Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

‘ਮੈਡ ਸੰਧੂ’ ਕਤਲ ਮਾਮਲਾ: ਪਿਤਾ ਨੇ ਕਿਹਾ- ‘ਜੇ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਉਸ ਦਾ ਪੁੱਤ ਅੱਜ ਜ਼ਿੰਦਾ ਹੁੰਦਾ’

‘Mad Sandhu’ murder case: ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ‘ਮੈਡ ਸੰਧੂ’ ਦੇ ਨਾਂ ਨਾਲ ਮਸ਼ਹੂਰ ਮਧੁਸੂਦਨ ਸਿੰਘ ਦੀ ਹੱਤਿਆ ਤੋਂ ਬਾਅਦ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਤੋਂ ਸੇਵਾਮੁਕਤ ਸਬ-ਇੰਸਪੈਕਟਰ ਅਤੇ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਪਹਿਲਾਂ ਵੀ ਜਾਨੋਂ ਮਾਰਨ […]
By : Updated On: 07 Oct 2026 14:27:PM
‘ਮੈਡ ਸੰਧੂ’ ਕਤਲ ਮਾਮਲਾ: ਪਿਤਾ ਨੇ ਕਿਹਾ- ‘ਜੇ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਤਾਂ ਉਸ ਦਾ ਪੁੱਤ ਅੱਜ ਜ਼ਿੰਦਾ ਹੁੰਦਾ’

‘Mad Sandhu’ murder case: ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ‘ਮੈਡ ਸੰਧੂ’ ਦੇ ਨਾਂ ਨਾਲ ਮਸ਼ਹੂਰ ਮਧੁਸੂਦਨ ਸਿੰਘ ਦੀ ਹੱਤਿਆ ਤੋਂ ਬਾਅਦ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਤੋਂ ਸੇਵਾਮੁਕਤ ਸਬ-ਇੰਸਪੈਕਟਰ ਅਤੇ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਪਰ ਇਸ ਦੇ ਬਾਵਜੂਦ ਉਸ ਨੂੰ ਸਥਾਈ ਸੁਰੱਖਿਆ ਨਹੀਂ ਦਿੱਤੀ ਗਈ। ਭੁਪਿੰਦਰ ਸਿੰਘ ਮੁਤਾਬਕ ਮਧੁਸੂਦਨ ਸੋਸ਼ਲ ਮੀਡੀਆ ’ਤੇ ਆਪਣੀ ਵੱਖਰੀ ਪਛਾਣ ਬਣਾਉਣ ਕਾਰਨ ਨੌਜਵਾਨਾਂ ਵਿੱਚ ਕਾਫ਼ੀ ਲੋਕਪ੍ਰਿਯ ਸੀ। ਵੱਖ-ਵੱਖ ਸਮਾਜਿਕ ਅਤੇ ਜਨਤਕ ਸਮਾਗਮਾਂ ਵਿੱਚ ਉਸ ਨੂੰ ਸੱਦਾ ਦਿੱਤਾ ਜਾਂਦਾ ਸੀ। ਪਿਤਾ ਨੇ ਦੋਸ਼ ਲਾਇਆ ਕਿ ਉਸ ਦੀ ਵਧਦੀ ਲੋਕਪ੍ਰਿਯਤਾ ਅਤੇ ਸ਼ੋਹਰਤ ਤੋਂ ਕੁਝ ਲੋਕ ਕਥਿਤ ਤੌਰ ’ਤੇ ਨਾਰਾਜ਼ ਸਨ ਅਤੇ ਇਸੇ ਰੰਜਿਸ਼ ਕਾਰਨ ਉਸ ਦੀ ਹੱਤਿਆ ਕੀਤੀ ਗਈ।

ਇਸ਼ਤਿਹਾਰ

ਸਮਾਜ ਸੇਵਾ ਨਾਲ ਵੀ ਜੁੜਿਆ ਸੀ ਮਧੁਸੂਦਨ
ਪਰਿਵਾਰ ਮੁਤਾਬਕ ਮਧੁਸੂਦਨ ਸਮਾਜ ਸੇਵਾ ਵਿੱਚ ਵੀ ਸਰਗਰਮ ਸੀ। ਉਹ ਲੋੜਵੰਦ ਬੱਚਿਆਂ ਦੀ ਪੜ੍ਹਾਈ, ਰਾਸ਼ਨ ਅਤੇ ਹੋਰ ਜ਼ਰੂਰਤਾਂ ਲਈ ਮਦਦ ਕਰਦਾ ਸੀ। ਇਸ ਤੋਂ ਇਲਾਵਾ ਉਸ ਵੱਲੋਂ ਮੈਡੀਕਲ ਅਤੇ ਖੂਨਦਾਨ ਕੈਂਪ ਲਗਵਾਉਣ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਵੀ ਕੀਤੀ ਗਈ ਸੀ। ਉਹ ਗੁਰਦੁਆਰਿਆਂ ਵਿੱਚ ਸੇਵਾ ਕਰਦਾ ਸੀ ਅਤੇ ਉਸ ਦਾ ਆਪਣਾ ਸੈਲੂਨ ਵੀ ਸੀ, ਜਿੱਥੇ ਕਈ ਲੋਕ ਕੰਮ ਕਰਦੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਮੌਤ ਤੋਂ ਬਾਅਦ ਸੈਲੂਨ ਬੰਦ ਹੋਣ ਕਾਰਨ ਉੱਥੇ ਕੰਮ ਕਰਨ ਵਾਲੇ ਲੋਕਾਂ ਦੀ ਰੋਜ਼ੀ-ਰੋਟੀ ਵੀ ਪ੍ਰਭਾਵਿਤ ਹੋਈ ਹੈ।

ਸੁਰੱਖਿਆ ਨੂੰ ਲੈ ਕੇ ਪਿਤਾ ਨੇ ਚੁੱਕੇ ਸਵਾਲ
ਭੁਪਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਮਧੁਸੂਦਨ ਨੂੰ ਮਿਲ ਰਹੀਆਂ ਧਮਕੀਆਂ ਸਬੰਧੀ ਗ੍ਰਹਿ ਵਿਭਾਗ ਅਤੇ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਦਿੱਤੀ ਗਈ ਸੀ। ਉਨ੍ਹਾਂ ਮੁਤਾਬਕ CID, ਇੰਟੈਲੀਜੈਂਸ ਅਤੇ ਪੰਜਾਬ ਪੁਲਿਸ ਕੋਲ ਵੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਜੇਕਰ ਸਮੇਂ ਸਿਰ ਸੁਰੱਖਿਆ ਦਿੱਤੀ ਜਾਂਦੀ ਤਾਂ ਇਹ ਘਟਨਾ ਟਾਲੀ ਜਾ ਸਕਦੀ ਸੀ। ਪਿਤਾ ਨੇ ਇਹ ਵੀ ਕਿਹਾ ਕਿ ਹੱਤਿਆ ਤੋਂ ਬਾਅਦ ਹੁਣ ਤੱਕ ਸਰਕਾਰ ਦਾ ਕੋਈ ਨੁਮਾਇੰਦਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ।

ਛੋਟੇ ਪੁੱਤਰ ਲਈ ਸਰਕਾਰੀ ਨੌਕਰੀ ਦੀ ਮੰਗ
ਪਰਿਵਾਰ ਨੇ ਦੱਸਿਆ ਕਿ ਮਧੁਸੂਦਨ ਦੀ ਮੌਤ ਤੋਂ ਬਾਅਦ ਬਜ਼ੁਰਗ ਮਾਤਾ-ਪਿਤਾ ਅਤੇ ਛੋਟਾ ਪੁੱਤਰ ਅਰਸ਼ਦੀਪ ਸਿੰਘ ਹੀ ਪਰਿਵਾਰ ਵਿੱਚ ਰਹਿ ਗਏ ਹਨ। ਘਰ ਦੀ ਆਰਥਿਕ ਸਥਿਤੀ ਵੀ ਪ੍ਰਭਾਵਿਤ ਹੋਈ ਹੈ। ਸੇਵਾਮੁਕਤ ਪੁਲਿਸ ਅਧਿਕਾਰੀ ਭੁਪਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਮਦਰਦੀ ਦੇ ਆਧਾਰ ’ਤੇ ਉਨ੍ਹਾਂ ਦੇ ਛੋਟੇ ਪੁੱਤਰ ਅਰਸ਼ਦੀਪ ਸਿੰਘ ਨੂੰ ਪੰਜਾਬ ਪੁਲਿਸ ਜਾਂ ਕਿਸੇ ਯੋਗ ਸਰਕਾਰੀ ਅਹੁਦੇ ’ਤੇ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਾਤਲਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ।

======================

ਟੈਂਕ ਸਾਫ਼ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 5 ਵਿਦਿਆਰਥੀ, 4 ਦੀ ਮੌਤ

ਵ੍ਰਿੰਦਾਵਨ: ਚੈਤਨਯ ਵਿਹਾਰ ਸਥਿਤ ਮਹਾਰਿਸ਼ੀ ਪਾਣਿਨੀ ਗੁਰੁਕੁਲ ਵਿੱਚ ਮੰਗਲਵਾਰ ਦੇਰ ਰਾਤ ਵਾਪਰੇ ਦਰਦਨਾਕ ਹਾਦਸੇ ਵਿੱਚ ਪਾਣੀ ਦੇ ਟੈਂਕ ਦੀ ਸਫਾਈ ਕਰਨ ਉਤਰੇ 5 ਵਿਦਿਆਰਥੀ ਜ਼ਹਿਰੀਲੀ ਗੈਸ ਦੀ ਲਪੇਟ ਵਿੱਚ ਆ ਗਏ। ਪੰਜੇ ਵਿਦਿਆਰਥੀ ਟੈਂਕ ਅੰਦਰ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ 4 ਦੀ ਮੌਤ ਹੋ ਗਈ, ਜਦਕਿ ਇੱਕ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਗੁਰੁਕੁਲ ਵਿੱਚ ਜ਼ਮੀਨ ਹੇਠਾਂ ਬਣੇ ਪਾਣੀ ਦੇ ਟੈਂਕ ਦੀ ਸਫਾਈ ਲਈ ਵਿਦਿਆਰਥੀਆਂ ਦੀ ਡਿਊਟੀ ਲਗਾਈ ਜਾਂਦੀ ਸੀ। ਮੰਗਲਵਾਰ ਰਾਤ ਕਰੀਬ 10:15 ਵਜੇ ਟੈਂਕ ਵਿੱਚੋਂ ਤੇਜ਼ ਬਦਬੂ ਆਉਣ ’ਤੇ ਪੰਜ ਵਿਦਿਆਰਥੀ ਇੱਕ-ਇੱਕ ਕਰਕੇ ਕਰੀਬ 12 ਫੁੱਟ ਡੂੰਘੇ ਟੈਂਕ ਵਿੱਚ ਉਤਰ ਗਏ। ਟੈਂਕ ਬੰਦ ਹੋਣ ਕਾਰਨ ਅੰਦਰ ਗੈਸ ਬਣੀ ਹੋਈ ਸੀ, ਜਿਸ ਦੀ ਲਪੇਟ ਵਿੱਚ ਆ ਕੇ ਸਾਰੇ ਬੇਹੋਸ਼ ਹੋ ਗਏ।

ਹਾਦਸਾ ਦੇਖ ਕੇ ਹੋਰ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਟੈਂਕ ਵਿੱਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਜਬਲਪੁਰ ਵਾਸੀ 20 ਸਾਲਾ ਮਨੂ ਕਟਾਰੇ, ਮੇਰਠ ਵਾਸੀ 18 ਸਾਲਾ ਵਿਸ਼ੂ ਸ਼ਰਮਾ, ਕੌਸ਼ਾਂਬੀ ਵਾਸੀ 18 ਸਾਲਾ ਆਰਿਆਨ ਪਾਂਡੇ ਅਤੇ ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਾਸੀ 17 ਸਾਲਾ ਦੇਵਾਂਸ਼ ਸ਼ਰਮਾ ਵਜੋਂ ਹੋਈ ਹੈ। ਰੁਦ੍ਰ ਉਰਫ਼ ਰੁਦ੍ਰਾਕਸ਼ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜੇ ਵਿਦਿਆਰਥੀਆਂ ਨੇ ਇਸੇ ਸਾਲ ਗੁਰੁਕੁਲ ਵਿੱਚ ਦਾਖਲਾ ਲਿਆ ਸੀ। ਗੁਰੁਕੁਲ ਵਿੱਚ ਕਰੀਬ 200 ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੈ, ਜਦਕਿ ਲਗਭਗ 100 ਵਿਦਿਆਰਥੀ ਹੋਸਟਲ ਵਿੱਚ ਰਹਿੰਦੇ ਹਨ।

ਘਟਨਾ ਤੋਂ ਬਾਅਦ ਜ਼ਿਲ੍ਹਾ ਅਧਿਕਾਰੀ ਸੀਪੀ ਸਿੰਘ, ਨਗਰ ਕਮਿਸ਼ਨਰ ਓਜਸਵੀ ਰਾਜ ਸਮੇਤ ਹੋਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕਰਵਾਏ। ਦੱਸਿਆ ਗਿਆ ਹੈ ਕਿ ਗੁਰੁਕੁਲ ਦਾ ਸੰਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਚਲਾ ਗਿਆ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News