Journalism Of Hope
BREAKING NEWS
ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ......ਰਜਵਾਹੇ ’ਚੋਂ 6 ਸਾਲਾ ਬੱਚੇ ਦੀ ਮਿਲੀ ਲਾਸ਼, ਤਾਰ ਨਾਲ ਬੰਨ੍ਹੇ ਹੋਏ ਸੀ ਹੱਥ-ਪੈਰ.......ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ.......ਸਲਮਾਨ ਖਾਨ ਦੀ ਫਿਲਮ ‘ਮਾਤ੍ਰਭੂਮੀ’ ਨੂੰ ਸਰਕਾਰ ਤੋਂ ਮਿਲੀ NOC, ਹੁਣ CBFC ਦੀ ਮਨਜ਼ੂਰੀ ਦੀ ਉਡੀਕ.....ਮੈਡ ਸੰਧੂ ਕਤਲਕਾਂਡ: ਗੋਲਡੀ ਢਿੱਲੋਂ ਤੋਂ ਬਾਅਦ ਲੱਕੀ ਜੌਹਲ ਸਪੇਨ ਨੇ ਵੀ ਲਈ ਜ਼ਿੰਮੇਵਾਰੀ.......ਨੇਤਨਯਾਹੂ ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨੂੰ ਇਜ਼ਰਾਈਲ ਦੇ ਆਜ਼ਾਦੀ ਦਿਵਸ ਸਮਾਗਮ ਲਈ ਦਿੱਤਾ ਸੱਦਾ.......

CBI ਜਾਂਚ ਮਾਮਲਾ: ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਮੈਂਸ਼ਨਿੰਗ ਸਵੀਕਾਰ, ਜਲਦੀ ਹੀ ਹੋ ਸਕਦੀ ਹੈ ਸੁਣਵਾਈ

CBI Investigation Case: Supreme Court accepts Punjab Govt SLP: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਨੂੰ ਸੁਪਰੀਮ ਕੋਰਟ ਨੇ ਮੈਂਸ਼ਨਿੰਗ ਲਈ ਸਵੀਕਾਰ ਕਰ ਲਿਆ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਮਾਮਲੇ ਨੂੰ ਬੁੱਧਵਾਰ ਜਾਂ […]
By : Updated On: 06 Oct 2026 13:49:PM
CBI ਜਾਂਚ ਮਾਮਲਾ: ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਮੈਂਸ਼ਨਿੰਗ ਸਵੀਕਾਰ, ਜਲਦੀ ਹੀ ਹੋ ਸਕਦੀ ਹੈ ਸੁਣਵਾਈ

CBI Investigation Case: Supreme Court accepts Punjab Govt SLP: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਨੂੰ ਸੁਪਰੀਮ ਕੋਰਟ ਨੇ ਮੈਂਸ਼ਨਿੰਗ ਲਈ ਸਵੀਕਾਰ ਕਰ ਲਿਆ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਮਾਮਲੇ ਨੂੰ ਬੁੱਧਵਾਰ ਜਾਂ ਵੀਰਵਾਰ ਸੁਣਵਾਈ ਲਈ ਲਾਇਆ ਜਾ ਸਕਦਾ ਹੈ।

ਇਸ਼ਤਿਹਾਰ

ਇਹ SLP ਹਾਈਕੋਰਟ ਦੇ ਉਸ ਹੁਕਮ ਖ਼ਿਲਾਫ਼ ਦਾਇਰ ਕੀਤੀ ਗਈ ਹੈ, ਜਿਸ ਵਿੱਚ ਈਡੀ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਭੇਜੇ ਗਏ ਪੱਤਰਾਂ ਨਾਲ ਜੁੜੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਸਮੇਤ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਹੈ।

ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ। ਉਨ੍ਹਾਂ ਦਲੀਲ ਦਿੱਤੀ ਕਿ ਹਾਈਕੋਰਟ ਵੱਲੋਂ ਸੀਬੀਆਈ ਨੂੰ ਸਿੱਧੇ ਤੌਰ ’ਤੇ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦੇਣਾ ਕਾਨੂੰਨੀ ਤੌਰ ’ਤੇ ਵਿਚਾਰਯੋਗ ਹੈ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਭੇਜੇ ਗਏ ਦਸਤਾਵੇਜ਼ਾਂ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਸੀ ਅਤੇ ਕੁਝ ਦਸਤਾਵੇਜ਼ ਸਪੱਸ਼ਟ ਨਾ ਹੋਣ ਦਾ ਮੁੱਦਾ ਵੀ ਸਾਹਮਣੇ ਆਇਆ ਸੀ।

ਵਿਕਾਸ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਹਨ ਅਤੇ ਮਾਮਲੇ ਦਾ ਸਬੰਧ ਰਾਜ ਦੇ ਅਧਿਕਾਰ ਖੇਤਰ ਤੇ ਸੰਘੀ ਢਾਂਚੇ ਨਾਲ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਦੀ ਅਪਰਾਧਿਕਤਾ ਸਾਹਮਣੇ ਆਉਂਦੀ ਹੈ ਤਾਂ ਕਾਰਵਾਈ ਤੋਂ ਕੋਈ ਇਤਰਾਜ਼ ਨਹੀਂ, ਪਰ ਮਾਮਲੇ ਦੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਹੋਣੀ ਚਾਹੀਦੀ ਹੈ।

ਚੀਫ਼ ਜਸਟਿਸ ਨੇ ਕਿਹਾ ਕਿ ਮਾਮਲੇ ਨੂੰ ਕੱਲ੍ਹ ਸੁਣਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਨਹੀਂ ਤਾਂ ਪਰਸੋਂ ਸੁਣਵਾਈ ਹੋ ਸਕਦੀ ਹੈ। ਹਾਈਕੋਰਟ ਨੇ ਸੋਮਵਾਰ ਨੂੰ ਸੀਬੀਆਈ ਨੂੰ ਜਾਂਚ ਸੰਭਾਲਣ ਅਤੇ ਦੋ ਮਹੀਨਿਆਂ ਵਿੱਚ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।

Read Latest News and Breaking News at Daily Post TV, Browse for more News

Ad
Ad

Punjab District News