Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ

Punjab SIR nears completion: ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ
  • ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ
  • 55 ਵਿਧਾਨ ਸਭਾ ਹਲਕਿਆਂ ਅਤੇ 08 ਜ਼ਿਲ੍ਹਿਆਂ ਨੇ ਮੁਕੰਮਲ ਕੀਤੀ 100 ਫ਼ੀਸਦ ਐੱਸ.ਆਈ.ਆਰ.-2026 ਪ੍ਰਕਿਰਿਆ

Punjab SIR nears completion: ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ 99.21 ਫ਼ੀਸਦ ਕੰਮ ਪੂਰਾ ਹੋਣ ਨਾਲ ਐਸ.ਆਈ.ਆਰ ਦਾ ਸਮੁੱਚਾ ਅਮਲ ਮੁਕੰਮਲ ਹੋਣ ਨੇੜੇ ਪਹੁੰਚ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 08 ਜ਼ਿਲ੍ਹਿਆਂ—ਮੋਗਾ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ), ਮਾਨਸਾ, ਤਰਨ ਤਾਰਨ, ਫ਼ਰੀਦਕੋਟ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਨੇ ਐੱਸ.ਆਈ.ਆਰ. 2026 ਦਾ ਕੰਮ 100 ਫ਼ੀਸਦ ਮੁਕੰਮਲ ਕਰ ਲਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਕੁੱਲ 117 ਵਿਧਾਨ ਸਭਾ ਹਲਕਿਆਂ ਵਿੱਚੋਂ 55 ਹਲਕਿਆਂ ਵਿੱਚ ਵੀ ਇਹ ਕੰਮ ਪੂਰਾ ਹੋ ਚੁੱਕਾ ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦੀ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰਾਂ ਦੀ ਸਹੂਲਤ ਲਈ, ਜਿਨ੍ਹਾਂ ਮਾਮਲਿਆਂ ਵਿੱਚ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਸੁਣਵਾਈ ਜਾਂ ਦਸਤਾਵੇਜ਼ ਜਮ੍ਹਾਂ ਕਰਵਾਉਣੇ ਬਾਕੀ ਹਨ, ਉੱਥੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਖ਼ੁਦ ਵੋਟਰਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਵੋਟਰਾਂ ਨੂੰ ਦਫ਼ਤਰਾਂ ਵਿੱਚ ਸੱਦਣ ਦੀ ਬਜਾਏ ਉਨ੍ਹਾਂ ਪਾਸੋਂ ਲੋੜੀਂਦੇ ਦਸਤਾਵੇਜ਼ ਸਿੱਧੇ ਤੌਰ ‘ਤੇ ਇਕੱਤਰ ਕਰਨਗੇ।

ਉਨ੍ਹਾਂ ਕਿਹਾ, “ਇਸ ਪ੍ਰਬੰਧ ਨਾਲ ਵੋਟਰਾਂ ਨੂੰ ਨਿੱਜੀ ਸੁਣਵਾਈ ਅਤੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓਜ਼) ਦੇ ਦਫ਼ਤਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ।”

ਇਸ ਤੋਂ ਇਲਾਵਾ, ਜਿਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਜੇ ਵੀ ਕੁੱਝ ਕੰਮ ਬਾਕੀ ਹੈ, ਉੱਥੇ ਵੋਟਰਾਂ ਦੀ ਸਹੂਲਤ ਲਈ ਆਉਣ ਵਾਲੇ ਹਫ਼ਤੇ ਦੇ ਅਖ਼ੀਰਲੇ ਦਿਨਾਂ (ਵੀਕੈਂਡ) ‘ਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਵੋਟਰ ਸੂਚੀ ਨਾਲ ਸਬੰਧਤ ਸ਼ੰਕਿਆਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਸੂਬੇ ਭਰ ਦੇ ਜ਼ਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।

ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਸਮੁੱਚੀ ਚੋਣ ਮਸ਼ੀਨਰੀ ਨਾਲ ਤਾਲਮੇਲ ਕਰਕੇ ਇਸ ਪੂਰੀ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।

ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਇਸ ਕਾਰਜ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਜਲਦ ਤੋਂ ਜਲਦ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

Read Latest News and Breaking News at Daily Post TV, Browse for more News

Ad
Ad

Punjab District News