Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਮਰਜੀਤ ਸਿੰਘ ਚਾਵਲਾ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਕੈਨੇਡਾ ਚਲਾ ਗਿਆ ਸੀ। ਇਸ ਮਾਮਲੇ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ। ਜਾਣਕਾਰੀ ਅਨੁਸਾਰ, ਕੁਝ ਸਿੱਖ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅਮਰਜੀਤ ਚਾਵਲਾ ਕੇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਮਰਜੀਤ ਸਿੰਘ ਚਾਵਲਾ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕਰ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਮਾਮਲਾ ਦਰਜ ਹੋਣ ਤੋਂ ਬਾਅਦ ਉਹ ਕੈਨੇਡਾ ਚਲਾ ਗਿਆ ਸੀ। ਇਸ ਮਾਮਲੇ ਦੀ ਜਾਂਚ ਪਹਿਲਾਂ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਸੀ।

ਜਾਣਕਾਰੀ ਅਨੁਸਾਰ, ਕੁਝ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਾਂਚ SIT ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਹੈ।

ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਮਾਮਲੇ ਨਾਲ ਜੁੜੇ ਸਾਰੇ ਤੱਥਾਂ ਦੀ ਜਾਂਚ ਕੀਤੀ ਜਾਵੇਗੀ। ਜਾਂਚ ਦੌਰਾਨ ਮਾਮਲੇ ਵਿੱਚ ਦਰਜ ਕੇਸ, ਉਪਲਬਧ ਸਬੂਤਾਂ ਅਤੇ ਅਮਰਜੀਤ ਸਿੰਘ ਚਾਵਲਾ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਫਿਲਹਾਲ SIT ਦੀ ਜਾਂਚ ਤੋਂ ਬਾਅਦ ਹੀ ਮਾਮਲੇ ਵਿੱਚ ਅਗਲੀ ਕਾਰਵਾਈ ਸਬੰਧੀ ਸਥਿਤੀ ਸਪੱਸ਼ਟ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News