Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Three arms-supply networks busted: ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਪਿਸਤੌਲ, 3.267 ਕਿੱਲੋਗ੍ਰਾਮ ਹੈਰੋਇਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼

Three arms-supply networks busted: ਅੰਮ੍ਰਿਤਸਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 13 ਪਿਸਤੌਲ, 3.267 ਕਿੱਲੋਗ੍ਰਾਮ ਹੈਰੋਇਨ ਅਤੇ 22 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ।
ਅੰਮ੍ਰਿਤਸਰ ਦੇ ਥਾਣਾ ਡੀ-ਡਿਵੀਜ਼ਨ ਅਤੇ ਥਾਣਾ ਛੇਹਰਟਾ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਸਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ।

Read Latest News and Breaking News at Daily Post TV, Browse for more News

Ad
Ad

Punjab District News