ਚੜ੍ਹੇ ਮਹੀਨੇ ਮਹਿੰਗਾਈ ਦਾ ਝਟਕਾ !, ਮਹਿੰਗਾ ਹੋਇਆ LPG ਸਿਲੰਡਰ
LPG Cylinder Price Hike: ਅਕਤੂਬਰ ਮਹੀਨੇ ਦੀ ਸ਼ੁਰੂਆਤ ਮਹਿੰਗਾਈ ਦੇ ਝਟਕੇ ਨਾਲ ਹੋਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਅਕਤੂਬਰ 2026 ਤੋਂ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ਵਿੱਚ 62.50 ਰੁਪਏ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।
ਦਿੱਲੀ ਵਿੱਚ ਸਿਲੰਡਰ ਦੀ ਕੀਮਤ ₹2,810 ਹੋਈ
ਕੀਮਤਾਂ ਵਿੱਚ ਵਾਧੇ ਤੋਂ ਬਾਅਦ ਦਿੱਲੀ ਵਿੱਚ 19 ਕਿਲੋ ਵਾਲਾ ਕਮਰਸ਼ੀਅਲ LPG ਸਿਲੰਡਰ ਹੁਣ ₹2,810 ਵਿੱਚ ਮਿਲੇਗਾ। ਸਤੰਬਰ ਦੀ ਸ਼ੁਰੂਆਤ ਵਿੱਚ ਵੀ ਦਿੱਲੀ ਵਿੱਚ ਇਸ ਸਿਲੰਡਰ ਦੀ ਕੀਮਤ 9.50 ਰੁਪਏ ਵਧਾਈ ਗਈ ਸੀ। ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਮਰਸ਼ੀਅਲ LPG ਮਹਿੰਗਾ ਹੋਣ ਨਾਲ ਹੋਟਲਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਕੇਟਰਿੰਗ ਕਾਰੋਬਾਰਾਂ ਦੀ ਲਾਗਤ ਵਧ ਸਕਦੀ ਹੈ। ਇਸ ਦਾ ਅਸਰ ਖਾਣ-ਪੀਣ ਦੀਆਂ ਕੀਮਤਾਂ ‘ਤੇ ਵੀ ਪੈਣ ਦੀ ਸੰਭਾਵਨਾ ਹੈ।
ਘਰੇਲੂ LPG ਖਪਤਕਾਰਾਂ ਨੂੰ ਰਾਹਤ
ਕਮਰਸ਼ੀਅਲ ਸਿਲੰਡਰ ਮਹਿੰਗਾ ਹੋਣ ਦੇ ਬਾਵਜੂਦ ਘਰੇਲੂ ਖਪਤਕਾਰਾਂ ਨੂੰ ਫਿਲਹਾਲ ਰਾਹਤ ਮਿਲੀ ਹੈ। ਤੇਲ ਕੰਪਨੀਆਂ ਨੇ 14.2 ਕਿਲੋ ਵਾਲੇ ਘਰੇਲੂ LPG ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ। ਯਾਨੀ ਘਰੇਲੂ ਸਿਲੰਡਰ ਪੁਰਾਣੀ ਕੀਮਤ ‘ਤੇ ਹੀ ਮਿਲੇਗਾ।
