Journalism Of Hope
BREAKING NEWS
CBI ਦਾ ਪੰਜਾਬ ‘ਚ ਵੱਡਾ ਐਕਸ਼ਨ, OSD ਰਾਜਵੀਰ ਘੁੰਮਣ ਸਮੇਤ 6 ਖ਼ਿਲਾਫ਼ ਕੇਸ ਦਰਜ....... SIR ਦੇ ਵਿਰੋਧ ‘ਚ ਧਰਨੇ ‘ਤੇ ਬੈਠੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ‘ਚ....... 5 ਕਰੋੜ ਰਿਸ਼ਵਤ ਮਾਮਲੇ ‘ਚ ED ਦਾ ਵੱਡਾ ਐਕਸ਼ਨ, CM ਮਾਨ ਦੇ ਸਾਢੂ ਨੂੰ ਕੀਤਾ ਤਲਬ....... CM ਮਾਨ ਦੇ ਕੈਂਪ ਆਫਿਸ ‘ਤੇ CBI ਦੀ ਰੇਡ, ਚੰਡੀਗੜ੍ਹ ਤੋਂ ਬਾਅਦ ਮੋਹਾਲੀ-ਸੰਗਰੂਰ ਵੀ ਪਹੁੰਚੀ ਟੀਮ....... ਤਰਨਤਾਰਨ ‘ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ 2 ਹਮਲਾਵਰਾਂ ਨੇ ਕੀਤੀ ਫਾਇਰਿੰਗ.......

ਕੋਰਟ ਮੈਰਿਜ ਤੋਂ ਕੁਝ ਦਿਨ ਬਾਅਦ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Young man shot dead in Tarntaran: ਤਰਨਤਾਰਨ: ਤਰਨਤਾਰਨ ਦੇ ਪਿੰਡ ਪੰਜਵੜ ਵਿੱਚ ਕੋਰਟ ਮੈਰਿਜ ਤੋਂ ਕੁਝ ਦਿਨ ਬਾਅਦ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਘਟਨਾ ਵਿੱਚ ਉਸ ਦਾ ਪਿਤਾ ਵੀ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਸਿਮਰਪ੍ਰੀਤ ਕੌਰ ਨਾਲ ਕੋਰਟ ਮੈਰਿਜ […]
By : Updated On: 06 Oct 2026 10:40:AM
ਕੋਰਟ ਮੈਰਿਜ ਤੋਂ ਕੁਝ ਦਿਨ ਬਾਅਦ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Young man shot dead in Tarntaran: ਤਰਨਤਾਰਨ: ਤਰਨਤਾਰਨ ਦੇ ਪਿੰਡ ਪੰਜਵੜ ਵਿੱਚ ਕੋਰਟ ਮੈਰਿਜ ਤੋਂ ਕੁਝ ਦਿਨ ਬਾਅਦ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਘਟਨਾ ਵਿੱਚ ਉਸ ਦਾ ਪਿਤਾ ਵੀ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਨੇ ਸਿਮਰਪ੍ਰੀਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ ਅਤੇ ਵਿਆਹ ਤੋਂ ਬਾਅਦ ਉਹ ਉਸ ਨੂੰ ਆਪਣੇ ਘਰ ਲੈ ਆਇਆ ਸੀ। ਦੱਸਿਆ ਜਾ ਰਿਹਾ ਹੈ ਕਿ ਸਿਮਰਪ੍ਰੀਤ ਕੌਰ ਉਸ ਦੇ ਸਕੇ ਮਾਮੇ ਦੀ ਧੀ ਸੀ।

ਇਸ਼ਤਿਹਾਰ

ਪਰਿਵਾਰ ਅਨੁਸਾਰ, ਵਿਆਹ ਤੋਂ ਬਾਅਦ ਲੜਕੀ ਦੇ ਕੁਝ ਰਿਸ਼ਤੇਦਾਰ ਕਥਿਤ ਤੌਰ ’ਤੇ ਹਥਿਆਰਾਂ ਨਾਲ ਅਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ ਅਤੇ ਹਮਲਾ ਕਰ ਦਿੱਤਾ। ਗੋਲੀਬਾਰੀ ਦੌਰਾਨ ਅਮ੍ਰਿਤਪਾਲ ਸਿੰਘ ਅਤੇ ਉਸ ਦੇ ਪਿਤਾ ਨੂੰ ਗੋਲੀਆਂ ਲੱਗੀਆਂ। ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਅਮ੍ਰਿਤਪਾਲ ਸਿੰਘ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਸਿਮਰਪ੍ਰੀਤ ਕੌਰ ਅਤੇ ਸੱਸ ਨੇ ਦੋਸ਼ ਲਾਇਆ ਕਿ ਕੋਰਟ ਮੈਰਿਜ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੰਭਾਵਿਤ ਖ਼ਤਰੇ ਬਾਰੇ ਜਾਣਕਾਰੀ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜੇ ਸਮੇਂ ਸਿਰ ਸੁਰੱਖਿਆ ਮਿਲ ਜਾਂਦੀ ਤਾਂ ਘਟਨਾ ਨੂੰ ਰੋਕਿਆ ਜਾ ਸਕਦਾ ਸੀ। ਸਿਮਰਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਇਨਸਾਫ਼ ਅਤੇ ਕਥਿਤ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਉੱਧਰ ਤਰਨਤਾਰਨ ਦੇ ਡੀਐਸਪੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਜਾਂਚ ਜਾਰੀ ਹੈ ਅਤੇ ਘਟਨਾ ਤੋਂ ਬਾਅਦ ਪਿੰਡ ਪੰਜਵੜ ਵਿੱਚ ਸੋਗ ਦਾ ਮਾਹੌਲ ਹੈ।

Read Latest News and Breaking News at Daily Post TV, Browse for more News

Ad
Ad

Punjab District News