Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Youth’s body found under mysterious circumstances: ਖਡੂਰ ਸਾਹਿਬ: ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਵਿੱਚ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਨਾਗੋਕੇ ਵਾਸੀ ਕਰਮਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸਕੱਤਰ ਸਿੰਘ ਮੁਤਾਬਕ, ਕੁਝ ਵਿਅਕਤੀਆਂ ਨੇ ਫੋਨ ਕਰਕੇ ਕਰਮਜੀਤ ਨੂੰ ਘਰੋਂ ਬੁਲਾਇਆ ਸੀ। […]
By : Updated On: 04 Oct 2026 16:35:PM
ਭੇਤਭਰੇ ਹਾਲਾਤਾਂ ’ਚ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Youth’s body found under mysterious circumstances: ਖਡੂਰ ਸਾਹਿਬ: ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ ਵਿੱਚ ਇੱਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪਿੰਡ ਨਾਗੋਕੇ ਵਾਸੀ ਕਰਮਜੀਤ ਸਿੰਘ ਵਜੋਂ ਹੋਈ ਹੈ।

ਇਸ਼ਤਿਹਾਰ

ਮ੍ਰਿਤਕ ਦੇ ਪਿਤਾ ਸਕੱਤਰ ਸਿੰਘ ਮੁਤਾਬਕ, ਕੁਝ ਵਿਅਕਤੀਆਂ ਨੇ ਫੋਨ ਕਰਕੇ ਕਰਮਜੀਤ ਨੂੰ ਘਰੋਂ ਬੁਲਾਇਆ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਖਡੂਰ ਸਾਹਿਬ ਤੋਂ ਬਰਾਮਦ ਹੋਈ। ਪਰਿਵਾਰ ਨੇ ਨੌਜਵਾਨ ਦੀ ਮੌਤ ਪਿੱਛੇ ਕਤਲ ਦਾ ਸ਼ੱਕ ਜਤਾਉਂਦਿਆਂ ਪੁਲਿਸ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News