Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਵੱਡੀ ਖ਼ਬਰ

‘Jagat Jot Sri Guru Granth Sahib Satkar (Amendment) Act 2026: ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ। ਸਰਕਾਰ ਵੱਲੋਂ ਬਣਾਈ […]
By : Updated On: 01 Oct 2026 12:32:PM
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਵੱਡੀ ਖ਼ਬਰ

‘Jagat Jot Sri Guru Granth Sahib Satkar (Amendment) Act 2026: ਚੰਡੀਗੜ੍ਹ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ 7 ਮੈਂਬਰੀ ਕਮੇਟੀ ਦੇ ਗਠਨ ਦੀ ਜਾਣਕਾਰੀ ਦਿੱਤੀ ਹੈ।

ਇਸ਼ਤਿਹਾਰ

ਸਰਕਾਰ ਵੱਲੋਂ ਬਣਾਈ ਗਈ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ IPS ਅਧਿਕਾਰੀ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (PPSC) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹਨ।

ਪੰਜਾਬ ਸਰਕਾਰ ਨੇ PCS ਅਧਿਕਾਰੀ ਹਰਜੀਤ ਸਿੰਘ ਸੰਧੂ ਨੂੰ ਦੋਵਾਂ ਕਮੇਟੀਆਂ ਵਿਚਾਲੇ ਤਾਲਮੇਲ ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਬਣਾਈ 7 ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਮੀਟਿੰਗਾਂ ਕਰੇਗੀ ਅਤੇ ਐਕਟ ਵਿੱਚ ਪ੍ਰਸਤਾਵਿਤ ਸੋਧਾਂ ਨੂੰ ਲੈ ਕੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News