Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਤੇ AK-47/AK-56 ਸਮੇਤ 3 ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੰਗਲਵਾਰ ਨੂੰ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਕਿਲੋ ਤੋਂ ਵੱਧ ਹੈਰੋਇਨ, ਇੱਕ AK-47 ਅਤੇ ਇੱਕ AK-56 ਰਾਈਫਲ, 3 ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ […]
By : Published: 29 Sep 2026 16:47:PM
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਤੇ AK-47/AK-56 ਸਮੇਤ 3 ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮੰਗਲਵਾਰ ਨੂੰ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 10 ਕਿਲੋ ਤੋਂ ਵੱਧ ਹੈਰੋਇਨ, ਇੱਕ AK-47 ਅਤੇ ਇੱਕ AK-56 ਰਾਈਫਲ, 3 ਮੈਗਜ਼ੀਨ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ਼ਤਿਹਾਰ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਹਾਸਲ ਕੀਤੀ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਹ ਖੇਪ ਅੱਗੇ ਸਪਲਾਈ ਕਰਨ ਦੀ ਤਿਆਰੀ ਸੀ।

ਖੇਪ ਦੀ ਡਿਲੀਵਰੀ ਕਰਨ ਜਾਂਦੇ ਸਮੇਂ ਫੜੇ ਗਏ ਮੁਲਜ਼ਮ

ਪੁਲਿਸ ਅਨੁਸਾਰ, ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਤਿੰਨਾਂ ਮੁਲਜ਼ਮਾਂ ਨੂੰ ਖੇਪ ਦੀ ਡਿਲੀਵਰੀ ਕਰਨ ਜਾਂਦੇ ਸਮੇਂ ਕਾਬੂ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਛੇਹਰਟਾ ਦੇ ਘੁੰਮਣਪੁਰਾ ਵਾਸੀ ਬਿਕਰਮਜੀਤ ਸਿੰਘ, ਬਰਾੜ ਪਿੰਡ ਵਾਸੀ ਸੰਦੀਪ ਸਿੰਘ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਵਜੋਂ ਹੋਈ ਹੈ।

ਆਰਮਜ਼ ਐਕਟ ਅਤੇ NDPS ਐਕਟ ਤਹਿਤ ਮਾਮਲਾ ਦਰਜ

ਪੁਲਿਸ ਨੇ ਘਰਿੰਡਾ ਥਾਣੇ ਵਿੱਚ ਆਰਮਜ਼ ਐਕਟ ਅਤੇ NDPS ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਸਰਹੱਦ ਪਾਰ ਲਿੰਕ ਦੀ ਜਾਂਚ ਜਾਰੀ

ਪੁਲਿਸ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਰਾਹੀਂ ਸਥਾਨਕ ਅਤੇ ਸਰਹੱਦ ਪਾਰ ਨੈੱਟਵਰਕ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਜਾਂਚ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਹ ਕਿਹੜੇ ਲੋਕਾਂ ਤੱਕ ਪਹੁੰਚਾਏ ਜਾਣੇ ਸਨ।

Read Latest News and Breaking News at Daily Post TV, Browse for more News

Ad
Ad

Punjab District News