Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਗੁਰਦੁਆਰੇ ‘ਚ ਸੇਵਾਦਾਰ ‘ਤੇ ਫਾਇਰਿੰਗ, ਹਮਲੇ ‘ਚ ਹੋਇਆ ਜ਼ਖਮੀ, CCTV ਫੁਟੇਜ ਰਾਹੀ ਹਮਲਾਵਰਾਂ ਦੀ ਭਾਲ ਜਾਰੀ

Sangrur Gurudwara Attack; ਸੰਗਰੂਰ ਦੇ ਪਿੰਡ ਬਡਰੁੱਖਾਂ ਸਥਿਤ ਮਹਾਰਾਜਾ ਰਣਜੀਤ ਸਿੰਘ ਨਨਿਹਾਲ ਗੁਰਦੁਆਰਾ ਸਾਹਿਬ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਸੇਵਾਦਾਰ ‘ਤੇ ਗੋਲੀ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਘਟਨਾ ਦੇਰ ਰਾਤ ਕਰੀਬ 1:36 ਵਜੇ ਵਾਪਰੀ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੇਵਾਦਾਰ ਜੈ ਸਿੰਘ ‘ਤੇ ਹਮਲਾ ਕੀਤਾ। ਜਦੋਂ ਦੂਜੇ ਸੇਵਾਦਾਰ (ਲੰਗਰੀ) ਉਸ ਨੂੰ ਬਚਾਉਣ ਲਈ ਬਾਹਰ […]
By : Updated On: 29 Sep 2026 15:47:PM
ਗੁਰਦੁਆਰੇ ‘ਚ ਸੇਵਾਦਾਰ ‘ਤੇ ਫਾਇਰਿੰਗ, ਹਮਲੇ ‘ਚ ਹੋਇਆ ਜ਼ਖਮੀ, CCTV ਫੁਟੇਜ ਰਾਹੀ ਹਮਲਾਵਰਾਂ ਦੀ ਭਾਲ ਜਾਰੀ

Sangrur Gurudwara Attack; ਸੰਗਰੂਰ ਦੇ ਪਿੰਡ ਬਡਰੁੱਖਾਂ ਸਥਿਤ ਮਹਾਰਾਜਾ ਰਣਜੀਤ ਸਿੰਘ ਨਨਿਹਾਲ ਗੁਰਦੁਆਰਾ ਸਾਹਿਬ ਵਿੱਚ ਅਣਪਛਾਤੇ ਹਮਲਾਵਰਾਂ ਨੇ ਇੱਕ ਸੇਵਾਦਾਰ ‘ਤੇ ਗੋਲੀ ਚਲਾ ਕੇ ਉਸ ਨੂੰ ਜ਼ਖਮੀ ਕਰ ਦਿੱਤਾ। ਘਟਨਾ ਦੇਰ ਰਾਤ ਕਰੀਬ 1:36 ਵਜੇ ਵਾਪਰੀ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੇਵਾਦਾਰ ਜੈ ਸਿੰਘ ‘ਤੇ ਹਮਲਾ ਕੀਤਾ। ਜਦੋਂ ਦੂਜੇ ਸੇਵਾਦਾਰ (ਲੰਗਰੀ) ਉਸ ਨੂੰ ਬਚਾਉਣ ਲਈ ਬਾਹਰ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ‘ਤੇ ਵੀ ਗੋਲੀ ਚਲਾ ਦਿੱਤੀ। ਗੋਲੀ ਛਾਤੀ ਨੂੰ ਚੀਰਦੀ ਹੋਈ ਬਾਹਰ ਨਿਕਲ ਗਈ, ਜਿਸ ਕਾਰਨ ਉਨ੍ਹਾਂ ਦੀ ਜਾਨ ਬਚ ਗਈ।

ਜ਼ਖਮੀ ਸੇਵਾਦਾਰ ਨੂੰ ਇਲਾਜ ਲਈ ਪਟਿਆਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਮੁਤਾਬਕ ਉਸ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ।

ਦੀਵਾਰ ਟੱਪ ਕੇ ਗੁਰਦੁਆਰੇ ਵਿੱਚ ਦਾਖਲ ਹੋਏ ਹਮਲਾਵਰ

ਜਾਣਕਾਰੀ ਮੁਤਾਬਕ 4 ਤੋਂ 5 ਹਮਲਾਵਰ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਸਨ। ਉਨ੍ਹਾਂ ਨੇ ਜੈ ਸਿੰਘ ਦਾ ਮੂੰਹ ਦਬਾਉਣ ਅਤੇ ਪੈਰ ਬੰਨ੍ਹਣ ਦੀ ਕੋਸ਼ਿਸ਼ ਕੀਤੀ।

ਜਦੋਂ ਜੈ ਸਿੰਘ ਨੇ ਰੌਲਾ ਪਾਇਆ ਤਾਂ ਲੰਗਰੀ ਬਾਹਰ ਆਏ, ਜਿਸ ਤੋਂ ਬਾਅਦ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ।

ਲੁੱਟ ਨਹੀਂ, ਸਿਰਫ਼ ਜਾਨ ਲੈਣ ਦਾ ਮਕਸਦ ਲੱਗਦਾ ਹੈ

ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗਿਆਨ ਸਿੰਘ ਨੇ ਦੱਸਿਆ ਕਿ ਘਟਨਾ ਦੌਰਾਨ ਕੋਈ ਲੁੱਟਪਾਟ ਨਹੀਂ ਹੋਈ। ਉਨ੍ਹਾਂ ਕਿਹਾ ਕਿ ਹਮਲਾਵਰਾਂ ਦਾ ਮਕਸਦ ਸਿਰਫ਼ ਜਾਨ ਲੈਣਾ ਲੱਗਦਾ ਹੈ।

ਪੁਲਿਸ ਸਵੇਰੇ ਕਰੀਬ 2:30 ਵਜੇ ਮੌਕੇ ‘ਤੇ ਪਹੁੰਚੀ ਅਤੇ ਗੁਰਦੁਆਰਾ ਸਾਹਿਬ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿੰਡ ਵਾਸੀਆਂ ਨੇ ਪਹੁੰਚਾਇਆ ਹਸਪਤਾਲ

ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਐਲਾਨ ਕਰਕੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਸੇਵਾਦਾਰ ਨੂੰ ਸਿਵਲ ਹਸਪਤਾਲ ਸੰਗਰੂਰ ਲੈ ਗਏ।

ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ ਬਡਰੁੱਖਾਂ ਦੇ ਇੰਚਾਰਜ, ਥਾਣਾ ਲੌਂਗੋਵਾਲ ਦੇ SHO ਅਤੇ DSP ਸੁਨਾਮ ਮੌਕੇ ‘ਤੇ ਪਹੁੰਚੇ।

CCTV ਫੁਟੇਜ ਖੰਗਾਲ ਰਹੀ ਪੁਲਿਸ

ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ CCTV ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਅਤੇ ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਪਿੰਡ ਦੇ ਸਰਪੰਚ ਰਣਦੀਪ ਸਿੰਘ, ਕਮੇਟੀ ਮੈਂਬਰ ਮੇਜਰ ਸਿੰਘ ਅਤੇ ਸਮੂਹ ਪੰਚਾਇਤ ਨੇ ਘਟਨਾ ਦੀ ਨਿੰਦਾ ਕਰਦੇ ਹੋਏ ਪੁਲਿਸ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News