Journalism Of Hope
BREAKING NEWS
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ....ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ: ਮੁੱਖ ਚੋਣ ਅਫ਼ਸਰ ਪੰਜਾਬ.....ਪੰਜਾਬ ਦੇ 3 PPS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ.....ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ....CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਮਨਜ਼ੂਰੀ ਨਹੀਂ, ਕੇਂਦਰ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ....ਪੰਜਾਬ ’ਚ ਰੈਗੂਲਰ DGP ਦੀ ਨਿਯੁਕਤੀ ਦਾ ਮਾਮਲਾ, ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਮਹਾਰਾਸ਼ਟਰ ਦੇ ਰਾਏਗੜ੍ਹ ’ਚ ਵੱਡਾ ਹਾਦਸਾ, ਸਮੁੰਦਰ ’ਚ ਡੁੱਬਣ ਨਾਲ 8 ਵਿਦਿਆਰਥੀਆਂ ਦੀ ਮੌਤ

Maharashtra: 8 students drown in sea: ਰਾਏਗੜ੍ਹ: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵੇਆਗਰ ਬੀਚ ’ਤੇ ਵੀਰਵਾਰ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਸਮੁੰਦਰ ਵਿੱਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਜਾਣਕਾਰੀ ਅਨੁਸਾਰ ਪੁਣੇ ਦੇ ਆਲੰਦੀ ਇਲਾਕੇ ਤੋਂ 48 ਲੋਕਾਂ ਦਾ ਗਰੁੱਪ ਪਿਕਨਿਕ ਲਈ […]
By : Updated On: 02 Oct 2026 08:22:AM
ਮਹਾਰਾਸ਼ਟਰ ਦੇ ਰਾਏਗੜ੍ਹ ’ਚ ਵੱਡਾ ਹਾਦਸਾ, ਸਮੁੰਦਰ ’ਚ ਡੁੱਬਣ ਨਾਲ 8 ਵਿਦਿਆਰਥੀਆਂ ਦੀ ਮੌਤ
  • ਪੁਣੇ ਤੋਂ ਪਿਕਨਿਕ ਮਨਾਉਣ ਆਇਆ ਸੀ 48 ਵਿਦਿਆਰਥੀਆਂ ਦਾ ਗਰੁੱਪ
  • ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ

Maharashtra: 8 students drown in sea: ਰਾਏਗੜ੍ਹ: ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਦਿਵੇਆਗਰ ਬੀਚ ’ਤੇ ਵੀਰਵਾਰ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਸਮੁੰਦਰ ਵਿੱਚ ਡੁੱਬਣ ਕਾਰਨ 8 ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਇਸ਼ਤਿਹਾਰ

ਜਾਣਕਾਰੀ ਅਨੁਸਾਰ ਪੁਣੇ ਦੇ ਆਲੰਦੀ ਇਲਾਕੇ ਤੋਂ 48 ਲੋਕਾਂ ਦਾ ਗਰੁੱਪ ਪਿਕਨਿਕ ਲਈ ਦਿਵੇਆਗਰ ਆਇਆ ਸੀ। ਇਸ ਗਰੁੱਪ ਵਿੱਚ 25 ਲੜਕੇ, 17 ਲੜਕੀਆਂ ਅਤੇ 6 ਅਧਿਆਪਕ ਸ਼ਾਮਲ ਸਨ। ਇਹ ਵਿਦਿਆਰਥੀ ‘ਵਿਨਰਜ਼ ਅਕੈਡਮੀ’ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

ਪੁਲਿਸ ਅਨੁਸਾਰ ਗਰੁੱਪ ਦੇ ਕੁਝ ਵਿਦਿਆਰਥੀ ਸਮੁੰਦਰ ਵਿੱਚ ਚਲੇ ਗਏ। ਪਾਣੀ ਦੀ ਡੂੰਘਾਈ ਅਤੇ ਤੇਜ਼ ਵਹਾਅ ਦਾ ਅੰਦਾਜ਼ਾ ਨਾ ਲੱਗਣ ਕਾਰਨ ਉਹ ਡੁੱਬ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰਾਹਤ ਅਤੇ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ।

Read Latest News and Breaking News at Daily Post TV, Browse for more News

Ad
Ad

Punjab District News