Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸ੍ਰੀ ਅਨੰਦਪੁਰ ਸਾਹਿਬ ਮਾਮਲਾ: SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Sri Anandpur Sahib Issue: Four-member inquiry report: ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਅੱਜ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ। ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਅਨੰਦਪੁਰ ਸਾਹਿਬ ਮਾਮਲਾ: SGPC ਪ੍ਰਧਾਨ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਕਰਨਗੇ ਜਨਤਕ

Sri Anandpur Sahib Issue: Four-member inquiry report: ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਚਾਰ ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਿਲਣ ਮਗਰੋਂ ਅੱਜ 12 ਵਜੇ ਮੀਡੀਆ ਰਾਹੀਂ ਇਸ ਦੇ ਹਰ ਪੱਖ ਨੂੰ ਜਨਤਕ ਕੀਤਾ ਜਾਵੇਗਾ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬੇਹੱਦ ਗੰਭੀਰ ਤੇ ਸੰਜੀਦਾ ਮਾਮਲਾ ਹੈ, ਜਿਸ ਦੇ ਸਬੰਧ ਵਿਚ ਜਾਂਚ ਟੀਮ ਨੂੰ ਸਮਾਂਬੱਧ ਕਰਕੇ 15 ਦਿਨਾਂ ਵਿਚ ਆਪਣੀ ਰਿਪਰੋਟ ਦੇਣ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਵੱਖ-ਵੱਖ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ, ਉਸ ਨੂੰ ਜਨਤਕ ਕੀਤਾ ਜਾਵੇਗਾ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਤੱਥਾਂ ਦੇ ਆਧਾਰ ’ਤੇ ਨਿਰਪੱਖ ਜਾਂਚ ਲਈ ਗਠਿਤ ਕੀਤੀ ਗਈ ਚਾਰ ਮੈਂਬਰੀ ਜਾਂਚ ਕਮੇਟੀ ਆਪਣੀ ਮੁੱਢਲੀ ਰਿਪੋਰਟ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੇਗੀ।

Read Latest News and Breaking News at Daily Post TV, Browse for more News

Ad
Ad

Punjab District News