Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ ਆ ਰਹੇ ਹਨ, ਭਾਜਪਾ ਨੂੰ ਨਸ਼ਿਆਂ ‘ਤੇ ਬੋਲਣ ਦਾ ਕੋਈ ਹੱਕ ਨਹੀਂ: ਕੁਲਦੀਪ ਸਿੰਘ ਧਾਲੀਵਾਲ

AAP Punjab, Kuldeep Singh Dhaliwal Statement; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਉੱਤੇ ਤਿੱਖੇ ਹਮਲੇ ਕੀਤੇ ਹਨ। ਇਕ ਬਿਆਨ ਵਿੱਚ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ […]
By : Updated On: 30 Sep 2026 17:07:PM
ਭਾਜਪਾ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਪੰਜਾਬ ਵਿੱਚ ਨਸ਼ੇ ਆ ਰਹੇ ਹਨ, ਭਾਜਪਾ ਨੂੰ ਨਸ਼ਿਆਂ ‘ਤੇ ਬੋਲਣ ਦਾ ਕੋਈ ਹੱਕ ਨਹੀਂ: ਕੁਲਦੀਪ ਸਿੰਘ ਧਾਲੀਵਾਲ

AAP Punjab, Kuldeep Singh Dhaliwal Statement; ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਉੱਤੇ ਤਿੱਖੇ ਹਮਲੇ ਕੀਤੇ ਹਨ। ਇਕ ਬਿਆਨ ਵਿੱਚ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਵਿਆਪਕ ‘ਯੁੱਧ’ ਛੇੜਿਆ ਹੋਇਆ ਹੈ। ਮਾਨ ਸਰਕਾਰ ਹਜ਼ਾਰਾਂ ਸਮੱਗਲਰਾਂ ਨੂੰ ਜੇਲ੍ਹਾਂ ਵਿੱਚ ਡੱਕ ਚੁੱਕੀ ਹੈ।

ਇਸ਼ਤਿਹਾਰ

ਐਸਆਈਟੀ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤੇ ਜਾਣ ਦੇ ਮਾਮਲੇ ‘ਤੇ ਧਾਲੀਵਾਲ ਨੇ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਜਗਦੀਸ਼ ਭੋਲਾ ਅਤੇ ਬਿਕਰਮ ਮਜੀਠੀਆ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਜਾਣਦਾ ਹੈ ਕਿ ਸਾਲ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਸੂਬੇ ਵਿੱਚ ਨਸ਼ੇ ਦਾ ਜਾਲ ਵਿਛਿਆ ਸੀ, ਜਿਸ ਵਿੱਚ ਮਜੀਠੀਆ ਅਤੇ ਉਨ੍ਹਾਂ ਦੀ ਟੀਮ ਦੀ ਮੁੱਖ ਭੂਮਿਕਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਨਸ਼ਾ ਲਿਆਉਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਵਿਰੋਧੀ ਧਿਰਾਂ ਵੱਲੋਂ ਨਸ਼ੇ ਦੇ ਮੁੱਦੇ ‘ਤੇ ਕੀਤੀ ਜਾ ਰਹੀ ਰਾਜਨੀਤੀ ਅਤੇ ਕੇਂਦਰੀ ਦਖ਼ਲਅੰਦਾਜ਼ੀ ‘ਤੇ ਬੋਲਦਿਆਂ ਮੰਤਰੀ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਕੇਵਲ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਲਈ ਸਿਆਸਤ ਕਰ ਰਹੀਆਂ ਹਨ, ਜਦਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਅਸਲ ਮੁਹਿੰਮ ਤੋਂ ਚੰਗੀ ਤਰ੍ਹਾਂ ਵਾਕਫ਼ ਹਨ।

ਅਕਾਲੀ ਦਲ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਖਾਰਜ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਸਿਆਸੀ ਬਦਲਾਖੋਰੀ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਜੇਕਰ ਝੂਠਾ ਕੇਸ ਦਰਜ ਕਰਨਾ ਹੁੰਦਾ ਤਾਂ ਸਰਕਾਰ ਪਹਿਲਾਂ ਹੀ ਕਰ ਸਕਦੀ ਸੀ, ਪਰ ਜਾਂਚ ਪੂਰੀ ਸ਼ਫ਼ਾਫ਼ਤ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੋਈ ਰਾਜਨੇਤਾ ਹੋਵੇ ਜਾਂ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਵਰਗਾ ਉੱਚ ਅਧਿਕਾਰੀ, ਜਿਨ੍ਹਾਂ ਨੇ ਵੀ ਪੰਜਾਬ ਦੀ ਜਵਾਨੀ ਨੂੰ ਮੌਤ ਦੇ ਮੂੰਹ ‘ਚ ਧੱਕਿਆ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਅੱਜ ਨਹੀਂ ਤਾਂ ਕੱਲ੍ਹ ਮਿਲ ਕੇ ਹੀ ਰਹੇਗੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਚੁੱਕਦਿਆਂ ਧਾਲੀਵਾਲ ਨੇ ਕਿਹਾ ਕਿ ਬੀਜੇਪੀ ਨੂੰ ਨਸ਼ਿਆਂ ਖ਼ਿਲਾਫ਼ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਬੀਜੇਪੀ ਇਸ ਦੀ ਮੁੱਖ ਦੋਸ਼ੀ ਹੈ। ਅੱਜ ਦੇਸ਼ ਵਿੱਚ ਵੱਡੀ ਮਾਤਰਾ ਵਿੱਚ ਨਸ਼ਾ ਬੀਜੇਪੀ ਸ਼ਾਸਤ ਗੁਜਰਾਤ ਦੀਆਂ ਬੰਦਰਗਾਹਾਂ (ਜਿਵੇਂ ਅਡਾਨੀ ਪੋਰਟ) ਰਾਹੀਂ ਆ ਰਿਹਾ ਹੈ ਅਤੇ ਰਾਜਸਥਾਨ ਦੇ ਰਸਤੇ ਪੰਜਾਬ ਭੇਜਿਆ ਜਾ ਰਿਹਾ ਹੈ। ਅਮਿਤ ਸ਼ਾਹ ਨੂੰ ਪੰਜਾਬ ਆ ਕੇ ਸਿਆਸਤ ਕਰਨ ਤੋਂ ਪਹਿਲਾਂ ਗੁਜਰਾਤ ਤੋਂ ਟਨਾਂ ਦੇ ਹਿਸਾਬ ਨਾਲ ਆ ਰਹੇ ਨਸ਼ੇ ‘ਤੇ ਜਵਾਬ ਦੇਣਾ ਚਾਹੀਦਾ ਹੈ।

ਧਾਲੀਵਾਲ ਨੇ ਅੱਗੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ 532 ਕਿਲੋਮੀਟਰ ਦੀ ਸਰਹੱਦ ਹੈ। ਜਿਸ ਦਾ 50 ਕਿਲੋਮੀਟਰ ਦਾ ਬਾਰਡਰ ਏਰੀਆ ਕੇਂਦਰ ਸਰਕਾਰ ਦੀ ਬੀਐਸਐਫ ਦੇ ਅਧੀਨ ਆਉਂਦਾ ਹੈ। ਸਰਹੱਦ ਪਾਰ ਤੋਂ ਆਉਂਦੇ ਡਰੋਨਾਂ, ਹਥਿਆਰਾਂ ਅਤੇ ਨਸ਼ਿਆਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਤੋਂ ਐਂਟੀ-ਡਰੋਨ ਸਿਸਟਮ ਲਗਾਉਣ ਅਤੇ ਬਾਰਡਰ ਸੀਲ ਕਰਨ ਦੀ ਮੰਗ ਕੀਤੀ ਸੀ, ਪਰ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News