Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਰਾਹੁਲ ਨਾਲ ਮਿਲੇ ਪਰਗਟ

Pargat Singh Meet Rahul Gandhi; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ 5 ਅਕਤੂਬਰ ਨੂੰ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਪਰਗਟ ਸਿੰਘ ਨੇ ਕਿਹਾ ਕਿ […]
By : Updated On: 05 ਅਕਤੂਃ 2026 18:24:ਬਾਃ ਦੁਃ
ਪੰਜਾਬ ਕਾਂਗਰਸ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਰਾਹੁਲ ਨਾਲ ਮਿਲੇ ਪਰਗਟ

Pargat Singh Meet Rahul Gandhi; ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅੱਜ 5 ਅਕਤੂਬਰ ਨੂੰ ਦਿੱਲੀ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਪਰਗਟ ਸਿੰਘ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਲਿਖਿਆ ਕਿ ਰਾਹੁਲ ਗਾਂਧੀ ਨਾਲ ਮਿਲਣਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ।

ਇਸ਼ਤਿਹਾਰ

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਪ੍ਰਤੀ ਰਾਹੁਲ ਗਾਂਧੀ ਦੇ ਮਾਰਗਦਰਸ਼ਨ, ਹੌਸਲਾ-ਅਫ਼ਜ਼ਾਈ ਅਤੇ ਅਟੁੱਟ ਵਚਨਬੱਧਤਾ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।

ਉਨ੍ਹਾਂ ਕਿਹਾ ਕਿ ਨਵੀਂ ਊਰਜਾ ਅਤੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਪੰਜਾਬ ਦੀ ਜਨਤਾ ਦੀ ਸਾਂਝੀ ਤਾਕਤ ਨਾਲ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਲਗਾਤਾਰ ਕੰਮ ਕੀਤਾ ਜਾਵੇਗਾ।

ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਹੀ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਦੇ ਕਈ ਅਜਿਹੇ ਆਗੂਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਪੰਜਾਬ ਨਾਲ ਕਿਸੇ ਨਾ ਕਿਸੇ ਤਰ੍ਹਾਂ ਸਬੰਧ ਹੈ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਰਗਟ ਸਿੰਘ ’ਤੇ ਤੰਜ ਕੱਸਦਿਆਂ ਕਿਹਾ ਸੀ ਕਿ ਰਾਹੁਲ ਗਾਂਧੀ ਉਨ੍ਹਾਂ ਨੂੰ ਮਿਲਣ ਲਈ ਸਮਾਂ ਨਹੀਂ ਦੇ ਰਹੇ। ਅਮਨ ਅਰੋੜਾ ਨੇ ਕਿਹਾ ਸੀ ਕਿ ਇਸੇ ਕਾਰਨ ਪਰਗਟ ਸਿੰਘ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਚਾਰ ਦਿਨ ਬਾਅਦ ਵੀ ਪੰਜਾਬ ਨਹੀਂ ਆ ਸਕੇ।

ਅਮਨ ਅਰੋੜਾ ਦੇ ਬਿਆਨ ’ਤੇ ਪਲਟਵਾਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਕੋਲ ਉਨ੍ਹਾਂ ਖ਼ਿਲਾਫ਼ ਕਹਿਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ‘ਆਮ ਆਦਮੀ ਪਾਰਟੀ ਦੀ ਕਿਸ਼ਤੀ ਡੁੱਬਣ ਵਾਲੀ ਹੈ, ਥੋੜ੍ਹਾ ਇੰਤਜ਼ਾਰ ਕਰੋ।’

ਪਰਗਟ ਸਿੰਘ 6 ਅਕਤੂਬਰ ਨੂੰ ਦਿੱਲੀ ਤੋਂ ਪੰਜਾਬ ਵਾਪਸ ਆਉਣਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪਾਰਟੀ ਅੰਦਰਲੀ ਗੁੱਟਬਾਜ਼ੀ ਨੂੰ ਖ਼ਤਮ ਕਰਕੇ ਆਉਣ ਵਾਲੀ ਚੋਣੀ ਲੜਾਈ ਲਈ ਇਕਜੁੱਟ ਹੋਣ ਦਾ ਸੰਦੇਸ਼ ਦਿੱਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News