Journalism Of Hope
BREAKING NEWS
ਰੰਧਾਵਾ ਖ਼ੁਦਕੁਸ਼ੀ ਮਾਮਲਾ: ਸੁਪਰੀਮ ਕੋਰਟ ਵੱਲੋਂ ਲਾਲਜੀਤ ਭੁੱਲਰ ਦੇ ਪਿਤਾ ਨੂੰ ਵੱਡੀ ਰਾਹਤ......KBC ਦੇ ਸਵਾਲ ’ਤੇ ਪੰਜਾਬ ’ਚ ਇਤਰਾਜ਼, ਅਮਿਤਾਭ ਬੱਚਨ ਅਤੇ ਸੋਨੀ ਟੀਵੀ ਨੂੰ ਕਾਨੂੰਨੀ ਨੋਟਿਸ.....ਮਹਿਲਾ ਕਰਮਚਾਰੀ ਨੇ ਕੈਬਿਨ ਵਿੱਚ XEN ਦੀ ਕੀਤੀ ਛਿੱਤਰ-ਪਰੇਡ.....ਜਥੇਦਾਰ ਗੜਗੱਜ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ.......ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ........ਵੈਲਿੰਗਟਨ ਟੈਸਟ ’ਚ ਭਾਰਤ ਦੀ ਪਕੜ ਮਜ਼ਬੂਤ, ਨਿਊਜ਼ੀਲੈਂਡ ਨੇ 119 ਦੌੜਾਂ ‘ਤੇ ਗੁਆਈਆਂ 2 ਵਿਕਟਾਂ..........ਰਾਜਸਥਾਨ ’ਚ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ........ਕ੍ਰਿਕਟਰ ਯੁਜਵੇਂਦਰ ਚਾਹਲ ਭਾਜਪਾ ’ਚ ਸ਼ਾਮਲ

‘ਵਾਰਿਸ ਪੰਜਾਬ ਦੇ’ ਨੂੰ ਮਿਲੀ ਵੱਡੀ ਮਜ਼ਬੂਤੀ, ਪੰਜਾਬ ਦੇ ਪ੍ਰਸਿੱਧ ਗਾਇਕ ਤੇ ਲੇਖਕ ਗਿੱਲ ਰੌਂਤਾ ਪਾਰਟੀ ‘ਚ ਸ਼ਾਮਿਲ

Gill Rounta Joins Party ‘Waris Punjab De’; ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਅਤੇ ਲੇਖਕ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਮੁਹਾਲੀ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
‘ਵਾਰਿਸ ਪੰਜਾਬ ਦੇ’ ਨੂੰ ਮਿਲੀ ਵੱਡੀ ਮਜ਼ਬੂਤੀ, ਪੰਜਾਬ ਦੇ ਪ੍ਰਸਿੱਧ ਗਾਇਕ ਤੇ ਲੇਖਕ ਗਿੱਲ ਰੌਂਤਾ ਪਾਰਟੀ ‘ਚ ਸ਼ਾਮਿਲ

Gill Rounta Joins Party ‘Waris Punjab De’; ਪੰਜਾਬੀ ਸੰਗੀਤ ਜਗਤ ਦੇ ਪ੍ਰਸਿੱਧ ਗਾਇਕ ਅਤੇ ਲੇਖਕ ਗਿੱਲ ਰੌਂਤਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਮੁਹਾਲੀ ਵਿੱਚ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਮੌਜੂਦ ਰਹੇ।

ਇਸੇ ਪ੍ਰੋਗਰਾਮ ਦੌਰਾਨ ‘ਵਾਰਿਸ ਪੰਜਾਬ ਦੇ’ ਦੀ ਪੂਆਧ ਇਕਾਈ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਆਗੂਆਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਇਲਾਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮਨਪ੍ਰੀਤ ਸਿੰਘ ਇਆਲੀ ਅਤੇ ਗਿੱਲ ਰੌਂਤਾ ਨੇ ਵੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

ਮੈਂਬਰਸ਼ਿਪ ਲੈਣ ਮਗਰੋਂ ਕੀ ਬੋਲੇ ਗਿੱਲ ਰੌਂਤਾ?

ਗਿੱਲ ਰੌਂਤਾ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦਿੰਦੇ ਰਹੇ ਹਨ। ਹੁਣ ਸੰਗਠਨ ਨਾਲ ਜੁੜ ਕੇ ਲੋਕਾਂ ਵਿਚਕਾਰ ਰਹਿੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਆਵਾਜ਼ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਸਮਝਣਾ ਜ਼ਰੂਰੀ ਹੈ। ਸੰਗਠਨ ਦੇ ਮਾਧਿਅਮ ਰਾਹੀਂ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਆਪਣੀ ਗੱਲ ਰੱਖਣ ਦੇ ਨਾਲ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਆਲੀ ਨੇ ਦੱਸੀ ਸਕਾਰਾਤਮਕ ਪਹਿਲ

ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਸੰਗਠਨ ਨਾਲ ਜੁੜਨਾ ਇੱਕ ਸਕਾਰਾਤਮਕ ਪਹਿਲ ਹੈ। ਉਨ੍ਹਾਂ ਕਿਹਾ ਕਿ ਸੰਗਠਨ ਦਾ ਉਦੇਸ਼ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਲੋਕਾਂ ਦੀਆਂ ਉਮੀਦਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ।

ਉਨ੍ਹਾਂ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ।

ਪੂਆਧ ਇਕਾਈ ਦਾ ਨਵਾਂ ਦਫ਼ਤਰ ਸ਼ੁਰੂ

ਗਿੱਲ ਰੌਂਤਾ ਦੇ ਸੰਗਠਨ ਨਾਲ ਜੁੜਨ ਦੇ ਨਾਲ ਹੀ ਪੂਆਧ ਇਕਾਈ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਦਫ਼ਤਰ ਰਾਹੀਂ ਇਲਾਕੇ ਵਿੱਚ ਸੰਗਠਨ ਦੀਆਂ ਗਤੀਵਿਧੀਆਂ ਨੂੰ ਚਲਾਉਣ ਅਤੇ ਆਉਣ ਵਾਲੇ ਪ੍ਰੋਗਰਾਮਾਂ ਲਈ ਤਾਲਮੇਲ ਕਰਨ ਦੀ ਯੋਜਨਾ ਹੈ।

ਆਗੂਆਂ ਨੇ ਕਿਹਾ ਕਿ ਦਫ਼ਤਰ ਸਿਰਫ਼ ਸੰਗਠਨਾਤਮਕ ਗਤੀਵਿਧੀਆਂ ਤੱਕ ਸੀਮਤ ਨਹੀਂ ਰਹੇਗਾ, ਸਗੋਂ ਇਲਾਕੇ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਲਈ ਵੀ ਇਸਦੀ ਵਰਤੋਂ ਕੀਤੀ ਜਾਵੇਗੀ।

ਪ੍ਰੋਗਰਾਮ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਓਟ-ਆਸਰੇ ਨਾਲ ਹੋਈ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੂਆਧ ਖੇਤਰ ਵਿੱਚ ਗਤੀਵਿਧੀਆਂ ਨੂੰ ਅੱਗੇ ਵਧਾਉਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

Read Latest News and Breaking News at Daily Post TV, Browse for more News

Ad
Ad

Punjab District News