Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

Youth dies in horrific road accident: ਗੁਰਦਾਸਪੁਰ: ਗੁਰਦਾਸਪੁਰ-ਹਰਦੋਛੰਨੀਆ ਰੋਡ ’ਤੇ ਜਲਵਾ ਹਵੇਲੀ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਗੱਡੀਆਂ ਦੀ ਟੱਕਰ ਵਿੱਚ ਸਕਾਰਪੀਓ ਸਵਾਰ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਗੱਡੀ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਬਾਊ, ਵਾਸੀ ਪਿੰਡ ਬੋਲੋਰਪੁਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ

Youth dies in horrific road accident: ਗੁਰਦਾਸਪੁਰ: ਗੁਰਦਾਸਪੁਰ-ਹਰਦੋਛੰਨੀਆ ਰੋਡ ’ਤੇ ਜਲਵਾ ਹਵੇਲੀ ਨੇੜੇ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਦੋ ਗੱਡੀਆਂ ਦੀ ਟੱਕਰ ਵਿੱਚ ਸਕਾਰਪੀਓ ਸਵਾਰ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਗੱਡੀ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ ਬਾਊ, ਵਾਸੀ ਪਿੰਡ ਬੋਲੋਰਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸਕਾਰਪੀਓ ਰਾਹੀਂ ਡੇਰਾ ਬਾਬਾ ਨਾਨਕ ਰੋਡ ਵੱਲ ਜਾ ਰਿਹਾ ਸੀ, ਜਦੋਂ ਜਲਵਾ ਹਵੇਲੀ ਨੇੜੇ ਦੂਜੀ ਗੱਡੀ ਨਾਲ ਉਸ ਦੀ ਟੱਕਰ ਹੋ ਗਈ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਗੱਡੀ ਕਰੀਬ 100 ਫੁੱਟ ਦੂਰ ਜਾ ਕੇ ਪਾਰਕਿੰਗ ਵਿੱਚ ਖੜ੍ਹੀ ਇੱਕ ਹੋਰ ਗੱਡੀ ਨਾਲ ਜਾ ਟਕਰਾਈ। ਹਾਦਸੇ ਵਿੱਚ ਦੂਜੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ। ਸਥਾਨਕ ਲੋਕਾਂ ਮੁਤਾਬਕ ਜਲਵਾ ਹਵੇਲੀ ਨੇੜਲਾ ਇਹ ਚੌਕ ਪਹਿਲਾਂ ਵੀ ਕਈ ਹਾਦਸਿਆਂ ਦਾ ਗਵਾਹ ਬਣ ਚੁੱਕਾ ਹੈ ਅਤੇ ਇੱਥੇ ਲਗਾਤਾਰ ਹਾਦਸੇ ਵਾਪਰ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News