Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

17 ਸਾਲਾ ਤੀਰਅੰਦਾਜ਼ ਕੁਮਕੁਮ ਨੇ ਏਸ਼ਿਆਈ ਖੇਡਾਂ ’ਚ ਭਾਰਤ ਲਈ ਜਿੱਤਿਆ ਸੋਨ ਤਮਗਾ

Archer Kumkum win gold medal: ਨਵੀਂ ਦਿੱਲੀ: 17 ਸਾਲਾ ਭਾਰਤੀ ਤੀਰਅੰਦਾਜ਼ ਕੁਮਕੁਮ ਮੋਹੋਡ ਨੇ ਸ਼ਨੀਵਾਰ ਨੂੰ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਉਨ੍ਹਾਂ ਨੇ ਮਹਿਲਾਵਾਂ ਦੇ ਰਿਕਰਵ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਦੱਖਣੀ ਕੋਰੀਆ ਦੀ ਓਹ ਯੇ ਜਿਨ ਨੂੰ ਸ਼ੂਟਆਊਟ ਵਿੱਚ ਹਰਾ ਕੇ ਸੋਨ ਤਮਗਾ ਆਪਣੇ ਨਾਂ ਕੀਤਾ। ਇਸ ਮੁਕਾਬਲੇ ਵਿੱਚ […]
By : Updated On: 03 Oct 2026 08:06:AM
17 ਸਾਲਾ ਤੀਰਅੰਦਾਜ਼ ਕੁਮਕੁਮ ਨੇ ਏਸ਼ਿਆਈ ਖੇਡਾਂ ’ਚ ਭਾਰਤ ਲਈ ਜਿੱਤਿਆ ਸੋਨ ਤਮਗਾ

Archer Kumkum win gold medal: ਨਵੀਂ ਦਿੱਲੀ: 17 ਸਾਲਾ ਭਾਰਤੀ ਤੀਰਅੰਦਾਜ਼ ਕੁਮਕੁਮ ਮੋਹੋਡ ਨੇ ਸ਼ਨੀਵਾਰ ਨੂੰ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ। ਉਨ੍ਹਾਂ ਨੇ ਮਹਿਲਾਵਾਂ ਦੇ ਰਿਕਰਵ ਵਿਅਕਤੀਗਤ ਮੁਕਾਬਲੇ ਦੇ ਫਾਈਨਲ ਵਿੱਚ ਦੱਖਣੀ ਕੋਰੀਆ ਦੀ ਓਹ ਯੇ ਜਿਨ ਨੂੰ ਸ਼ੂਟਆਊਟ ਵਿੱਚ ਹਰਾ ਕੇ ਸੋਨ ਤਮਗਾ ਆਪਣੇ ਨਾਂ ਕੀਤਾ। ਇਸ ਮੁਕਾਬਲੇ ਵਿੱਚ ਸੋਨ ਤਮਗਾ ਜਿੱਤਣ ਵਾਲੀ ਉਹ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।

ਇਸ਼ਤਿਹਾਰ

ਇਸ ਜਿੱਤ ਨਾਲ ਭਾਰਤ ਨੇ ਤੀਰਅੰਦਾਜ਼ੀ ਵਿੱਚ ਆਪਣਾ ਪੰਜਵਾਂ ਸੋਨ ਤਮਗਾ ਜਿੱਤ ਲਿਆ ਹੈ। ਭਾਰਤ ਦੇ ਕੁੱਲ ਤਮਗਿਆਂ ਦੀ ਗਿਣਤੀ 77 ਹੋ ਗਈ ਹੈ, ਜਿਨ੍ਹਾਂ ਵਿੱਚ 25 ਚਾਂਦੀ ਅਤੇ 35 ਕਾਂਸੀ ਦੇ ਤਮਗੇ ਸ਼ਾਮਲ ਹਨ।

ਕੁਮਕੁਮ ਨੇ ਆਪਣੇ ਪਹਿਲੇ ਹੀ ਏਸ਼ਿਆਈ ਖੇਡਾਂ ਦੇ ਸਫ਼ਰ ਵਿੱਚ ਰਿਕਰਵ ਤੀਰਅੰਦਾਜ਼ੀ ਦੇ ਤਿੰਨ ਤਮਗੇ ਜਿੱਤੇ ਹਨ। ਉਨ੍ਹਾਂ ਨੇ ਮਹਿਲਾ ਟੀਮ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਮਗੇ ਜਿੱਤੇ, ਜਦਕਿ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਹਾਸਲ ਕੀਤਾ।

ਮਹਿਲਾ ਟੀਮ ਮੁਕਾਬਲੇ ਵਿੱਚ ਭਾਰਤ ਨੇ ਪਹਿਲੀ ਵਾਰ ਸੋਨ ਤਮਗਾ ਜਿੱਤਿਆ, ਜਦਕਿ ਮਿਕਸਡ ਟੀਮ ਮੁਕਾਬਲੇ ਵਿੱਚ ਵੀ ਭਾਰਤ ਨੇ ਪਹਿਲੀ ਵਾਰ ਤਮਗਾ ਹਾਸਲ ਕੀਤਾ। ਕੁਮਕੁਮ ਦੀ ਇਸ ਪ੍ਰਾਪਤੀ ਨਾਲ ਭਾਰਤੀ ਤੀਰਅੰਦਾਜ਼ੀ ਨੂੰ ਨਵੀਂ ਪਛਾਣ ਮਿਲੀ ਹੈ।

Read Latest News and Breaking News at Daily Post TV, Browse for more News

Ad
Ad

Punjab District News