Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਜਥੇਦਾਰ ਗੜਗੱਜ ਤੇ ਧਾਮੀ ਨੇ ਕੀਤੀ ਰਾਜੋਆਣਾ ਨਾਲ ਮੁਲਾਕਾਤ, ਲੰਬਿਤ ਮਾਮਲੇ ’ਤੇ ਜਲਦ ਹੋਵੇ ਫੈਸਲਾ!

Balwant Singh Rajoana Meet Giani Kuldeep Singh Garhgajj; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕੀਤੀ ਹੈ। ਕੇਂਦਰੀ ਜੇਲ੍ਹ, ਪਟਿਆਲਾ ‘ਚ ਹੋਈ ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਦੀ ਇੱਕੋ ਮੰਗ […]
By : Updated On: 29 Sep 2026 11:25:AM
ਜਥੇਦਾਰ ਗੜਗੱਜ ਤੇ ਧਾਮੀ ਨੇ ਕੀਤੀ ਰਾਜੋਆਣਾ ਨਾਲ ਮੁਲਾਕਾਤ, ਲੰਬਿਤ ਮਾਮਲੇ ’ਤੇ ਜਲਦ ਹੋਵੇ ਫੈਸਲਾ!

Balwant Singh Rajoana Meet Giani Kuldeep Singh Garhgajj; ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕੀਤੀ ਹੈ। ਕੇਂਦਰੀ ਜੇਲ੍ਹ, ਪਟਿਆਲਾ ‘ਚ ਹੋਈ ਮੁਲਾਕਾਤ ਤੋਂ ਬਾਅਦ ਜਥੇਦਾਰ ਗੜਗੱਜ ਨੇ ਦੱਸਿਆ ਕਿ ਰਾਜੋਆਣਾ ਦੀ ਇੱਕੋ ਮੰਗ ਹੈ ਕਿ ਮਾਮਲੇ ‘ਤੇ ਜਲਦੀ ਤੋਂ ਜਲਦੀ ਫੈਸਲਾ ਲਿਆ ਜਾਵੇ।

ਇਸ਼ਤਿਹਾਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪਰੰਪਰਾਵਾਂ ਤੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸਿੱਖਾਂ ਨੇ ਸ਼ਹਾਦਤ ਨੂੰ ਕਬੂਲ ਕੀਤਾ, ਪਰ ਕਦੇ ਈਨ ਕਬੂਲ ਨਹੀਂ ਕੀਤੀ। ਉਨ੍ਹਾਂ ਨੇ ਕਿਹਾ ਕਿ ਜ਼ਿੰਦਾ ਸ਼ਹੀਦ ਬਲਵੰਤ ਸਿੰਘ ਰਾਜੋਆਣਾ ਵੀ ਉਸੇ ਇਤਿਹਾਸ ਨੂੰ ਦੁਹਰਾ ਰਹੇ ਹੈ।

ਮਰਸੀ ਪਟੀਸ਼ਨ ਬਾਰੇ ਗੱਲ ਕਰਦੇ ਹੋਏ ਜਥੇਦਾਰ ਨੇ ਦੱਸਿਆ ਕਿ ਰਾਜੋਆਣਾ ਦਾ ਕਹਿਣਾ ਹੈ ਕਿ ਉਹ ਤਰਲੇ ਨਹੀਂ ਕਰ ਰਹੇ, ਪਰ ਜੋ ਵੀ ਲੰਬਿਤ ਮਾਮਲਾ ਹੈ ਉਸ ਦਾ ਹੱਲ ਹੋਣਾ ਚਾਹੀਦਾ ਹੈ। ਚਾਹੇ ਉਨ੍ਹਾਂ ਨੂੰ ਫਾਂਸੀ ਦਿੱਤੀ ਜਾਵੇ ਜਾਂ ਕੋਈ ਹੋਰ ਫੈਸਲਾ ਲਿਆ ਜਾਵੇ, ਪਰ ਇਸ ਦਾ ਫੈਸਲਾ ਤਾਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜੋਆਣਾ ਆਰ-ਪਾਰ ਦੀ ਗੱਲ ਕਰ ਰਹੇ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਾਕਾਤ ਦੌਰਾਨ ਰਾਜੋਆਣਾ ਨੇ ਕਿਹਾ ਕਿ ਉਹ ਜ਼ਿੱਲਤ ਨਾਲੋਂ ਸ਼ਹਾਦਤ ਕਬੂਲ ਕਰਨਗੇ। ਰਾਜੋਆਣਾ ਦਾ ਕਹਿਣਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤੇ ਐਸਜੀਪੀਸੀ ਵੱਲੋਂ ਵੀ ਫੈਸਲਾ ਜਲਦੀ ਕੀਤਾ ਜਾਵੇ। ਜਥੇਦਾਰ ਨੇ ਦੱਸਿਆ ਕਿ ਰਾਜੋਆਣਾ ਚੜ੍ਹਦੀ ਕਲਾ ‘ਚ ਹਨ, ਸਗੋਂ ਰਾਜੋਆਣਾ ਨੇ ਉਨ੍ਹਾਂ ਨਾਲ ਜਗਤਾਰ ਸਿੰਘ ਹਵਾਰਾ ਦੇ ਮੁੱਦੇ ਬਾਰੇ ਵੀ ਗੱਲਬਾਤ ਕੀਤੀ।

ਧਾਮੀ ਨੇ ਕਿਹਾ ਕਿ ਸਿੰਘ ਸਾਹਿਬਾਨਾਂ ਨਾਲ ਇਕੱਤਰਤਾ ਕਰਕੇ ਇਸ ਮਾਮਲੇ ‘ਤੇ ਚਰਚਾ ਕੀਤਾ ਜਾਵੇਗੀ। ਉਨ੍ਹਾਂ ਕਿਹਾ ਰਾਜੋਆਣਾ ਦੀ ਮਾਮਲੇ ‘ਚ ਮਨੁੱਖ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ।

ਐਸਜੀਪਸੀ ਪ੍ਰਧਾਨ ਕੀ ਬੋਲੇ?

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜੋਆਣਾ ਨੇ ਕਿਹਾ ਕਿ ਸਿੰਖ ਪਰੰਪਰਾਵਾਂ ‘ਚ ਸ਼ਹੀਦ ਦੀ ਜ਼ਿੰਦਗੀ ਹੈ, ਜਦਕਿ ਜੇਕਰ ਆਦਮੀ ਮਰ ਜਾਂਦਾ ਹੈ ਤਾਂ ਉਸ ਤੋਂ ਬਾਅਦ ਕੁਝ ਨਹੀਂ ਰਹਿੰਦਾ। ਰਾਜੋਆਣਾ ਨੇ ਕਿਹਾ ਉਹ ਫੈਸਲੇ ਲਈ ਤਿਆਰ ਹਨ। ਸਰਕਾਰ ਚਾਹੇ ਉਨ੍ਹਾਂ ਦੀ ਪਟੀਸ਼ਨ ‘ਤੇ ਫੈਸਲਾ ਲਵੇ ਜਾਂ ਲਵੇ, ਪਰ ਸੁਪਰੀਮ ਕੋਰਟ ਨੂੰ ਇਸ ਬਾਰੇ ਫੈਸਲਾ ਲੈਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News