Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਢੇਰ

BSF neutralizes two Pakistani nationals: ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗੋਲੀਬਾਰੀ ਦੌਰਾਨ ਮਾਰ ਦਿੱਤਾ। BSF ਮੁਤਾਬਕ, ਪਾਕਿਸਤਾਨ ਵਾਲੇ ਪਾਸਿਓਂ ਤਿੰਨ ਵਿਅਕਤੀ ਭਾਰਤੀ ਸਰਹੱਦ ਵੱਲ ਵਧ ਰਹੇ ਸਨ। ਇਹ ਘਟਨਾ ਰਾਜੋਕੇ BOP ਇਲਾਕੇ ਵਿੱਚ ਰਾਤ ਕਰੀਬ 12:30 ਵਜੇ ਵਾਪਰੀ। BSF ਮੁਤਾਬਕ, ਸੁਰੱਖਿਆ ਬਲਾਂ ਵੱਲੋਂ […]
By : Updated On: 02 Oct 2026 14:51:PM
ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਢੇਰ

BSF neutralizes two Pakistani nationals: ਤਰਨਤਾਰਨ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗੋਲੀਬਾਰੀ ਦੌਰਾਨ ਮਾਰ ਦਿੱਤਾ। BSF ਮੁਤਾਬਕ, ਪਾਕਿਸਤਾਨ ਵਾਲੇ ਪਾਸਿਓਂ ਤਿੰਨ ਵਿਅਕਤੀ ਭਾਰਤੀ ਸਰਹੱਦ ਵੱਲ ਵਧ ਰਹੇ ਸਨ।

ਇਸ਼ਤਿਹਾਰ

ਇਹ ਘਟਨਾ ਰਾਜੋਕੇ BOP ਇਲਾਕੇ ਵਿੱਚ ਰਾਤ ਕਰੀਬ 12:30 ਵਜੇ ਵਾਪਰੀ। BSF ਮੁਤਾਬਕ, ਸੁਰੱਖਿਆ ਬਲਾਂ ਵੱਲੋਂ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਰੁਕਣ ਲਈ ਕਿਹਾ ਗਿਆ, ਪਰ ਉਹ ਅੱਗੇ ਵਧਦੇ ਰਹੇ। ਇਸ ਤੋਂ ਬਾਅਦ ਕੀਤੀ ਗਈ ਗੋਲੀਬਾਰੀ ਵਿੱਚ ਦੋ ਘੁਸਪੈਠੀਆਂ ਦੀ ਮੌਤ ਹੋ ਗਈ।

BSF ਅਨੁਸਾਰ, ਕਾਰਵਾਈ ਦੌਰਾਨ ਤੀਜਾ ਵਿਅਕਤੀ ਵਾਪਸ ਪਾਕਿਸਤਾਨ ਵੱਲ ਭੱਜ ਗਿਆ। ਇਸ ਤਰ੍ਹਾਂ ਤਿੰਨ ਵਿਅਕਤੀਆਂ ਵੱਲੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ।

ਘਟਨਾ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ BSF ਵੱਲੋਂ ਇਲਾਕੇ ਵਿੱਚ ਚੌਕਸੀ ਜਾਰੀ ਹੈ। ਦੋਵਾਂ ਮ੍ਰਿਤਕਾਂ ਦੀ ਪਛਾਣ ਅਤੇ ਘਟਨਾ ਨਾਲ ਸਬੰਧਤ ਹੋਰ ਵੇਰਵਿਆਂ ਬਾਰੇ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

Read Latest News and Breaking News at Daily Post TV, Browse for more News

Ad
Ad

Punjab District News