Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ

Timings of Punjab government schools changed: ਮੋਹਾਲੀ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ 1 ਅਕਤੂਬਰ ਤੋਂ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲਾਂ ਦਾ ਨਵਾਂ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਲਾਗੂ ਹੋਵੇਗਾ। ਹੁਣ ਤੱਕ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗ ਰਹੇ ਸਨ। […]
By : Updated On: 30 Sep 2026 07:23:AM
ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ

Timings of Punjab government schools changed: ਮੋਹਾਲੀ: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ 1 ਅਕਤੂਬਰ ਤੋਂ ਬਦਲਾਅ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਕੂਲਾਂ ਦਾ ਨਵਾਂ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਲਾਗੂ ਹੋਵੇਗਾ। ਹੁਣ ਤੱਕ ਸਰਕਾਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗ ਰਹੇ ਸਨ। ਨਵੇਂ ਸ਼ਡਿਊਲ ਮੁਤਾਬਕ ਸਕੂਲ ਸਵੇਰੇ 8:30 ਵਜੇ ਸ਼ੁਰੂ ਹੋਣਗੇ। ਇਹ ਬਦਲਾਅ ਸੂਬੇ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਤੇ ਲਾਗੂ ਹੋਵੇਗਾ। ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ।

ਇਸ਼ਤਿਹਾਰ

ਸਾਲ ਦੌਰਾਨ ਤਿੰਨ ਵਾਰ ਬਦਲਦਾ ਹੈ ਸਮਾਂ
ਪੰਜਾਬ ਵਿੱਚ ਮੌਸਮ ਅਤੇ ਤਾਪਮਾਨ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਦਾ ਸਮਾਂ ਸਾਲ ਵਿੱਚ ਤਿੰਨ ਪੜਾਵਾਂ ਵਿੱਚ ਬਦਲਿਆ ਜਾਂਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਦੇ ਹਨ।

ਇਸ ਤੋਂ ਬਾਅਦ 1 ਅਕਤੂਬਰ ਤੋਂ 31 ਅਕਤੂਬਰ ਤੱਕ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਸ਼ੁਰੂ ਹੁੰਦਾ ਹੈ। ਇਸ ਦੌਰਾਨ ਪ੍ਰਾਇਮਰੀ ਸਕੂਲਾਂ ਦੀ ਛੁੱਟੀ ਦੁਪਹਿਰ 2:30 ਵਜੇ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦੀ ਛੁੱਟੀ 2:50 ਵਜੇ ਹੁੰਦੀ ਹੈ।

ਇਸੇ ਤਰ੍ਹਾਂ 1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦਕਿ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News