Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਜਲੰਧਰ BJP ਰੈਲੀ ’ਚ ਵੱਡਾ ਹਾਦਸਾ, 2 ਵਰਕਰਾਂ ਦੀ ਹਾਰਟ ਅਟੈਕ ਨਾਲ ਮੌਤ

Jalandhar BJP Rally Worker Death; ਜਲੰਧਰ ਦੇ ਪਰਾਗਪੁਰ ਵਿੱਚ ਭਾਜਪਾ ਦੀ ਰੈਲੀ ਦੌਰਾਨ ਦੋ ਵਰਕਰਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਟੇਜ ਤੋਂ ਦਿੱਤੀ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਹੋਈ ਹੈ। ਹਾਲਾਂਕਿ ਦੋਵੇਂ ਵਰਕਰ ਕਿੱਥੋਂ ਦੇ ਰਹਿਣ ਵਾਲੇ ਸਨ, ਇਸ ਦੀ ਪੁਸ਼ਟੀ ਹਾਲੇ […]
By : Updated On: 30 Sep 2026 17:01:PM
ਜਲੰਧਰ BJP ਰੈਲੀ ’ਚ ਵੱਡਾ ਹਾਦਸਾ, 2 ਵਰਕਰਾਂ ਦੀ ਹਾਰਟ ਅਟੈਕ ਨਾਲ ਮੌਤ
Official logo of Daily Post TV – Punjabi News Channel

Jalandhar BJP Rally Worker Death; ਜਲੰਧਰ ਦੇ ਪਰਾਗਪੁਰ ਵਿੱਚ ਭਾਜਪਾ ਦੀ ਰੈਲੀ ਦੌਰਾਨ ਦੋ ਵਰਕਰਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਟੇਜ ਤੋਂ ਦਿੱਤੀ। ਮ੍ਰਿਤਕਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਵਿਨੋਦ ਕੁਮਾਰ ਵਜੋਂ ਹੋਈ ਹੈ। ਹਾਲਾਂਕਿ ਦੋਵੇਂ ਵਰਕਰ ਕਿੱਥੋਂ ਦੇ ਰਹਿਣ ਵਾਲੇ ਸਨ, ਇਸ ਦੀ ਪੁਸ਼ਟੀ ਹਾਲੇ ਨਹੀਂ ਹੋ ਸਕੀ।

ਇਸ਼ਤਿਹਾਰ

ਜਲੰਧਰ ਦਿਹਾਤੀ ਪੁਲਿਸ ਮੁਤਾਬਕ ਦੋਵਾਂ ਦੀ ਪਛਾਣ ਕੀਤੀ ਜਾ ਰਹੀ ਹੈ। ਬੁੱਧਵਾਰ ਦੁਪਹਿਰ ਕਰੀਬ 1:23 ਵਜੇ ਰੈਲੀ ਵਿੱਚ ਪਹੁੰਚੇ ਇੱਕ ਵਰਕਰ ਨੂੰ ਅਚਾਨਕ ਹਾਰਟ ਅਟੈਕ ਆ ਗਿਆ। ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਸ ਨੂੰ ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਹਾਰਟ ਅਟੈਕ ਉਸ ਸਮੇਂ ਆਇਆ ਜਦੋਂ ਪੁਲਿਸ ਵੱਲੋਂ ਪੰਡਾਲ ਵਿੱਚ ਦਾਖਲ ਹੋਣ ਵਾਲੇ ਗੇਟ ’ਤੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਵਰਕਰ ਅਚਾਨਕ ਡਿੱਗ ਗਿਆ। ਪੁਲਿਸ ਅਤੇ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਪਾਣੀ ਪਿਲਾਇਆ ਅਤੇ CPR ਦਿੱਤੀ। ਇਸ ਤੋਂ ਬਾਅਦ ਰੈਲੀ ਲਈ ਤਾਇਨਾਤ ਮੈਡੀਕਲ ਟੀਮ ਨੇ ਐਂਬੂਲੈਂਸ ਵਿੱਚ ਫਸਟ ਏਡ ਦਿੱਤੀ, ਪਰ ਉਸ ਦੀ ਜਾਨ ਨਹੀਂ ਬਚ ਸਕੀ।

ਕੇਵਲ ਸਿੰਘ ਢਿੱਲੋਂ ਨੇ ਦਿੱਤੀ ਸ਼ਰਧਾਂਜਲੀ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਦੋਵੇਂ ਵਰਕਰਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਪਹੁੰਚੇ ਦੋ ਜੁਝਾਰੂ ਵਰਕਰ ਹੁਣ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਦੁੱਖ ਦੀ ਇਸ ਘੜੀ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News