Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

ਬਹਿਰੀਨ ਦੀ ਮਹਿਲਾ ਦੇ ਦੋਸ਼ਾਂ ’ਤੇ SGPC ਪ੍ਰਧਾਨ ਧਾਮੀ ਦੀ ਪ੍ਰੈੱਸ ਕਾਨਫਰੰਸ, ਕੱਲੀ-ਕੱਲੀ ਗੱਲ ਦਾ ਦਿੱਤਾ ਜਵਾਬ

Bahrain woman issue: SGPC President press conference: ਅੰਮ੍ਰਿਤਸਰ: ਬਹਿਰੀਨ ਦੀ ਮਹਿਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਜੁੜੇ ਲੋਕਾਂ ’ਤੇ ਲਗਾਏ ਗਏ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਮੇਟੀ ਦਾ ਪੱਖ ਰੱਖਿਆ। ਧਾਮੀ ਨੇ ਮੰਨਿਆ ਕਿ SGPC ਵੱਲੋਂ ਮਹਿਲਾ ਨੂੰ ਇੱਕ ਲੱਖ ਰੁਪਏ […]
By : Updated On: 06 Oct 2026 13:26:PM
ਬਹਿਰੀਨ ਦੀ ਮਹਿਲਾ ਦੇ ਦੋਸ਼ਾਂ ’ਤੇ SGPC ਪ੍ਰਧਾਨ ਧਾਮੀ ਦੀ ਪ੍ਰੈੱਸ ਕਾਨਫਰੰਸ, ਕੱਲੀ-ਕੱਲੀ ਗੱਲ ਦਾ ਦਿੱਤਾ ਜਵਾਬ

Bahrain woman issue: SGPC President press conference: ਅੰਮ੍ਰਿਤਸਰ: ਬਹਿਰੀਨ ਦੀ ਮਹਿਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਜੁੜੇ ਲੋਕਾਂ ’ਤੇ ਲਗਾਏ ਗਏ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਕਮੇਟੀ ਦਾ ਪੱਖ ਰੱਖਿਆ। ਧਾਮੀ ਨੇ ਮੰਨਿਆ ਕਿ SGPC ਵੱਲੋਂ ਮਹਿਲਾ ਨੂੰ ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਗਈ ਸੀ। ਉਨ੍ਹਾਂ ਮੁਤਾਬਕ ਮਹਿਲਾ ਨੇ ਇਲਾਜ ਲਈ ਮਦਦ ਮੰਗੀ ਸੀ ਅਤੇ SGPC ਵੱਲੋਂ ਲੋੜਵੰਦਾਂ ਨੂੰ ਇਲਾਜ ਤੇ ਪੜ੍ਹਾਈ ਸਮੇਤ ਵੱਖ-ਵੱਖ ਜ਼ਰੂਰਤਾਂ ਲਈ ਪਹਿਲਾਂ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਰਹੀ ਹੈ।

ਇਸ਼ਤਿਹਾਰ

ਧਾਮੀ ਨੇ ਦੱਸਿਆ ਕਿ ਮਹਿਲਾ ਸੱਤ ਵਾਰ ਗੁਰਦੁਆਰਾ ਸਾਹਿਬ ਦੀ ਸਰਾਂ ਵਿੱਚ ਠਹਿਰੀ ਸੀ ਅਤੇ ਉਸ ਵੱਲੋਂ ਹਰ ਵਾਰ ਰਹਿਣ ਦਾ ਖਰਚਾ ਖੁਦ ਅਦਾ ਕੀਤਾ ਗਿਆ। ਉਨ੍ਹਾਂ ਨੇ ਮਹਿਲਾ ਨੂੰ ਕਿਸੇ ਵੀ ਤਰ੍ਹਾਂ ਦੀ ਗੱਡੀ ਜਾਂ ਸੁਰੱਖਿਆ ਮੁਹੱਈਆ ਕਰਵਾਉਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਦੇ ਨਾਲ ਕੌਣ-ਕੌਣ ਲੋਕ ਰਹੇ, ਇਸ ਸਬੰਧੀ ਰਿਕਾਰਡ SGPC ਕੋਲ ਮੌਜੂਦ ਨਹੀਂ ਹੈ।

ਸੀਸੀਟੀਵੀ ਫੁਟੇਜ ਬਾਰੇ SGPC ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਕੰਪਲੈਕਸਾਂ ਦੀ ਫੁਟੇਜ 30 ਦਿਨਾਂ ਬਾਅਦ ਆਪਣੇ ਆਪ ਡਿਲੀਟ ਹੋ ਜਾਂਦੀ ਹੈ, ਜਿਸ ਕਾਰਨ ਪੁਰਾਣੀ ਫੁਟੇਜ ਉਪਲਬਧ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਦਫ਼ਤਰੀ ਰਿਕਾਰਡ ਨਾਲ ਕਥਿਤ ਛੇੜਛਾੜ ਦੇ ਸਬੂਤ ਮਿਲੇ ਹਨ ਅਤੇ ਇਸ ਲਈ ਜ਼ਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਧਾਮੀ ਨੇ ਕਿਹਾ ਕਿ ਅਮਰੀਕ ਸਿੰਘ ਵੱਲੋਂ ਰਿਕਾਰਡ ਵਿੱਚ ਕਥਿਤ ਤੌਰ ’ਤੇ ਛੇੜਛਾੜ ਕਰਨ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਉਸ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਮਾਮਲਾ ਸਿਰਫ਼ ਇੱਕ ਵਿਅਕਤੀ ਨੂੰ ਜ਼ਿੰਮੇਵਾਰ ਠਹਿਰਾ ਕੇ ਖ਼ਤਮ ਨਹੀਂ ਕੀਤਾ ਜਾਵੇਗਾ ਅਤੇ ਰਿਕਾਰਡ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

SGPC ਪ੍ਰਧਾਨ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਲਈ ਹੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਹੜੇ ਤੱਥ ਸਾਹਮਣੇ ਆਉਣ, ਉਨ੍ਹਾਂ ਦੇ ਆਧਾਰ ’ਤੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਇਸ ਮਾਮਲੇ ਨੂੰ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਵੱਲੋਂ ਵੀ ਲਗਾਤਾਰ ਉਠਾਇਆ ਜਾ ਰਿਹਾ ਹੈ। ਬਹਿਰੀਨ ਦੀ ਮਹਿਲਾ ਨੇ SGPC ਨਾਲ ਜੁੜੇ ਕੁਝ ਲੋਕਾਂ ’ਤੇ ਕਥਿਤ ਜਿਨਸੀ ਸ਼ੋਸ਼ਣ ਸਮੇਤ ਗੰਭੀਰ ਦੋਸ਼ ਲਗਾਏ ਹਨ। SGPC ਪ੍ਰਧਾਨ ਦੇ ਤਾਜ਼ਾ ਬਿਆਨਾਂ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News