Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ

Mad Sandhu Murder Case: ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਮੈਡ ਸੰਧੂ ਦੇ ਕਤਲ ਤੋਂ ਬਾਅਦ ਗੈਂਗਸਟਰ ਗੋਲਡੀ ਢਿੱਲੋਂ ਮਗਰੋਂ ਲੱਕੀ ਜੌਹਲ ਸਪੇਨ ਵੱਲੋਂ ਵੀ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਲੱਕੀ ਜੌਹਲ ਵੱਲੋਂ ਇੱਕ ਆਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਸ ਨੇ ਕਥਿਤ ਤੌਰ ’ਤੇ ਹੋਰ ਲੋਕਾਂ ਵੱਲੋਂ ਜ਼ਿੰਮੇਵਾਰੀ ਲੈਣ […]
By : Updated On: 04 Oct 2026 10:51:AM
ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ

Mad Sandhu Murder Case: ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿੱਚ ਮੈਡ ਸੰਧੂ ਦੇ ਕਤਲ ਤੋਂ ਬਾਅਦ ਗੈਂਗਸਟਰ ਗੋਲਡੀ ਢਿੱਲੋਂ ਮਗਰੋਂ ਲੱਕੀ ਜੌਹਲ ਸਪੇਨ ਵੱਲੋਂ ਵੀ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਲੱਕੀ ਜੌਹਲ ਵੱਲੋਂ ਇੱਕ ਆਡੀਓ ਜਾਰੀ ਕੀਤੀ ਗਈ ਹੈ, ਜਿਸ ਵਿੱਚ ਉਸ ਨੇ ਕਥਿਤ ਤੌਰ ’ਤੇ ਹੋਰ ਲੋਕਾਂ ਵੱਲੋਂ ਜ਼ਿੰਮੇਵਾਰੀ ਲੈਣ ਦੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਹੈ।

ਇਸ਼ਤਿਹਾਰ

ਇਸ ਤੋਂ ਪਹਿਲਾਂ ਗੋਲਡੀ ਢਿੱਲੋਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ਮੈਡ ਸੰਧੂ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਸੀ। ਪੋਸਟ ਵਿੱਚ ਉਸ ਨੇ ਮੈਡ ਸੰਧੂ ਵੱਲੋਂ ਸੋਸ਼ਲ ਮੀਡੀਆ ’ਤੇ ਬਣਾਏ ਜਾਣ ਵਾਲੇ ਕਥਿਤ ਕੰਟੈਂਟ ’ਤੇ ਇਤਰਾਜ਼ ਜਤਾਇਆ ਅਤੇ ਨੌਜਵਾਨਾਂ ’ਤੇ ਇਸ ਦੇ ਪ੍ਰਭਾਵ ਪੈਣ ਕਾਰਨ ਨਵੀਂ ਪੀੜ੍ਹੀ ਖਰਾਬ ਹੋਣ ਦਾ ਦਾਅਵਾ ਕੀਤਾ।

ਗੋਲਡੀ ਢਿੱਲੋਂ ਦੀ ਪੋਸਟ ਵਿੱਚ ਸੋਸ਼ਲ ਮੀਡੀਆ ਅਤੇ ਟਿਕਟਾਕ ’ਤੇ ਮੈਡ ਸੰਧੂ ਵਰਗੇ ਸਬੰਧਤ ਕੰਟੈਂਟ ਬਣਾਉਣ ਜਾਂ ਉਸ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਵੀ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੁਝ ਸਕੂਲਾਂ ਵੱਲੋਂ ਮੈਡ ਸੰਧੂ ਨੂੰ ਮੁੱਖ ਮਹਿਮਾਨ ਵਜੋਂ ਬੁਲਾਏ ਜਾਣ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ।

ਹਾਲਾਂਕਿ, ਇਨ੍ਹਾਂ ਸੋਸ਼ਲ ਮੀਡੀਆ ਦਾਅਵਿਆਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਤੱਥ ਜਾਂਚ ਮਗਰੋਂ ਹੀ ਸਪੱਸ਼ਟ ਹੋਣਗੇ।

Read Latest News and Breaking News at Daily Post TV, Browse for more News

Ad
Ad

Punjab District News