Journalism Of Hope
BREAKING NEWS
ਏਸ਼ਿਆਈ ਖੇਡਾਂ ’ਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਕ੍ਰਿਕਟ ’ਚ ਜਿੱਤਿਆ ਸੋਨ ਤਮਗਾ.....ਹਰਿਆਣਾ STF ਦੀ ਵੱਡੀ ਕਾਰਵਾਈ, 5 ਲੱਖ ਦਾ ਇਨਾਮੀ ਮੁਲਜ਼ਮ ਗ੍ਰਿਫ਼ਤਾਰ....ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ.....ਪੰਜਾਬ ’ਚ ਮਾਨਸਿਕ ਸਿਹਤ ਸੰਸਥਾਵਾਂ ’ਤੇ ਵਧੇਗੀ ਨਿਗਰਾਨੀ, ਨਵੇਂ ਨਿਯਮ ਲਾਗੂ.....ਨਵੇਂ NDPS ਮਾਮਲੇ ’ਚ ਰਾਜਜੀਤ ਹੁੰਦਲ ਮੁੜ ਗ੍ਰਿਫ਼ਤਾਰ, ਅਦਾਲਤ ਨੇ 4 ਦਿਨਾਂ ਦੇ ਰਿਮਾਂਡ ’ਤੇ ਭੇਜਿਆ....LPU ਹਿੰਸਾ ਮਾਮਲੇ ’ਚ ਹੁਣ ਤੱਕ 9 ਗ੍ਰਿਫ਼ਤਾਰ, 20 ਮੁਲਜ਼ਮਾਂ ਦੀ ਹੋਈ ਪਛਾਣ.....ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ, ਕਿਹਾ – ਪਾਰਟੀ ਮਜ਼ਬੂਤ ਕਰਨ ਲਈ ਪੂਰੀ ਵਚਨਬੱਧਤਾ ਨਾਲ ਕਰਾਂਗਾ ਕੰਮ....

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਢੇਰੀ ਨਾਲ ਕਿਸਾਨ ਦੀ ਫੋਟੋ ਲਾਜ਼ਮੀ !

Punjab Govt mandatory farmers photo with paddy heaps.: ਸਰਹਿੰਦ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਝੋਨਾ ਵੇਚਣ ਸਮੇਂ ਕਿਸਾਨ ਦੀ ਫਸਲ ਦੀ ਢੇਰੀ ਕੋਲ ਖੜ੍ਹ ਕੇ ਆਨਲਾਈਨ ਫੋਟੋ ਕੀਤੇ ਜਾਣ […]
By : Updated On: 04 Oct 2026 12:01:PM
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਢੇਰੀ ਨਾਲ ਕਿਸਾਨ ਦੀ ਫੋਟੋ ਲਾਜ਼ਮੀ !
  • ਝੋਨੇ ਦੀ ਢੇਰੀ ਨਾਲ ਕਿਸਾਨ ਦੀ ਫੋਟੋ ਲਾਜ਼ਮੀ ਕਰਨ ’ਤੇ ਭੁੱਟਾ ਨੇ ਪੰਜਾਬ ਸਰਕਾਰ ਨੂੰ ਘੇਰਿਆ
  • ਸਰਹਿੰਦ ਮੰਡੀ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ; ਪਿਛਲੀ ਫਸਲ ਦੀ ਚੁਕਾਈ ਨਾ ਹੋਣ ਕਾਰਨ ਸਟੋਰੇਜ ’ਤੇ ਵੀ ਚਿੰਤਾ ਜਤਾਈ

Punjab Govt mandatory farmers photo with paddy heaps.: ਸਰਹਿੰਦ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਸਰਹਿੰਦ ਅਨਾਜ ਮੰਡੀ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਮੰਡੀਆਂ ਵਿੱਚ ਝੋਨਾ ਵੇਚਣ ਸਮੇਂ ਕਿਸਾਨ ਦੀ ਫਸਲ ਦੀ ਢੇਰੀ ਕੋਲ ਖੜ੍ਹ ਕੇ ਆਨਲਾਈਨ ਫੋਟੋ ਕੀਤੇ ਜਾਣ ਦੀ ਲੋੜ ’ਤੇ ਪੰਜਾਬ ਸਰਕਾਰ ਨੂੰ ਘੇਰਿਆ।

ਇਸ਼ਤਿਹਾਰ

ਭੁੱਟਾ ਨੇ ਕਿਹਾ ਕਿ ਰੁਝੇਵਿਆਂ ਭਰੇ ਸੀਜ਼ਨ ਦੌਰਾਨ ਹਰ ਕਿਸਾਨ ਲਈ ਆਪਣੀ ਝੋਨੇ ਦੀ ਢੇਰੀ ਕੋਲ ਖੜ੍ਹ ਕੇ ਫੋਟੋ ਕਰਵਾਉਣ ਲਈ ਮੰਡੀ ਵਿੱਚ ਮੌਜੂਦ ਹੋਣਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਵਿਦੇਸ਼ ਗਏ ਹੋ ਸਕਦੇ ਹਨ, ਕੁਝ ਅਗਲੀ ਫਸਲ ਦੀ ਤਿਆਰੀ ਵਿੱਚ ਰੁੱਝੇ ਹੋ ਸਕਦੇ ਹਨ ਅਤੇ ਕਈ ਬਜ਼ੁਰਗ ਜਾਂ ਬਿਮਾਰ ਹੋ ਸਕਦੇ ਹਨ। ਇਸੇ ਤਰ੍ਹਾਂ ਠੇਕੇ ’ਤੇ ਜ਼ਮੀਨ ਦੇਣ ਵਾਲੇ ਕਿਸਾਨਾਂ ਲਈ ਵੀ ਹਰ ਵਾਰ ਮੰਡੀ ਵਿੱਚ ਪਹੁੰਚਣਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਲਈ ਮੁਸ਼ਕਲਾਂ ਵਧਾਉਣ ਵਾਲੀਆਂ ਅਜਿਹੀਆਂ ਵਿਵਸਥਾਵਾਂ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਪਿਛਲੀ ਫਸਲ ਦੀ ਚੁਕਾਈ ਨਾ ਹੋਣ ’ਤੇ ਚਿੰਤਾ
ਭੁੱਟਾ ਨੇ ਦਾਅਵਾ ਕੀਤਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਕਾਰਨ ਪਿਛਲੇ ਸਾਲ ਦੀ ਫਸਲ ਦਾ ਕੁਝ ਹਿੱਸਾ ਅਜੇ ਵੀ ਸ਼ੈਲਰਾਂ ਅਤੇ ਮੰਡੀਆਂ ਵਿੱਚ ਪਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋਣ ਨਾਲ ਸਟੋਰੇਜ ਦੀ ਸਮੱਸਿਆ ਹੋਰ ਗੰਭੀਰ ਹੋ ਸਕਦੀ ਹੈ। ਉਨ੍ਹਾਂ ਆੜ੍ਹਤੀਆਂ ਦੇ ਕਮਿਸ਼ਨ ਦਾ ਮੁੱਦਾ ਵੀ ਚੁੱਕਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੂੰ 2.5 ਫੀਸਦੀ ਦੀ ਬਜਾਏ 1.75 ਫੀਸਦੀ ਕਮਿਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਡੀ ਮਜ਼ਦੂਰਾਂ ਦੀ ਦਿਹਾੜੀ ਵਿੱਚ ਵੀ ਵਾਧਾ ਕਰਨ ਦੀ ਮੰਗ ਕੀਤੀ।

ਚੀਮਾ ਗਰੁੱਪ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਲਖਬੀਰ ਸਿੰਘ ਨੇ ਦੱਸਿਆ ਕਿ ਕਈ ਵਾਰ ਮੰਡੀਆਂ ਵਿੱਚੋਂ 10-10 ਦਿਨ ਤੱਕ ਫਸਲ ਦੀ ਲਿਫਟਿੰਗ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਕਾਰਨ ਬੋਰੀਆਂ ਦਾ ਵਜ਼ਨ ਘਟਣ ’ਤੇ ਸ਼ਾਰਟੇਜ ਦਾ ਬੋਝ ਆੜ੍ਹਤੀਆਂ ’ਤੇ ਪੈਂਦਾ ਹੈ।

ਲੇਬਰ ਯੂਨੀਅਨ ਦੇ ਪ੍ਰਧਾਨ ਚੌਧਰੀ ਸਤਪਾਲ ਨੇ ਮਜ਼ਦੂਰਾਂ ਦੇ ਕਿਰਾਏ ਵਧਣ ਅਤੇ ਮਿਹਨਤਾਨੇ ਦੇ ਘੱਟ ਰੇਟਾਂ ਕਾਰਨ ਮੰਡੀਆਂ ਵਿੱਚ ਲੇਬਰ ਦੀ ਘਾਟ ਦਾ ਮੁੱਦਾ ਉਠਾਇਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਮੰਡੀ ਪ੍ਰਬੰਧ ਪ੍ਰਭਾਵਿਤ ਹੋ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News