Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ

Strict laws and impartial action essential to prevent sacrilege: ਅੰਮ੍ਰਿਤਸਰ : ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਵੈਰ-ਵਿਰੋਧ ਅਤੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਸੋਚ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ […]
By : Updated On: 27 Sep 2026 15:36:PM
ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ 96 ਕਰੋੜੀ
  • ਪੰਜਾਬ ਵਿੱਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਗੈਂਗਵਾਰ ’ਤੇ ਸਰਕਾਰ ਤੇ ਪੁਲਿਸ ਹੋਰ ਤੇਜ਼ੀ ਨਾਲ ਕਰੇ ਕਾਰਵਾਈ
  • ਧਰਮ ਅਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ ਵਿੱਚ ਰੱਖਿਆ ਜਾਵੇ, ਧਾਰਮਿਕ ਮਾਮਲਿਆਂ ਨੂੰ ਸਿਆਸੀ ਵਿਵਾਦ ਦਾ ਹਿੱਸਾ ਨਾ ਬਣਾਇਆ ਜਾਵੇ : ਬਾਬਾ ਬਲਬੀਰ ਸਿੰਘ
  • ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਬਿਨਾਂ ਸ਼ਰਤ ਰਿਹਾਈ ਹੋਵੇ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵੱਲ ਕਦਮ ਚੁੱਕੇ ਸਰਕਾਰ

Strict laws and impartial action essential to prevent sacrilege: ਅੰਮ੍ਰਿਤਸਰ : ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਵੱਖ-ਵੱਖ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਆਪਸੀ ਵੈਰ-ਵਿਰੋਧ ਅਤੇ ਇੱਕ-ਦੂਜੇ ਨੂੰ ਨੀਵਾਂ ਦਿਖਾਉਣ ਦੀ ਸੋਚ ਤੋਂ ਉੱਪਰ ਉੱਠਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਂਝੀਵਾਲਤਾ, ਸਰਬੱਤ ਦੇ ਭਲੇ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਜਾਂ ਸਿਆਸੀ ਵਿਵਾਦ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ।

ਇਸ਼ਤਿਹਾਰ

ਬੇਅਦਬੀ ਦੀਆਂ ਘਟਨਾਵਾਂ ਬਾਰੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਸਖ਼ਤ ਹੋਣਾ ਚਾਹੀਦਾ ਹੈ ਅਤੇ ਦੋਸ਼ੀਆਂ ਵਿਰੁੱਧ ਨਿਰਪੱਖ ਢੰਗ ਨਾਲ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਕਿਸੇ ਕਾਨੂੰਨ ਵਿੱਚ ਕੋਈ ਕਮੀ ਰਹਿ ਗਈ ਹੈ ਤਾਂ ਸਾਰੀਆਂ ਧਿਰਾਂ ਨੂੰ ਮਿਲ-ਬੈਠ ਕੇ ਉਸ ਨੂੰ ਦੂਰ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਬੇਅਦਬੀ ਨਾਲ ਸਬੰਧਤ ਕਾਨੂੰਨ ਨੂੰ ਲੈ ਕੇ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਬਾਰੇ ਉਨ੍ਹਾਂ ਕਿਹਾ ਕਿ ਕਮੇਟੀ ਨੂੰ ਆਪਸੀ ਸਹਿਮਤੀ ਨਾਲ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੰਮ ਕਰਨਾ ਚਾਹੀਦਾ ਹੈ।

ਚੋਣਾਂ ਨੇੜੇ ਆਉਣ ਦੇ ਨਾਲ ਪੰਥਕ ਧਿਰਾਂ ਵਿਚਾਲੇ ਵਧ ਰਹੇ ਵਿਵਾਦਾਂ ਬਾਰੇ ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਨੂੰ ਆਪੋ-ਆਪਣੇ ਦਾਇਰੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਸਿਆਸੀ ਆਗੂ ਆਪਣੀ ਸਿਆਸਤ ਕਰਨ, ਪਰ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਲਈ ਵਰਤਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਹਮੇਸ਼ਾ ਮਰਿਆਦਾ ’ਤੇ ਪਹਿਰਾ ਦਿੰਦੀਆਂ ਆਈਆਂ ਹਨ ਅਤੇ ਜਿੱਥੇ ਵੀ ਕੋਈ ਗਲਤੀ ਹੋਵੇਗੀ, ਉੱਥੇ ਮਰਿਆਦਾ ਅਨੁਸਾਰ ਆਵਾਜ਼ ਉਠਾਈ ਜਾਵੇਗੀ।

ਬੰਦੀ ਸਿੰਘਾਂ ਦੇ ਮਾਮਲੇ ’ਤੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਦਾ ਮਾਮਲਾ ਵੀ ਉਠਾਇਆ ਅਤੇ ਕਿਹਾ ਕਿ ਦੇਸ਼ ਵਿੱਚ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਨਾਲ ਵੀ ਪੱਖਪਾਤ ਨਹੀਂ ਹੋਣਾ ਚਾਹੀਦਾ।

ਕਰਤਾਰਪੁਰ ਸਾਹਿਬ ਲਾਂਘੇ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਲੋੜੀਂਦੇ ਸੁਰੱਖਿਆ ਅਤੇ ਪ੍ਰਬੰਧਕੀ ਇੰਤਜ਼ਾਮ ਕਰਕੇ ਲਾਂਘਾ ਮੁੜ ਖੋਲ੍ਹਣ ਵੱਲ ਕਦਮ ਚੁੱਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਧਾਰਮਿਕ ਮਹੱਤਤਾ ਬਹੁਤ ਜ਼ਿਆਦਾ ਹੈ ਅਤੇ ਸੰਗਤ ਨੂੰ ਸੁਚੱਜੇ ਢੰਗ ਨਾਲ ਦਰਸ਼ਨ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ।

ਪੰਜਾਬ ਵਿੱਚ ਵਧ ਰਹੇ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਗੈਂਗਵਾਰ ਬਾਰੇ ਉਨ੍ਹਾਂ ਪੰਜਾਬ ਸਰਕਾਰ ਅਤੇ ਪੁਲਿਸ ਨੂੰ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਮਾਪੇ ਅਤੇ ਪਰਿਵਾਰ ਬਹੁਤ ਪਰੇਸ਼ਾਨ ਹਨ। ਸਰਕਾਰ ਅਤੇ ਪੁਲਿਸ ਨੂੰ ਨਸ਼ਿਆਂ ਦੀ ਸਪਲਾਈ ’ਤੇ ਸਖ਼ਤੀ ਨਾਲ ਰੋਕ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਗੁਰਮਤਿ ਅਤੇ ਚੰਗੀ ਸੰਗਤ ਨਾਲ ਜੁੜਨ ਦੀ ਅਪੀਲ ਕੀਤੀ।

ਅੰਮ੍ਰਿਤਸਰ ਵਿੱਚ ਪੁਲਿਸ ਮੁਲਾਜ਼ਮ ’ਤੇ ਹੋਈ ਗੋਲੀਬਾਰੀ ਦੀ ਘਟਨਾ ਬਾਰੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਕਤਲ ਗਲਤ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਰਾਮਦਾਸ ਸਾਹਿਬ ਸਭ ’ਤੇ ਮਿਹਰ ਭਰਿਆ ਹੱਥ ਰੱਖਣ ਅਤੇ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਤੇ ਸਦਭਾਵਨਾ ਬਣੀ ਰਹੇ।

Read Latest News and Breaking News at Daily Post TV, Browse for more News

Ad
Ad

Punjab District News