Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ

President Droupadi Murmu on Punjab visit: ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ। ਰੂਪਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ 6 ਅਕਤੂਬਰ ਨੂੰ ਸ੍ਰੀ […]
By : Updated On: 06 Oct 2026 10:03:AM
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ

President Droupadi Murmu on Punjab visit: ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 6 ਅਕਤੂਬਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਦ੍ਰੌਪਦੀ ਮੁਰਮੂ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣਗੇ। ਰੂਪਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਇਸ਼ਤਿਹਾਰ

ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਅਦ ਏਮਜ਼ ਬਿਲਾਸਪੁਰ ਦੇ ਪਹਿਲੇ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਰਵਾਨਾ ਹੋਣਗੇ। ਉਨ੍ਹਾਂ ਦੇ ਪ੍ਰਸਤਾਵਿਤ ਦੌਰੇ ਵਿੱਚ ਬਿਲਾਸਪੁਰ, ਮਨਾਲੀ ਅਤੇ ਕੁੱਲੂ ਸ਼ਾਮਲ ਹਨ। ਰਾਸ਼ਟਰਪਤੀ ਬਿਲਾਸਪੁਰ ਸਥਿਤ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (AIIMS) ਦੇ ਦੀਕਸ਼ਾਂਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।

6 ਅਕਤੂਬਰ ਦੀ ਸ਼ਾਮ ਨੂੰ ਰਾਸ਼ਟਰਪਤੀ ਮਨਾਲੀ ਪਹੁੰਚਣਗੇ। ਇੱਥੇ ਉਨ੍ਹਾਂ ਦੇ ਰਾਤਰੀ ਠਹਿਰਾਅ ਲਈ ਸਰਕਿਟ ਹਾਊਸ ਵਿੱਚ ਪ੍ਰਬੰਧ ਕੀਤੇ ਜਾਣ ਦੀ ਸੰਭਾਵਨਾ ਹੈ। 7 ਅਕਤੂਬਰ ਨੂੰ ਰਾਸ਼ਟਰਪਤੀ ਦੇ ਅਟਲ ਟਨਲ ਰੋਹਤਾਂਗ ਦਾ ਦੌਰਾ ਕਰਨ ਦਾ ਪ੍ਰਸਤਾਵ ਹੈ। ਉਹ ਟਨਲ ਦੇ ਨਾਰਥ ਅਤੇ ਸਾਊਥ ਪੋਰਟਲ ਦਾ ਦੌਰਾ ਕਰ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੂੰ ਅਟਲ ਟਨਲ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਰਾਸ਼ਟਰਪਤੀ ਦੇ ਪਿਛਲੇ ਹਿਮਾਚਲ ਦੌਰੇ ਦੌਰਾਨ ਵੀ ਅਟਲ ਟਨਲ ਜਾਣ ਦਾ ਪ੍ਰੋਗਰਾਮ ਸੀ, ਪਰ ਖਰਾਬ ਮੌਸਮ ਕਾਰਨ ਉਹ ਉੱਥੇ ਨਹੀਂ ਜਾ ਸਕੇ ਸਨ। ਇਸ ਵਾਰ ਵੀ ਟਨਲ ਦਾ ਦੌਰਾ ਮੌਸਮ ’ਤੇ ਨਿਰਭਰ ਰਹੇਗਾ। ਮੌਸਮ ਸਾਫ਼ ਰਿਹਾ ਤਾਂ ਉਹ ਨਿਰਧਾਰਤ ਪ੍ਰੋਗਰਾਮ ਅਨੁਸਾਰ ਟਨਲ ਦੇ ਦੋਵੇਂ ਪੋਰਟਲਾਂ ਦਾ ਦੌਰਾ ਕਰਨਗੇ।

Read Latest News and Breaking News at Daily Post TV, Browse for more News

Ad
Ad

Punjab District News