Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਸ਼੍ਰੋਮਣੀ ਅਕਾਲੀ ਦਲ ਦਾ ਐਲਾਨ- 2027 ਚੋਣਾਂ ’ਚ ਝੂਠੀ ਦੂਸ਼ਣਬਾਜ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ, ਸੋਸ਼ਲ ਮੀਡੀਆ ’ਤੇ ਕੂੜ ਪ੍ਰਚਾਰ ਦੀ ਨਿਗਰਾਨੀ ਲਈ ਬਣਾਈ ਕਮੇਟੀ

ਚੰਡੀਗੜ੍ਹ, 3 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਲੜਨ ਅਤੇ ਝੂਠੀ ਤੇ ਆਧਾਰਹੀਣ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਨਹੀਂ ਤਾਂ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਦਾ ਐਲਾਨ- 2027 ਚੋਣਾਂ ’ਚ ਝੂਠੀ ਦੂਸ਼ਣਬਾਜ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ, ਸੋਸ਼ਲ ਮੀਡੀਆ ’ਤੇ ਕੂੜ ਪ੍ਰਚਾਰ ਦੀ ਨਿਗਰਾਨੀ ਲਈ ਬਣਾਈ ਕਮੇਟੀ

ਚੰਡੀਗੜ੍ਹ, 3 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਨੂੰ ਦਰਪੇਸ਼ ਅਸਲ ਮੁੱਦਿਆਂ ’ਤੇ ਲੜਨ ਅਤੇ ਝੂਠੀ ਤੇ ਆਧਾਰਹੀਣ ਦੂਸ਼ਣਬਾਜ਼ੀ ਤੋਂ ਗੁਰੇਜ਼ ਕਰਨ ਨਹੀਂ ਤਾਂ ਉਹਨਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਅਮਰਦੀਪ ਸਿੰਘ ਧਾਰਨੀ ਦੀ ਅਗਵਾਈ ਹੇਠ ਬਣਾਈ ਸਬ ਕਮੇਟੀ ਸੋਸ਼ਲ ਮੀਡੀਆ ’ਤੇ ਚਰਿੱਤਰ ਹਨਣ ਲਈ ਲਗਾਏ ਜਾਣ ਵਾਲੇ ਸਾਰੇ ਆਧਾਰਹੀਣ ਦੋਸ਼ਾਂ ਦੇ ਮਾਮਲੇ ਵੇਖੇਗੀ। ਕਲੇਰ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਝੂਠੇ ਤੇ ਕੂੜ ਪ੍ਰਚਾਰ ਦੇ ਮਾਮਲਿਆਂ ਲਈ ਇਹ 12 ਮੈਂਬਰੀ ਸਬ ਕਮੇਟੀ ਬਣਾਈ ਗਈ ਹੈ। ਉਹਨਾਂ ਕਿਹਾ ਕਿ ਇਹਨਾਂ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਝੂਠੇ ਤੇ ਕੂੜ ਪ੍ਰਚਾਰ ਵਿਚ ਲੱਗੇ ਲੋਕਾਂ ਦੇ ਖਿਲਾਫ ਮਾਣਹਾਨੀ ਦੇ ਕੇਸ ਕੀਤੇ ਜਾਣਗੇ।

ਐਡਵੋਕੇਟ ਕਲੇਰ ਅਤੇ ਐਡਵੋਕੇਟ ਧਾਰਨੀ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ ਇਹ ਕਮੇਟੀ ਸਾਰੇ ਪੇਜ, ਵੈਬਸਾਈਟਾਂ, ਚੈਨਲਾਂ ਅਤੇ ਮੀਡੀਆ ਤੇ ਸੋਸ਼ਲ ਮੀਡੀਆ ਦੇ ਸਾਰੇ ਸਰੋਤ ਨਿਯਮਿਤ ਤੌਰ ’ਤੇ ਚੈਕ ਕਰੇ। ਉਹਨਾਂ ਇਹ ਵੀ ਦੱਸਿਆ ਕਿ ਆਉਂਦੇ ਦਿਨਾਂ ਵਿਚ ਜ਼ਿਲ੍ਹਾ ਪੱਧਰ ’ਤੇ ਵੀ ਅਜਿਹੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਐਡਵੋਕੇਟ ਪਰਮਜੀਤ ਸਿੰਘ ਬਰਾੜ ਤੇ ਗੁਰਵੀਰ ਸਿੰਘ ਸਿੱਧੂ ਨੂੰ ਇਸ ਪੈਨਲ ਵਿਚ ਸਪੈਸ਼ਲਲ ਇਨਵਾਇਟੀ ਵਜੋਂ ਸ਼ਾਮਲ ਕੀਤਾ ਗਿਆ ਹੈ।

ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਜੇਕਰ ਕੋਈ ਡਿਜੀਟਲ ਚੈਨਲ ਜਾਂ ਬਰੋਡਕਾਸਟਰ ਅਜਿਹੀ ਕੋਈ ਖਬਰ ਨਸ਼ਰ ਕਰਨਾ ਚਾਹੁੰਦਾ ਹੈ ਤਾਂ ਉਹ ਪਹਿਲਾਂ ਸਬੰਧਤ ਵਿਅਕਤੀਆਂ ਜਾਂ ਉਹਨਾਂ ਦੇ ਪ੍ਰਤੀਨਿਧਾਂ ਕੋਲੋਂ ਅਜਿਹੇ ਬਿਆਨਾਂ ’ਤੇ ਹਸਤਾਖ਼ਰ ਕਰਵਾਵੇ।

ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਝੂਠੇ ਬਿਰਤਾਂਤ ਸਿਰਜਣ ਅਤੇ ਚਰਿੱਤਰ ਹਨਣ ਦੀਆਂ ਆਦਿ ਹਨ। ਉਹਨਾਂ ਕਿਹਾ ਕਿ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਮ ’ਤੇ ਅਸੀਂ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਜੋ ਮਰਜ਼ੀ ਨਹੀਂ ਬੋਲ ਸਕਦੇ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਨੋਟਿਸਾਂ ਦਾ ਸਾਹਮਣਾ ਕਰਨ ਤੇ ਫੌਜਦਾਰੀ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ।

ਇਸ ਮੌਕੇ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਬਰਾੜ, ਰਵੀ ਰਾਣਾ, ਕੇ ਐਸ ਮਥਾੜੂ, ਰਵਿੰਦਰ ਸਿੰਘ ਸਾਂਪਲਾ, ਪੁਨੀਤਇੰਦਰ ਸਿੰਘ ਕੰਗ, ਰਮਨਦੀਪ ਕੌਰ ਭੱਠਲ, ਮਨਪ੍ਰੀਤ ਸਿੰਘ ਧਾਲੀਵਾਲ ਅਤੇ ਅਰਸ਼ਦੀਪ ਸਿੰਘ ਸਰਾਂ ਵੀ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News