ਭਲਕੇ ਗੋਇੰਦਵਾਲ ਸਾਹਿਬ ’ਚ CM ਮਾਨ ਦੀ ਵਿਸ਼ਾਲ ਰੈਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਕਰਨਗੇ ਜਾਰੀ
Tarntaran Goindwal Sahib Rally; ਤਰਨ ਤਾਰਨ ਦੇ ਇਤਿਹਾਸਿਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ 1 ਅਕਤੂਬਰ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚਣਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਠੀਕ 12 ਵਜੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਾਸ਼ੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਦੇ ਰੈਲੀ ਵਿੱਚ ਪਹੁੰਚਣ ਦੀ ਉਮੀਦ ਹੈ।
ਇਸ ਵਿਸ਼ਾਲ ਰੈਲੀ ਦੀ ਅਗਵਾਈ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮੰਜਿੰਦਰ ਸਿੰਘ ਲਾਲਪੁਰਾ ਵੱਲੋਂ ਕੀਤੀ ਜਾ ਰਹੀ ਹੈ। ਰੈਲੀ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਅਤੇ ਹੋਰ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।
ਜਾਣਕਾਰੀ ਮੁਤਾਬਕ ਰੈਲੀ ਵਿੱਚ 12 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਕੈਬਨਿਟ ਮੰਤਰੀ ਅਤੇ ਪਾਰਟੀ ਆਗੂ ਵੀ ਇਸ ਰੈਲੀ ਵਿੱਚ ਸ਼ਾਮਲ ਹੋਣਗੇ।
ਵਿਧਾਇਕ ਮੰਜਿੰਦਰ ਸਿੰਘ ਲਾਲਪੁਰਾ ਵੱਲੋਂ ਇਸ ਰੈਲੀ ਨੂੰ ਲੈ ਕੇ ਵੱਡੇ ਇਕੱਠ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਇਸ ਰੈਲੀ ਤੋਂ ਕੀਤੀ ਜਾਵੇਗੀ।
ਹੁਣ ਦੇਖਣਾ ਹੋਵੇਗਾ ਕਿ 1 ਅਕਤੂਬਰ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋਣ ਵਾਲੀ ਇਹ ਰੈਲੀ ਕਿਸ ਤਰ੍ਹਾਂ ਦਾ ਇਕੱਠ ਦਰਜ ਕਰਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸਤਿਕਾਰ ਯੋਜਨਾ ਤਹਿਤ ਕਿਹੜੀ ਰਾਸ਼ੀ ਜਾਰੀ ਕੀਤੀ ਜਾਂਦੀ ਹੈ।
