Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਅੰਮ੍ਰਿਤਸਰ: BRTS ਬੰਦ ਕਰਨ ਦਾ ਫੈਸਲਾ ਫਿਲਹਾਲ ਟਲਿਆ, ਹਾਈਕੋਰਟ ਦੀ ਸਖ਼ਤੀ ਮਗਰੋਂ ਸਰਕਾਰ ਨੇ ਲਿਆ ਯੂ-ਟਰਨ

Amritsar: Decision to shut down BRTS deferred: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਰੀਬ 600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਫਿਲਹਾਲ ਰੋਕ ਲੱਗ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਦਾਲਤ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ: BRTS ਬੰਦ ਕਰਨ ਦਾ ਫੈਸਲਾ ਫਿਲਹਾਲ ਟਲਿਆ, ਹਾਈਕੋਰਟ ਦੀ ਸਖ਼ਤੀ ਮਗਰੋਂ ਸਰਕਾਰ ਨੇ ਲਿਆ ਯੂ-ਟਰਨ

Amritsar: Decision to shut down BRTS deferred: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਰੀਬ 600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ’ਤੇ ਫਿਲਹਾਲ ਰੋਕ ਲੱਗ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੋਜੈਕਟ ਬੰਦ ਕਰਨ ਦਾ ਫੈਸਲਾ ਇਸ ਸਮੇਂ ਲਈ ਟਾਲ ਦਿੱਤਾ ਗਿਆ ਹੈ।

ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਹਾਈਕੋਰਟ ਨੇ ਸਰਕਾਰ ਨੂੰ ਇਹ ਵੀ ਹੁਕਮ ਦਿੱਤਾ ਹੈ ਕਿ ਆਪਣੇ ਜਵਾਬ ਦੀ ਕਾਪੀ ਸੁਣਵਾਈ ਤੋਂ ਘੱਟੋ-ਘੱਟ 24 ਘੰਟੇ ਪਹਿਲਾਂ ਪਟੀਸ਼ਨਕਰਤਾ ਨੂੰ ਉਪਲਬਧ ਕਰਵਾਈ ਜਾਵੇ।

ਇਹ ਮਾਮਲਾ ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਦਾਇਰ ਜਨਹਿਤ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਗਭਗ 600 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ BRTS ਪ੍ਰੋਜੈਕਟ ਨੂੰ ਕਰੀਬ 10 ਸਾਲ ਬਾਅਦ ਬਿਨਾਂ ਉਚਿਤ ਕਾਰਨ ਬੰਦ ਕੀਤਾ ਜਾ ਰਿਹਾ ਹੈ। ਪਟੀਸ਼ਨਕਰਤਾ ਮੁਤਾਬਕ ਇਸ ਨਾਲ ਸਰਕਾਰੀ ਪੈਸੇ ਦੀ ਬਰਬਾਦੀ ਹੋਵੇਗੀ ਅਤੇ ਆਮ ਲੋਕਾਂ ਨੂੰ ਵੀ ਆਵਾਜਾਈ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਹਾਈਕੋਰਟ ਨੇ ਸਰਕਾਰ ਤੋਂ ਪ੍ਰੋਜੈਕਟ ਨਾਲ ਜੁੜੇ ਕਈ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਅਦਾਲਤ ਨੇ ਕਿਹਾ ਹੈ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਸਕੱਤਰ ਪੱਧਰ ਤੋਂ ਹੇਠਾਂ ਨਾ ਹੋਣ ਵਾਲੇ ਜ਼ਿੰਮੇਵਾਰ ਅਧਿਕਾਰੀ ਵੱਲੋਂ ਹਲਫ਼ਨਾਮੇ ਰਾਹੀਂ ਦਿੱਤੇ ਜਾਣ।

ਅਦਾਲਤ ਨੇ ਖਾਸ ਤੌਰ ’ਤੇ ਪੁੱਛਿਆ ਹੈ ਕਿ BRTS ਪ੍ਰੋਜੈਕਟ ਸ਼ੁਰੂ ਕਰਨ ਸਮੇਂ ਇਸ ਦਾ ਮੁੱਖ ਉਦੇਸ਼ ਕੀ ਸੀ, ਇਸ ’ਤੇ ਹੁਣ ਤੱਕ ਕਿੰਨੀ ਸਰਕਾਰੀ ਰਕਮ ਖਰਚ ਕੀਤੀ ਜਾ ਚੁੱਕੀ ਹੈ ਅਤੇ ਲਗਭਗ 10 ਸਾਲ ਬਾਅਦ ਇਸ ਨੂੰ ਬੰਦ ਕਰਨ ਦੀ ਲੋੜ ਕਿਉਂ ਪਈ। ਅਗਲੀ ਸੁਣਵਾਈ ਦੌਰਾਨ ਸਰਕਾਰ ਵੱਲੋਂ ਇਨ੍ਹਾਂ ਸਵਾਲਾਂ ’ਤੇ ਆਪਣਾ ਪੱਖ ਰੱਖਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News