Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸਾਊਦੀ ਅਰਬ ’ਚ ਦੋ ਪੰਜਾਬੀ ਨੌਜਵਾਨਾਂ ਨੂੰ ਮੌਤ ਦੀ ਸਜ਼ਾ, ਪਰਿਵਾਰਾਂ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ

Two Punjabi youths sentenced to death in Saudi Arabia: ਚੰਡੀਗੜ੍ਹ: ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਨੂੰ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਦਾਲਤੀ ਫ਼ੈਸਲੇ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪਰਿਵਾਰਾਂ ਨੇ ਕੇਂਦਰ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਾਊਦੀ ਅਰਬ ’ਚ ਦੋ ਪੰਜਾਬੀ ਨੌਜਵਾਨਾਂ ਨੂੰ ਮੌਤ ਦੀ ਸਜ਼ਾ, ਪਰਿਵਾਰਾਂ ਨੇ ਭਾਰਤ ਸਰਕਾਰ ਤੋਂ ਮਦਦ ਮੰਗੀ

Two Punjabi youths sentenced to death in Saudi Arabia: ਚੰਡੀਗੜ੍ਹ: ਸਾਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਨੂੰ ਪਾਕਿਸਤਾਨੀ ਨਾਗਰਿਕ ਦੀ ਮੌਤ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਅਦਾਲਤੀ ਫ਼ੈਸਲੇ ਤੋਂ ਬਾਅਦ ਦੋਵਾਂ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਹੈ। ਪਰਿਵਾਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਾਮਲੇ ਵਿੱਚ ਦਖ਼ਲ ਦੇ ਕੇ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਦਿਵਾਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਬਰਸਾਲਪੁਰ ਦੇ ਗੁਰਦੀਪ ਸਿੰਘ ਅਤੇ ਖਮਾਣੋਂ ਦੇ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਦੀ ਪਿਛਲੇ ਸਾਲ ਮਈ ਵਿੱਚ ਸਾਊਦੀ ਅਰਬ ਵਿੱਚ ਇੱਕ ਪਾਕਿਸਤਾਨੀ ਨੌਜਵਾਨ ਨਾਲ ਝਗੜਾ ਹੋ ਗਿਆ ਸੀ। ਇਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ ਸੀ। ਮਾਮਲੇ ਵਿੱਚ ਸਾਊਦੀ ਅਰਬ ਪੁਲਿਸ ਨੇ ਗੁਰਦੀਪ ਸਿੰਘ ਅਤੇ ਸੁਖਚੈਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਲੰਬੀ ਕਾਨੂੰਨੀ ਕਾਰਵਾਈ ਤੋਂ ਬਾਅਦ ਸਾਊਦੀ ਅਰਬ ਦੀ ਅਦਾਲਤ ਨੇ 29 ਸਤੰਬਰ ਨੂੰ ਦੋਵਾਂ ਨੂੰ ਮੌਤ ਦੀ ਸਜ਼ਾ ਸੁਣਾਈ। ਦੱਸਿਆ ਜਾ ਰਿਹਾ ਹੈ ਕਿ ਅਦਾਲਤੀ ਹੁਕਮ ’ਤੇ ਅਮਲ ਲਈ 30 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।

ਫ਼ੈਸਲੇ ਤੋਂ ਬਾਅਦ ਪਰਿਵਾਰਾਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਊਦੀ ਅਰਬ ਸਥਿਤ ਭਾਰਤੀ ਸਫ਼ਾਰਤਖ਼ਾਨੇ ਰਾਹੀਂ ਦੋਵਾਂ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਸਜ਼ਾ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

ਇਸੇ ਤਰ੍ਹਾਂ ਨੰਗਲ ਨੇੜਲੇ ਪਿੰਡ ਹੇਠਲੀ ਪੱਟੀ ਦੇ ਗੁਰਪ੍ਰੀਤ ਸਿੰਘ ਨੂੰ ਵੀ ਸਾਊਦੀ ਅਰਬ ਵਿੱਚ ਮਾਰਕੁੱਟ ਦੇ ਇੱਕ ਮਾਮਲੇ ਵਿੱਚ ਮੌਤ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਮਾਮਲੇ ਵਿੱਚ ਵੀ ਰਹਿਮ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਗੁਰਪ੍ਰੀਤ ਸਿੰਘ ਦੇ ਮਾਮਲੇ ਵਿੱਚ ਕਾਨੂੰਨੀ ਪੈਰਵੀ ਦਾ ਭਰੋਸਾ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News