Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਕੱਲ੍ਹ 1 ਅਕਤੂਬਰ ਤੋਂ LPG ਤੋਂ ਲੈ ਕੇ ਬੈਂਕਿੰਗ ਤੱਕ ਬਦਲ ਜਾਣਗੇ ਕਈ ਨਿਯਮ, ਪੜ੍ਹੋ ਪੂਰੀ ਖ਼ਬਰ

Several rules will change starting tomorrow: ਨਵੀਂ ਦਿੱਲੀ: ਹਰ ਮਹੀਨੇ ਦੀ ਪਹਿਲੀ ਤਾਰੀਖ ਨਾਲ ਕਈ ਨਵੇਂ ਨਿਯਮ ਲਾਗੂ ਹੁੰਦੇ ਹਨ। ਇਸੇ ਤਰ੍ਹਾਂ 1 ਅਕਤੂਬਰ 2026 ਤੋਂ ਬੈਂਕਿੰਗ, LPG ਸਬਸਿਡੀ ਅਤੇ ਜਨਮ-ਮੌਤ ਰਜਿਸਟ੍ਰੇਸ਼ਨ ਨਾਲ ਜੁੜੇ ਕੁਝ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ। ਇਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ਸਕਦਾ ਹੈ। LPG ਸਬਸਿਡੀ ਲਈ […]
By : Updated On: 30 Sep 2026 09:20:AM
ਕੱਲ੍ਹ 1 ਅਕਤੂਬਰ ਤੋਂ LPG ਤੋਂ ਲੈ ਕੇ ਬੈਂਕਿੰਗ ਤੱਕ ਬਦਲ ਜਾਣਗੇ ਕਈ ਨਿਯਮ, ਪੜ੍ਹੋ ਪੂਰੀ ਖ਼ਬਰ

Several rules will change starting tomorrow: ਨਵੀਂ ਦਿੱਲੀ: ਹਰ ਮਹੀਨੇ ਦੀ ਪਹਿਲੀ ਤਾਰੀਖ ਨਾਲ ਕਈ ਨਵੇਂ ਨਿਯਮ ਲਾਗੂ ਹੁੰਦੇ ਹਨ। ਇਸੇ ਤਰ੍ਹਾਂ 1 ਅਕਤੂਬਰ 2026 ਤੋਂ ਬੈਂਕਿੰਗ, LPG ਸਬਸਿਡੀ ਅਤੇ ਜਨਮ-ਮੌਤ ਰਜਿਸਟ੍ਰੇਸ਼ਨ ਨਾਲ ਜੁੜੇ ਕੁਝ ਨਿਯਮਾਂ ਵਿੱਚ ਬਦਲਾਅ ਹੋਣ ਜਾ ਰਹੇ ਹਨ। ਇਨ੍ਹਾਂ ਦਾ ਸਿੱਧਾ ਅਸਰ ਆਮ ਲੋਕਾਂ ’ਤੇ ਪੈ ਸਕਦਾ ਹੈ।

ਇਸ਼ਤਿਹਾਰ

LPG ਸਬਸਿਡੀ ਲਈ ਬਾਇਓਮੈਟ੍ਰਿਕ ਆਧਾਰ ਆਥੈਂਟੀਕੇਸ਼ਨ
1 ਅਕਤੂਬਰ ਤੋਂ ਸਬਸਿਡੀ ਵਾਲੇ LPG ਸਿਲੰਡਰ ਲਈ ਬਾਇਓਮੈਟ੍ਰਿਕ ਆਧਾਰ ਆਥੈਂਟੀਕੇਸ਼ਨ (BAA) ਦੀ ਲੋੜ ਹੋਵੇਗੀ। ਜਿਨ੍ਹਾਂ ਗਾਹਕਾਂ ਨੇ ਅਜੇ ਤੱਕ ਇਹ ਪ੍ਰਕਿਰਿਆ ਪੂਰੀ ਨਹੀਂ ਕੀਤੀ, ਉਨ੍ਹਾਂ ਨੂੰ ਆਥੈਂਟੀਕੇਸ਼ਨ ਕਰਵਾਉਣਾ ਹੋਵੇਗਾ।

ਹਾਲਾਂਕਿ, BAA ਨਾ ਕਰਵਾਉਣ ’ਤੇ LPG ਸਿਲੰਡਰ ਦੀ ਸਪਲਾਈ ਬੰਦ ਨਹੀਂ ਹੋਵੇਗੀ। ਪਰ ਅਜਿਹੇ ਗਾਹਕਾਂ ਨੂੰ ਸਿਲੰਡਰ ਮੌਜੂਦਾ ਬਾਜ਼ਾਰ ਕੀਮਤ ’ਤੇ ਖਰੀਦਣਾ ਪੈ ਸਕਦਾ ਹੈ ਅਤੇ ਉਨ੍ਹਾਂ ਨੂੰ ਸਬਸਿਡੀ ਦਾ ਲਾਭ ਨਾ ਮਿਲਣ ਦੀ ਗੱਲ ਕਹੀ ਗਈ ਹੈ।

3 ਕਰੋੜ ਰੁਪਏ ਤੋਂ FD ਨੂੰ ਮੰਨਿਆ ਜਾਵੇਗਾ ਬਲਕ ਡਿਪਾਜ਼ਿਟ
ਭਾਰਤੀ ਰਿਜ਼ਰਵ ਬੈਂਕ (RBI) ਦੇ ਨਵੇਂ ਨਿਯਮਾਂ ਮੁਤਾਬਕ ਹੁਣ 3 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀ ਫਿਕਸਡ ਡਿਪਾਜ਼ਿਟ (FD) ਨੂੰ ਬਲਕ ਡਿਪਾਜ਼ਿਟ ਮੰਨਿਆ ਜਾਵੇਗਾ। ਪਹਿਲਾਂ ਇਸ ਦੀ ਸੀਮਾ 2 ਕਰੋੜ ਰੁਪਏ ਸੀ। ਬੈਂਕ ਬਲਕ FD ’ਤੇ ਆਪਣੀਆਂ ਲੋੜਾਂ ਮੁਤਾਬਕ ਵੱਖਰੀ ਵਿਆਜ ਦਰ ਤੈਅ ਕਰ ਸਕਣਗੇ।

FD ਦੀਆਂ ਵਿਆਜ ਦਰਾਂ ਵਿੱਚ ਪਾਰਦਰਸ਼ਤਾ
1 ਅਕਤੂਬਰ ਤੋਂ ਬੈਂਕਾਂ ਨੂੰ ਹਰ ਕੰਮਕਾਜੀ ਦਿਨ ਸਵੇਰੇ 10 ਵਜੇ ਤੱਕ ਆਪਣੀ ਵੈੱਬਸਾਈਟ ’ਤੇ FD ਦੀਆਂ ਵਿਆਜ ਦਰਾਂ ਅਪਡੇਟ ਕਰਨੀਆਂ ਹੋਣਗੀਆਂ। ਇਸ ਲਈ 10 ਮਿੰਟ ਦਾ ਗ੍ਰੇਸ ਪੀਰੀਅਡ ਵੀ ਦਿੱਤਾ ਗਿਆ ਹੈ, ਯਾਨੀ ਨਵੀਆਂ ਦਰਾਂ ਸਵੇਰੇ 10:10 ਵਜੇ ਤੱਕ ਵੈੱਬਸਾਈਟ ’ਤੇ ਉਪਲਬਧ ਹੋਣੀਆਂ ਚਾਹੀਦੀਆਂ ਹਨ।

ਇੱਕੋ ਤਾਰੀਖ ਨੂੰ ਇੱਕੋ ਜਿਹੀ ਰਕਮ ਅਤੇ ਇੱਕੋ ਮਿਆਦ ਲਈ ਕੀਤੀ ਗਈ FD ’ਤੇ ਸਾਰੀਆਂ ਬ੍ਰਾਂਚਾਂ ਵਿੱਚ ਇੱਕੋ ਜਿਹੀ ਵਿਆਜ ਦਰ ਲਾਗੂ ਹੋਵੇਗੀ। ਇਸ ਨਾਲ ਗਾਹਕਾਂ ਲਈ ਦਰਾਂ ਵਿੱਚ ਪਾਰਦਰਸ਼ਤਾ ਵਧਣ ਦੀ ਉਮੀਦ ਹੈ।

ਜਨਮ-ਮੌਤ ਰਜਿਸਟ੍ਰੇਸ਼ਨ ਦੇ ਨਿਯਮ ਵੀ ਬਦਲਣਗੇ
ਜਨਮ ਅਤੇ ਮੌਤ ਰਜਿਸਟ੍ਰੇਸ਼ਨ (ਸੋਧ) ਐਕਟ, 2026 ਦੇ ਕੁਝ ਪ੍ਰਬੰਧ ਵੀ 1 ਅਕਤੂਬਰ ਤੋਂ ਲਾਗੂ ਹੋਣਗੇ। ਨਵੇਂ ਨਿਯਮਾਂ ਤਹਿਤ ਜਨਮ ਜਾਂ ਮੌਤ ਦੀ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਪਹਿਲਾਂ ਨਾਲੋਂ ਸਖ਼ਤ ਹੋਵੇਗੀ।

ਜੇਕਰ ਰਜਿਸਟ੍ਰੇਸ਼ਨ ਵਿੱਚ 2 ਸਾਲ ਤੋਂ ਵੱਧ ਦੀ ਦੇਰੀ ਹੋ ਜਾਂਦੀ ਹੈ ਤਾਂ ਇਸ ਲਈ ਪਹਿਲੀ ਸ਼੍ਰੇਣੀ ਦੇ ਨਿਆਂਇਕ ਮੈਜਿਸਟ੍ਰੇਟ ਦਾ ਹੁਕਮ ਲਾਜ਼ਮੀ ਹੋਵੇਗਾ।

ਇਸ ਸਬੰਧੀ ਭਾਰਤ ਦੇ ਰਜਿਸਟਰਾਰ ਜਨਰਲ ਮ੍ਰਿਤਿਉਂਜਯ ਕੁਮਾਰ ਨਾਰਾਇਣ ਵੱਲੋਂ ਗਜ਼ਟ ਨੋਟੀਫਿਕੇਸ਼ਨ ਰਾਹੀਂ ਜਾਣਕਾਰੀ ਜਾਰੀ ਕੀਤੀ ਗਈ ਹੈ। ਸੋਧ ਕਾਨੂੰਨ ਸੰਸਦ ਦੇ ਦੋਵਾਂ ਸਦਨਾਂ ਤੋਂ ਪਾਸ ਹੋਣ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਕਾਨੂੰਨ ਬਣਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News