਰਤ ਨੂੰ ਕਬੱਡੀ ’ਚ 2 ਗੋਲਡ, ਮਹਿਲਾ ਟੀਮ ਤੋਂ ਬਾਅਦ ਪੁਰਸ਼ ਟੀਮ ਨੇ ਵੀ ਜਿੱਤਿਆ ਸੋਨ ਤਗਮਾ....ਤਰਨਤਾਰਨ ’ਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ.....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ....ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ.....

LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ, ਪੜ੍ਹੋ ਕੀ ਕਿਹਾ ?

LPU issue clarification regarding news and rumors: ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਫੈਲ ਰਹੀਆਂ ਕਥਿਤ ਝੂਠੀਆਂ ਤੇ ਬੇਬੁਨਿਆਦ ਅਫਵਾਹਾਂ ਦਾ ਖੰਡਨ ਕੀਤਾ ਹੈ। ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅਫਵਾਹਾਂ ਕਾਰਨ ਵਿਦਿਆਰਥੀਆਂ ਵਿੱਚ ਬੇਲੋੜੀ ਭੰਬਲਭੂਸਾ ਪੈਦਾ ਕਰਨ ਅਤੇ ਯੂਨੀਵਰਸਿਟੀ […]
By : Updated On: 27 Sep 2026 11:21:AM
LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ, ਪੜ੍ਹੋ ਕੀ ਕਿਹਾ ?

LPU issue clarification regarding news and rumors: ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਰਾਹੀਂ ਫੈਲ ਰਹੀਆਂ ਕਥਿਤ ਝੂਠੀਆਂ ਤੇ ਬੇਬੁਨਿਆਦ ਅਫਵਾਹਾਂ ਦਾ ਖੰਡਨ ਕੀਤਾ ਹੈ। ਯੂਨੀਵਰਸਿਟੀ ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਅਫਵਾਹਾਂ ਕਾਰਨ ਵਿਦਿਆਰਥੀਆਂ ਵਿੱਚ ਬੇਲੋੜੀ ਭੰਬਲਭੂਸਾ ਪੈਦਾ ਕਰਨ ਅਤੇ ਯੂਨੀਵਰਸਿਟੀ ਦੇ ਸ਼ਾਂਤਮਈ ਅਕਾਦਮਿਕ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ਼ਤਿਹਾਰ

ਯੂਨੀਵਰਸਿਟੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਗਲਤ ਅਤੇ ਭ੍ਰਮਿਤ ਕਰਨ ਵਾਲੀ ਜਾਣਕਾਰੀ ਨੂੰ ਕਥਿਤ ਤੌਰ ’ਤੇ ਯੋਜਨਾਬੱਧ ਢੰਗ ਨਾਲ ਫੈਲਾਇਆ ਜਾ ਰਿਹਾ ਹੈ, ਜਿਸ ਨਾਲ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LPU ਨੇ ਸਪੱਸ਼ਟ ਕੀਤਾ ਕਿ ਇਸ ਸਮੇਂ ਫੈਲ ਰਹੀਆਂ ਅਫਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਯੂਨੀਵਰਸਿਟੀ ਨੇ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਅਫਵਾਹਾਂ ’ਤੇ ਭਰੋਸਾ ਨਾ ਕਰਨ ਅਤੇ ਨਾ ਹੀ ਉਨ੍ਹਾਂ ਨੂੰ ਅੱਗੇ ਸਾਂਝਾ ਕਰਨ। ਯੂਨੀਵਰਸਿਟੀ ਨੇ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਸਿਰਫ਼ LPU ਦੇ ਅਧਿਕਾਰਤ ਮਾਧਿਅਮਾਂ ਤੋਂ ਜਾਰੀ ਕੀਤੇ ਬਿਆਨਾਂ ’ਤੇ ਹੀ ਭਰੋਸਾ ਕੀਤਾ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News