Journalism Of Hope
BREAKING NEWS
ਭਾਈ ਪਰਵਿੰਦਰ ਸਿੰਘ (ਝੋਟਾ) ਕੌਮ ਦਾ ਸ਼ਹੀਦ, ਜਥੇਦਾਰ ਗੜਗੱਜ ਨੇ ਕੀਤਾ ਐਲਾਨ.....OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਫਿਲਹਾਲ ਰਾਹਤ ਨਹੀਂ, ਸੁਣਵਾਈ ਮੁਲਤਵੀ....ਹਾਈਕੋਰਟ ਤੋਂ ਸੰਜੀਵ ਅਰੋੜਾ ਨੂੰ ਵੱਡਾ ਝਟਕਾ: ਜ਼ਮਾਨਤ ਪਟੀਸ਼ਨ ਖਾਰਜ....ਮਾਨਸਾ ਤੋਂ ਬਾਅਦ ਫੇਰ ਵੱਡੀ ਵਾਰਦਾਤ ! ਨਸ਼ਾ ਵੇਚਣ ਤੋਂ ਰੋਕਣ ’ਤੇ ਤਿੰਨ ਵਿਅਕਤੀਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇੱਕ ਦੀ ਮੌਤ......ਮੋਗਾ ਬੱਸ ਅੱਗਜ਼ਨੀ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ 9 ਪ੍ਰੇਮੀ ਬਰੀ.....15 ਸਾਲ ਪੁਰਾਣੇ ਸਿਟਰਸ ਕੌਂਸਲ ਘੁਟਾਲੇ ’ਚ 9 ਦੋਸ਼ੀਆਂ ਨੂੰ ਹੋਈ ਸਜ਼ਾ.....ਦਿਲ ਦਹਿਲਾਉਣ ਵਾਲੀ ਘਟਨਾ: 10 ਸਾਲ ਦੀ ਬੱਚੀ ਨੇ 18 ਮਹੀਨਿਆਂ ਦੀ ਬੱਚੀ ਨੂੰ ਛੇਵੀਂ ਮੰਜ਼ਿਲ ਤੋਂ ਸੁੱਟਿਆ......ਦਸੰਬਰ ’ਚ ਕੈਨੇਡਾ ਦੌਰੇ ‘ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ.....

ਲੁਧਿਆਣਾ ’ਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ ’ਤੇ ਵਿਵਾਦ, ਧਾਰਮਿਕ ਆਗੂਆਂ ਨੇ ਜਤਾਈ ਨਾਰਾਜ਼ਗੀ

Dhirendra Shastri Ludhiana Katha Controversy; ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਲੁਧਿਆਣਾ ਵਿੱਚ ਦਿੱਤੇ ਗਏ ਆਪਣੇ ਕਥਿਤ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਬਿਆਨ ’ਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਤਰਾਜ਼ ਜਤਾਉਂਦਿਆਂ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ। ਮੌਲਾਨਾ ਉਸਮਾਨ ਨੇ […]
By : Updated On: 30 Sep 2026 15:16:PM
ਲੁਧਿਆਣਾ ’ਚ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਬਿਆਨ ’ਤੇ ਵਿਵਾਦ, ਧਾਰਮਿਕ ਆਗੂਆਂ ਨੇ ਜਤਾਈ ਨਾਰਾਜ਼ਗੀ

Dhirendra Shastri Ludhiana Katha Controversy; ਬਾਗੇਸ਼ਵਰ ਧਾਮ ਦੇ ਮੁਖੀ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਲੁਧਿਆਣਾ ਵਿੱਚ ਦਿੱਤੇ ਗਏ ਆਪਣੇ ਕਥਿਤ ਬਿਆਨ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਉਨ੍ਹਾਂ ਦੇ ਬਿਆਨ ’ਤੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਇਤਰਾਜ਼ ਜਤਾਉਂਦਿਆਂ ਬਿਆਨ ਵਾਪਸ ਲੈਣ ਅਤੇ ਮੁਆਫੀ ਮੰਗਣ ਦੀ ਮੰਗ ਕੀਤੀ ਹੈ।

ਇਸ਼ਤਿਹਾਰ

ਮੌਲਾਨਾ ਉਸਮਾਨ ਨੇ ਕਿਹਾ ਕਿ ਲੁਧਿਆਣਾ ਵਿੱਚ ਹਰ ਧਰਮ ਦੇ ਲੋਕ ਆਪਸੀ ਪਿਆਰ ਅਤੇ ਭਾਈਚਾਰੇ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਜਾਂ ਭਾਈਚਾਰੇ ਖ਼ਿਲਾਫ਼ ਅਜਿਹੀ ਟਿੱਪਣੀ ਨਹੀਂ ਹੋਣੀ ਚਾਹੀਦੀ ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਆਨ ਵਾਪਸ ਨਾ ਲਿਆ ਗਿਆ ਤਾਂ ਧੀਰੇਂਦਰ ਸ਼ਾਸਤਰੀ ਅਤੇ ਲੁਧਿਆਣਾ ਵਿੱਚ ਸਮਾਗਮ ਕਰਵਾਉਣ ਵਾਲੇ ਪ੍ਰਬੰਧਕਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਈਸਾਈ ਭਾਈਚਾਰੇ ਨੇ ਵੀ ਜਤਾਈ ਚਿੰਤਾ

ਇਸ ਮਾਮਲੇ ’ਚ ਈਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਆਪਣੀ ਚਿੰਤਾ ਜ਼ਾਹਰ ਕੀਤੀ। ਕ੍ਰਿਸਚਿਅਨ ਯੂਨਾਈਟਿਡ ਫੈਡਰੇਸ਼ਨ ਦੇ ਪ੍ਰਧਾਨ ਐਲਬਰਟ ਦੁਆ ਨੇ ਕਿਹਾ ਕਿ ਅਜਿਹੇ ਬਿਆਨ ਸਮਾਜ ਵਿੱਚ ਤਣਾਅ ਪੈਦਾ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਣਾ ਜ਼ਰੂਰੀ ਹੈ।

ਧੀਰੇਂਦਰ ਸ਼ਾਸਤਰੀ ਨੇ ਦਿੱਤੀ ਸਫਾਈ

ਦੂਜੇ ਪਾਸੇ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਧਰਮ ਖ਼ਿਲਾਫ਼ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਸਮਾਜ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣਾ ਅਤੇ ਧਾਰਮਿਕ ਮਰਿਆਦਾਵਾਂ ਨਾਲ ਜੁੜਨ ਦੀ ਗੱਲ ਕਰਨਾ ਸੀ।

ਸ਼ਾਸਤਰੀ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਦੱਸਿਆ ਜਾ ਰਿਹਾ ਹੈ ਕਿ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਪਿਛਲੇ ਪੰਜ ਦਿਨਾਂ ਤੋਂ ਲੁਧਿਆਣਾ ਵਿੱਚ ਧਾਰਮਿਕ ਸਮਾਗਮ ਲਈ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਦੇ ਸਮਾਗਮ ਨੂੰ ਕਈ ਆਗੂਆਂ ਵੱਲੋਂ ਸਮਰਥਨ ਵੀ ਮਿਲਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News