ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਭਲਕੇ ਪਰਤਣਗੇ ਪੰਜਾਬ
Pargat Singh to return Punjab tomorrow: ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚਣਗੇ। ਪ੍ਰਧਾਨ ਬਣਨ ਤੋਂ ਬਾਅਦ ਉਹ ਪੰਜਾਬ ਪਹਿਲੀ ਵਾਰ ਵਾਪਿਸ ਆਉਣਗੇ। ਉਹ ਪ੍ਰਧਾਨ ਬਣਨ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਹਨ। ਪਰਗਟ ਸਿੰਘ ਭਲਕੇ ਸਵੇਰੇ ਕਰੀਬ 9 […]
By :
Ranjit Singh
Updated On: 07 Oct 2026 08:10:AM
Pargat Singh to return Punjab tomorrow: ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚਣਗੇ। ਪ੍ਰਧਾਨ ਬਣਨ ਤੋਂ ਬਾਅਦ ਉਹ ਪੰਜਾਬ ਪਹਿਲੀ ਵਾਰ ਵਾਪਿਸ ਆਉਣਗੇ। ਉਹ ਪ੍ਰਧਾਨ ਬਣਨ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਦਿੱਲੀ ‘ਚ ਹਨ।
ਪਰਗਟ ਸਿੰਘ ਭਲਕੇ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਵੀ ਦਰਸ਼ਨ ਕਰਨਗੇ।
ਪਰਗਟ ਸਿੰਘ ਨੂੰ ਹਾਲ ਹੀ ਵਿੱਚ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਪੰਜਾਬ ਵਿੱਚ ਪਹਿਲਾ ਜਨਤਕ ਦੌਰਾ ਹੋਵੇਗਾ।
