Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਸ਼੍ਰੀਗੰਗਾਨਗਰ ਗੁਰਦੁਆਰਾ ਸਾਹਿਬ ’ਚ ਪੁਲਿਸ ਕਾਰਵਾਈ ’ਤੇ SGPC ਪ੍ਰਧਾਨ ਧਾਮੀ ਦਾ ਇਤਰਾਜ਼

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਰਾਜਸਥਾਨ ਪੁਲਿਸ ’ਤੇ ਗੁਰੂ ਦੇ ਲੰਗਰ ਦੀ ਬੇਅਦਬੀ ਕਰਨ ਅਤੇ ਪੋਸਟਰ ਪਾੜਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ […]
By : Updated On: 05 Oct 2026 15:42:PM
ਸ਼੍ਰੀਗੰਗਾਨਗਰ ਗੁਰਦੁਆਰਾ ਸਾਹਿਬ ’ਚ ਪੁਲਿਸ ਕਾਰਵਾਈ ’ਤੇ SGPC ਪ੍ਰਧਾਨ ਧਾਮੀ ਦਾ ਇਤਰਾਜ਼

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਸ਼੍ਰੀਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਪੁਲਿਸ ਕਾਰਵਾਈ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਰਾਜਸਥਾਨ ਪੁਲਿਸ ’ਤੇ ਗੁਰੂ ਦੇ ਲੰਗਰ ਦੀ ਬੇਅਦਬੀ ਕਰਨ ਅਤੇ ਪੋਸਟਰ ਪਾੜਨ ਦੇ ਦੋਸ਼ ਲਗਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਦੀ ਗ੍ਰਿਫ਼ਤਾਰੀ ਦੀ ਵੀ ਸਖ਼ਤ ਨਿੰਦਾ ਕੀਤੀ।

ਇਸ਼ਤਿਹਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਹੱਦ ਅੰਦਰ ਗੁਰੂ ਦੇ ਲੰਗਰ ਵਿੱਚ ਇਸ ਤਰ੍ਹਾਂ ਦਾ ਵਿਹਾਰ ਕਰਨਾ ਅਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਪੋਸਟਰ ਪਾੜਨਾ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਵਾਦ ਨੂੰ ਹੱਲ ਕਰਨ ਲਈ ਕਾਨੂੰਨੀ ਅਤੇ ਸੰਵਿਧਾਨਕ ਤਰੀਕੇ ਮੌਜੂਦ ਹਨ, ਪਰ ਧਾਰਮਿਕ ਸਥਾਨ ’ਤੇ ਇਸ ਤਰ੍ਹਾਂ ਦੀ ਪੁਲਿਸ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਧਾਮੀ ਨੇ ਕਿਹਾ ਕਿ ਰਾਜਸਥਾਨ ਦੇ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਲੰਬੇ ਸਮੇਂ ਤੋਂ ਸਿੱਖ ਮੁੱਦਿਆਂ ਨੂੰ ਲੈ ਕੇ ਆਵਾਜ਼ ਉਠਾਉਂਦੇ ਆ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਕਥਿਤ ਤੌਰ ’ਤੇ ਝੂਠੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਰਾਜਸਥਾਨ ਪੁਲਿਸ ਦੀ ਕਾਰਵਾਈ ਨੂੰ ਸਿੱਖਾਂ ਪ੍ਰਤੀ ਧੱਕੇਸ਼ਾਹੀ ਅਤੇ ਪੱਖਪਾਤੀ ਰਵੱਈਏ ਦਾ ਪ੍ਰਗਟਾਵਾ ਦੱਸਿਆ।

ਪੂਰੀ ਘਟਨਾ ਦੀ ਨਿਰਪੱਖ ਜਾਂਚ ਦੀ ਮੰਗ

ਐਡਵੋਕੇਟ ਧਾਮੀ ਨੇ ਰਾਜਸਥਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਸ਼੍ਰੀਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।

ਹਰ ਧਰਮ ਨੂੰ ਸੰਵਿਧਾਨਕ ਅਧਿਕਾਰ

ਧਾਮੀ ਨੇ ਕਿਹਾ ਕਿ ਦੇਸ਼ ਵਿੱਚ ਹਰ ਧਰਮ ਦੇ ਲੋਕਾਂ ਨੂੰ ਆਪਣੇ ਧਾਰਮਿਕ ਵਿਸ਼ਵਾਸ, ਪਰੰਪਰਾਵਾਂ ਅਤੇ ਸੰਸਥਾਵਾਂ ਦੀ ਮਰਿਆਦਾ ਅਨੁਸਾਰ ਜੀਵਨ ਬਤੀਤ ਕਰਨ ਦਾ ਸੰਵਿਧਾਨਕ ਅਧਿਕਾਰ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਧਾਰਮਿਕ ਭਾਈਚਾਰੇ ਨਾਲ ਭੇਦਭਾਵ ਜਾਂ ਧੱਕੇਸ਼ਾਹੀ ਸੰਵਿਧਾਨ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਧਾਮੀ ਨੇ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਰੋਸ ਹੈ ਅਤੇ ਸਰਕਾਰ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News