Journalism Of Hope
BREAKING NEWS
CBI ਜਾਂਚ ਮਾਮਲਾ: ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਮੈਂਸ਼ਨਿੰਗ ਸਵੀਕਾਰ, ਜਲਦੀ ਹੀ ਹੋ ਸਕਦੀ ਹੈ ਸੁਣਵਾਈ.....ਬਹਿਰੀਨ ਦੀ ਮਹਿਲਾ ਦੇ ਦੋਸ਼ਾਂ ’ਤੇ SGPC ਪ੍ਰਧਾਨ ਧਾਮੀ ਦੀ ਪ੍ਰੈੱਸ ਕਾਨਫਰੰਸ, ਕੱਲੀ-ਕੱਲੀ ਗੱਲ ਦਾ ਦਿੱਤਾ ਜਵਾਬ....ਪਾਕਿਸਤਾਨ ਨੇ 50 ਸਿੱਖ ਸ਼ਰਧਾਲੂਆਂ ਨੂੰ ਭਾਰਤ ਆਉਣ ਦੀ ਦਿੱਤੀ ਮਨਜ਼ੂਰੀ.....ਹਰਮਨਪ੍ਰੀਤ ਕੌਰ ਨੇ ਛੱਡੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ, ਕਿਹਾ—‘ਕਪਤਾਨੀ ਖ਼ਤਮ, ਸਫ਼ਰ ਜਾਰੀ’.....ਨੌਜਵਾਨ ਦੀ ਨਿਹੰਗਾਂ ਵੱਲੋਂ ਕੁੱਟਮਾਰ: ਵੀਡੀਓ ਹੋਈ ਵਾਇਰਲ......ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ CM ਮਾਨ ਨਾਲ 4 ਮੈਂਬਰੀ ਕਮੇਟੀ ਦੀ ਅਹਿਮ ਮੀਟਿੰਗ.....

ਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, ISI ਨਾਲ ਸਬੰਧਿਤ ਗ੍ਰਨੇਡ 2 ਨੌਜਵਾਨ ਗ੍ਰਿਫ਼ਤਾਰ

Punjab grenades seized; ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਤਰਨਤਾਰਨ ਪੁਲਿਸ ਨੇ ਦਾਅਵਾ ਕੀਤਾ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਕਥਿਤ ਤੌਰ ‘ਤੇ ਜੁੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮਾਂ ਕੋਲੋਂ 4 ਗ੍ਰਨੇਡ ਬਰਾਮਦ ਕੀਤੇ ਗਏ ਹਨ। CIA ਸਟਾਫ ਦੇ ਇੰਸਪੈਕਟਰ ਰੁਪਿੰਦਰਪਾਲ […]
By : Updated On: 06 Oct 2026 16:43:PM
ਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, ISI ਨਾਲ ਸਬੰਧਿਤ ਗ੍ਰਨੇਡ 2 ਨੌਜਵਾਨ ਗ੍ਰਿਫ਼ਤਾਰ

Punjab grenades seized; ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦਾ ਤਰਨਤਾਰਨ ਪੁਲਿਸ ਨੇ ਦਾਅਵਾ ਕੀਤਾ ਹੈ। ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨਾਲ ਕਥਿਤ ਤੌਰ ‘ਤੇ ਜੁੜੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮਾਂ ਕੋਲੋਂ 4 ਗ੍ਰਨੇਡ ਬਰਾਮਦ ਕੀਤੇ ਗਏ ਹਨ।

ਇਸ਼ਤਿਹਾਰ

CIA ਸਟਾਫ ਦੇ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸੋਮਵਾਰ ਦੇਰ ਰਾਤ ਕਾਰਵਾਈ ਕੀਤੀ ਗਈ। ਖਾਲੜਾ ਥਾਣਾ ਮੁਖੀ ਦਿਲਬਾਗ ਸਿੰਘ ਦੀ ਟੀਮ ਨੇ ਖੇਮਕਰਨ ਇਲਾਕੇ ਤੋਂ ਕ੍ਰਿਸ਼ਨ ਸਿੰਘ ਅਤੇ ਪ੍ਰਿੰਸਪਾਲ ਸਿੰਘ ਨੂੰ ਕਾਬੂ ਕੀਤਾ।

ਡਰੋਨ ਰਾਹੀਂ ਪਾਕਿਸਤਾਨ ਤੋਂ ਆਏ ਗ੍ਰਨੇਡ

ਪੁਲਿਸ ਮੁਤਾਬਕ, ਇਹ ਗ੍ਰਨੇਡ ਡਰੋਨ ਰਾਹੀਂ ਪਾਕਿਸਤਾਨ ਤੋਂ ਭੇਜੇ ਗਏ ਸਨ। ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਸ਼ੱਕ ਹੈ ਕਿ ਤਿਉਹਾਰਾਂ ਦੌਰਾਨ ਪੰਜਾਬ ਵਿੱਚ ਹਿੰਸਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਸੀ। ਖਾਲੜਾ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਹੁਣ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਦੇ ਹੋਰ ਸਾਥੀਆਂ ਅਤੇ ਕਿਸੇ ਅੱਤਵਾਦੀ ਸੰਗਠਨ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਤਿਉਹਾਰਾਂ ਤੋਂ ਪਹਿਲਾਂ ਪੰਜਾਬ ਵਿੱਚ ਸੁਰੱਖਿਆ ਵਧੀ

ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਸੰਵੇਦਨਸ਼ੀਲ ਇਲਾਕਿਆਂ, ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ। ਇਸ ਦੇ ਨਾਲ ਹੀ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦੇ ਨਾਲ ਵਾਹਨਾਂ ਦੀ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News