Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਤੇਜ਼ ਰਫ਼ਤਾਰ ਸਕੂਲ ਬੱਸ ਨੇ ਵਿਦਿਆਰਥਣ ਨੂੰ ਕੁਚਲਿਆ, ਹਾਲਤ ਨਾਜ਼ੁਕ

Speeding school bus runs over student: ਲੁਧਿਆਣਾ: ਲੁਧਿਆਣਾ ਵਿੱਚ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ ਛੇਵੀਂ ਜਮਾਤ ਦੀ ਵਿਦਿਆਰਥਣ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੌਰਾਨ ਵਿਦਿਆਰਥਣ ਬੱਸ ਦੇ ਟਾਇਰ ਹੇਠਾਂ ਆ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਤੇਜ਼ ਰਫ਼ਤਾਰ ਸਕੂਲ ਬੱਸ ਨੇ ਵਿਦਿਆਰਥਣ ਨੂੰ ਕੁਚਲਿਆ, ਹਾਲਤ ਨਾਜ਼ੁਕ

Speeding school bus runs over student: ਲੁਧਿਆਣਾ: ਲੁਧਿਆਣਾ ਵਿੱਚ ਤੇਜ਼ ਰਫ਼ਤਾਰ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ ਛੇਵੀਂ ਜਮਾਤ ਦੀ ਵਿਦਿਆਰਥਣ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੌਰਾਨ ਵਿਦਿਆਰਥਣ ਬੱਸ ਦੇ ਟਾਇਰ ਹੇਠਾਂ ਆ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਦਸੇ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ।

ਇਹ ਹਾਦਸਾ ਮੰਗਲਵਾਰ, 6 ਅਕਤੂਬਰ ਨੂੰ ਵਾਪਰਿਆ। ਜਾਣਕਾਰੀ ਮੁਤਾਬਕ ਥਰੀਕੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਸੀਆ ਸਾਈਕਲ ’ਤੇ ਘਰ ਵਾਪਸ ਜਾ ਰਹੀ ਸੀ। CCTV ਵਿੱਚ ਦਿਖਾਈ ਦੇ ਰਿਹਾ ਹੈ ਕਿ ਉਹ ਸੜਕ ਕਿਨਾਰੇ ਸਾਈਕਲ ਚਲਾ ਰਹੀ ਸੀ। ਇਸੇ ਦੌਰਾਨ ਪਿੱਛੋਂ ਆ ਰਹੀ BCM ਸਕੂਲ ਦੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਬੱਸ ਹੇਠਾਂ ਆ ਗਈ।

ਹਾਦਸੇ ਤੋਂ ਬਾਅਦ ਖੂਨ ਨਾਲ ਲੱਥਪੱਥ ਅਤੇ ਗੰਭੀਰ ਜ਼ਖ਼ਮੀ ਵਿਦਿਆਰਥਣ ਨੂੰ ਤੁਰੰਤ ਅਗਰ ਨਗਰ ਸਥਿਤ ਰਘੂਨਾਥ ਹਸਪਤਾਲ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਚੀ ਦੀ ਮਾਂ ਵੀ ਇਸੇ ਹਸਪਤਾਲ ਵਿੱਚ ਸਫ਼ਾਈ ਕਰਮਚਾਰੀ ਵਜੋਂ ਕੰਮ ਕਰਦੀ ਹੈ। ਡਾਕਟਰਾਂ ਮੁਤਾਬਕ ਵਿਦਿਆਰਥਣ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਸ ਦਾ ਇਲਾਜ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News