Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ

Amritsar schools receive threatening emails: ਅੰਮ੍ਰਿਤਸਰ: ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ […]
By : Updated On: 30 Sep 2026 12:21:PM
ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ

Amritsar schools receive threatening emails: ਅੰਮ੍ਰਿਤਸਰ: ਅੰਮ੍ਰਿਤਸਰ ਦੇ ਤਿੰਨ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਇਨ੍ਹਾਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਰਿਆਨ ਇੰਟਰਨੈਸ਼ਨਲ ਸਕੂਲ ਅਤੇ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਸ਼ਾਮਲ ਹਨ। ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ਼ਤਿਹਾਰ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਹੈ। ਧਮਕੀ ਦੀ ਸੂਚਨਾ ਤੋਂ ਬਾਅਦ ਸਕੂਲ ਪਹੁੰਚ ਰਹੇ ਵਿਦਿਆਰਥੀਆਂ ਨੂੰ ਸਾਵਧਾਨੀ ਵਜੋਂ ਵਾਪਸ ਘਰ ਭੇਜ ਦਿੱਤਾ ਗਿਆ। ਸਕੂਲ ਦਾ ਪ੍ਰਬੰਧਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਹੋਣ ਦੀ ਅਧਿਕਾਰਤ ਜਾਣਕਾਰੀ ਵੀ ਉਪਲਬਧ ਹੈ।

ਸੂਤਰਾਂ ਮੁਤਾਬਕ ਧਮਕੀ ਵਾਲੀਆਂ ਈਮੇਲਾਂ ਬੀਤੇ ਦਿਨ ਪ੍ਰਾਪਤ ਹੋਈਆਂ ਸਨ। ਚੀਫ਼ ਖ਼ਾਲਸਾ ਦੀਵਾਨ ਨੂੰ ਵੀ ਧਮਕੀ ਭਰੀ ਮੇਲ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਪੁਲਿਸ ਵੱਲੋਂ ਈਮੇਲ ਦੀ ਸੱਚਾਈ, ਇਸ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਆ ਏਜੰਸੀਆਂ ਵੱਲੋਂ ਸਕੂਲਾਂ ਦੀ ਸਥਿਤੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਸ ਦੌਰਾਨ ਅੰਮ੍ਰਿਤਸਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਵੀ ਸਖ਼ਤ ਕੀਤੇ ਗਏ ਹਨ। ਫਿਲਹਾਲ ਧਮਕੀ ਭਰੀਆਂ ਈਮੇਲਾਂ ਦੀ ਅਸਲ ਸੱਚਾਈ ਬਾਰੇ ਅਧਿਕਾਰਤ ਤੌਰ ’ਤੇ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News