Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

CISF ਜਵਾਨ ਨੇ ਸਾਥੀਆਂ ’ਤੇ ਚਲਾਈ ਗੋਲੀ, 4 ਜਵਾਨਾਂ ਦੀ ਮੌਤ

CISF jawan opens fire on colleagues: ਕਠੂਆ: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਇੱਕ CISF ਜਵਾਨ ਵੱਲੋਂ ਆਪਣੇ ਹੀ ਸਾਥੀ ਜਵਾਨਾਂ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ 4 CISF ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅਸਿਸਟੈਂਟ ਕਮਾਂਡੈਂਟ ਵੀ ਸ਼ਾਮਲ ਹੈ।ਮ੍ਰਿਤਕਾਂ ਦੀ ਪਛਾਣ ਅਸਿਸਟੈਂਟ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, SI ਲਕਸ਼ਮਣ ਸਿੰਘ, […]
By : Updated On: 30 Sep 2026 09:13:AM
CISF ਜਵਾਨ ਨੇ ਸਾਥੀਆਂ ’ਤੇ ਚਲਾਈ ਗੋਲੀ, 4 ਜਵਾਨਾਂ ਦੀ ਮੌਤ

CISF jawan opens fire on colleagues: ਕਠੂਆ: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਇੱਕ CISF ਜਵਾਨ ਵੱਲੋਂ ਆਪਣੇ ਹੀ ਸਾਥੀ ਜਵਾਨਾਂ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ 4 CISF ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਅਸਿਸਟੈਂਟ ਕਮਾਂਡੈਂਟ ਵੀ ਸ਼ਾਮਲ ਹੈ।ਮ੍ਰਿਤਕਾਂ ਦੀ ਪਛਾਣ ਅਸਿਸਟੈਂਟ ਕਮਾਂਡੈਂਟ ਅੰਕਿਤ ਕੁਮਾਰ ਪਾਂਡੇ, SI ਲਕਸ਼ਮਣ ਸਿੰਘ, ਕਾਂਸਟੇਬਲ ਰਫੀਕ ਅਹਿਮਦ ਅਤੇ ਕਾਂਸਟੇਬਲ ਸੰਦੀਪ ਕੁਮਾਰ ਵਜੋਂ ਹੋਈ ਹੈ।

ਇਸ਼ਤਿਹਾਰ

ਇਹ ਜਵਾਨ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਬਸੋਹਲੀ ਦੇ ਇੱਕ ਪਾਵਰ ਪ੍ਰਾਜੈਕਟ ਦੀ ਸੁਰੱਖਿਆ ਲਈ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋ ਜਵਾਨਾਂ ਵਿਚਕਾਰ ਬਹਿਸ ਹੋਈ, ਜਿਸ ਤੋਂ ਬਾਅਦ ਇੱਕ ਜਵਾਨ ਨੇ ਕਥਿਤ ਤੌਰ ’ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਕਿਸੇ ਗੱਲ ਨੂੰ ਲੈ ਕੇ ਦੋ ਜਵਾਨਾਂ ਵਿਚਾਲੇ ਬਹਿਸ ਹੋ ਗਈ। ਇਸ ਦੌਰਾਨ ਇੱਕ ਜਵਾਨ ਨੇ ਅਚਾਨਕ ਆਪਣੇ ਸਾਥੀਆਂ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਕਠੂਆ ਪੁਲਿਸ ਨੇ ਕਾਰਵਾਈ ਕਰਦਿਆਂ ਗੋਲੀਬਾਰੀ ਕਰਨ ਵਾਲੇ CISF ਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News