Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ 1 ਅਕਤੂਬਰ ਤੋਂ ਸ਼ੁਰੂ

Procurement of paddy in Punjab begins: ਚੰਡੀਗੜ੍ਹ: ਪੰਜਾਬ ਵਿੱਚ ਅੱਜ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਲਈ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 1,887 ਮੰਡੀਆਂ ਅਤੇ ਖਰੀਦ ਕੇਂਦਰ ਤਿਆਰ ਕੀਤੇ ਗਏ ਹਨ। ਫ਼ਸਲ ਦੀ ਆਮਦ ਵਧਣ ਦੀ ਸੂਰਤ ਵਿੱਚ ਆਰਜ਼ੀ ਖਰੀਦ ਕੇਂਦਰਾਂ ਦੀ ਗਿਣਤੀ ਵੀ ਵਧਾਈ […]
By : Updated On: 01 Oct 2026 09:01:AM
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ 1 ਅਕਤੂਬਰ ਤੋਂ ਸ਼ੁਰੂ

Procurement of paddy in Punjab begins: ਚੰਡੀਗੜ੍ਹ: ਪੰਜਾਬ ਵਿੱਚ ਅੱਜ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ। ਇਸ ਲਈ ਪੰਜਾਬ ਮੰਡੀ ਬੋਰਡ ਵੱਲੋਂ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 1,887 ਮੰਡੀਆਂ ਅਤੇ ਖਰੀਦ ਕੇਂਦਰ ਤਿਆਰ ਕੀਤੇ ਗਏ ਹਨ। ਫ਼ਸਲ ਦੀ ਆਮਦ ਵਧਣ ਦੀ ਸੂਰਤ ਵਿੱਚ ਆਰਜ਼ੀ ਖਰੀਦ ਕੇਂਦਰਾਂ ਦੀ ਗਿਣਤੀ ਵੀ ਵਧਾਈ ਜਾ ਸਕਦੀ ਹੈ। ਇਸ ਵਾਰ ਸੂਬੇ ਵਿੱਚ ਕਰੀਬ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਗਈ ਹੈ। ਸਰਕਾਰ ਵੱਲੋਂ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਫ਼ਸਲ ਦੀ ਪੈਕਿੰਗ ਅਤੇ ਸਮੇਂ ਸਿਰ ਚੁਕਾਈ ਲਈ 5 ਲੱਖ ਬੋਰੀਆਂ (ਬਾਰਦਾਨਾ) ਵੀ ਉਪਲਬਧ ਕਰਵਾਈਆਂ ਗਈਆਂ ਹਨ।

ਇਸ਼ਤਿਹਾਰ

MSP ਵਿੱਚ ₹72 ਦਾ ਵਾਧਾ
ਇਸ ਵਾਰ ਝੋਨੇ ਦੀ ਸਰਕਾਰੀ ਖਰੀਦ ₹2,461 ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਕੀਤੀ ਜਾਵੇਗੀ। ਪਿਛਲੇ ਸਾਲ ਇਹ ਭਾਅ ₹2,389 ਪ੍ਰਤੀ ਕੁਇੰਟਲ ਸੀ। ਇਸ ਤਰ੍ਹਾਂ ਇਸ ਸਾਲ MSP ਵਿੱਚ ₹72 ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।

ਫ਼ਸਲ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ₹42,786.68 ਕਰੋੜ ਦੀ ਨਕਦ ਕਰਜ਼ਾ ਸੀਮਾ ਮਨਜ਼ੂਰ ਕੀਤੀ ਗਈ ਹੈ। ਝੋਨੇ ਦੀ ਤੋਲ ਅਤੇ ਵਿਕਰੀ ਤੋਂ ਬਾਅਦ ਭੁਗਤਾਨ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News