Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਝੋਨੇ ਦੀ ਖ਼ਰੀਦ ਲਈ ਪੰਜਾਬ ਨੂੰ ₹42,786 ਕਰੋੜ ਦੀ ਸੀਸੀਐੱਲ ਮਨਜ਼ੂਰ

CCL of ₹42,786 crore approved for Punjab: ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਮਹੀਨੇ ਲਈ ਸੂਬੇ ਨੂੰ ₹42,786.68 ਕਰੋੜ ਦੀ ਨਗਦ ਕਰਜ਼ਾ ਹੱਦ (ਸੀਸੀਐੱਲ) ਮਨਜ਼ੂਰ ਕਰ ਦਿੱਤੀ ਹੈ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ […]
By : Updated On: 29 Sep 2026 07:21:AM
ਝੋਨੇ ਦੀ ਖ਼ਰੀਦ ਲਈ ਪੰਜਾਬ ਨੂੰ ₹42,786 ਕਰੋੜ ਦੀ ਸੀਸੀਐੱਲ ਮਨਜ਼ੂਰ

CCL of ₹42,786 crore approved for Punjab: ਚੰਡੀਗੜ੍ਹ: ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਮਹੀਨੇ ਲਈ ਸੂਬੇ ਨੂੰ ₹42,786.68 ਕਰੋੜ ਦੀ ਨਗਦ ਕਰਜ਼ਾ ਹੱਦ (ਸੀਸੀਐੱਲ) ਮਨਜ਼ੂਰ ਕਰ ਦਿੱਤੀ ਹੈ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਮੇਂ ਸਿਰ ਕਰਨ ਵਿੱਚ ਮਦਦ ਮਿਲੇਗੀ।

ਇਸ਼ਤਿਹਾਰ

ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਭਰਾਈ ਲਈ 5 ਲੱਖ ਬਾਰਦਾਨਾ ਪਹੁੰਚ ਚੁੱਕਾ ਹੈ। 2026-27 ਦੇ ਖ਼ਰੀਦ ਸੀਜ਼ਨ ਲਈ ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਣ ਦਾ ਟੀਚਾ ਰੱਖਿਆ ਹੈ। ਕਿਸਾਨਾਂ ਤੋਂ ਫ਼ਸਲ ਘੱਟੋ-ਘੱਟ ਸਮਰਥਨ ਮੁੱਲ (MSP) ₹2,461 ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦੀ ਜਾਵੇਗੀ।

ਝੋਨੇ ਦੀ ਖ਼ਰੀਦ ਲਈ ਸੂਬੇ ਵਿੱਚ 1,887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਲੋੜ ਮੁਤਾਬਕ ਹੋਰ ਮੰਡੀਆਂ ਵੀ ਚਾਲੂ ਕੀਤੀਆਂ ਜਾਣਗੀਆਂ। ਕਟਾਰੂਚੱਕ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦੇਗੀ ਅਤੇ ਬਾਹਰੀ ਸੂਬਿਆਂ ਤੋਂ ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਆਉਣ ਤੋਂ ਰੋਕਣ ਲਈ ਵੀ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਖ਼ਰੀਦ ਪ੍ਰਬੰਧਾਂ ਦੀ ਨਿਗਰਾਨੀ ਲਈ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੰਡੀਆਂ ਦਾ ਦੌਰਾ ਵੀ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News