Journalism Of Hope
BREAKING NEWS
GMADA-Punjab Govt ਦੀ ਪਟੀਸ਼ਨ ’ਤੇ ਹਾਈਕੋਰਟ ‘ਚ ਸੁਣਵਾਈ: ED ਨੂੰ ਨੋਟਿਸ ਜਾਰੀ.......10 ਅਕਤੂਬਰ ਦੇ CJP ਪ੍ਰਦਰਸ਼ਨ ’ਤੇ ਸਸਪੈਂਸ, ਦਿੱਲੀ ਪੁਲਿਸ ਨੇ ਅਜੇ ਨਹੀਂ ਦਿੱਤੀ ਇਜਾਜ਼ਤ.......ਪੁਲਿਸ ਦੀ ਵੱਡੀ ਕਾਰਵਾਈ, 3 ਗੈਰਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼, 8 ਗ੍ਰਿਫ਼ਤਾਰ......ਤਰਨਤਾਰਨ ’ਚ ਦੋਹਰਾ ਕਤਲਕਾਂਡ: ਦੋ ਨੌਜਵਾਨਾਂ ਦੀਆਂ ਮਿਲੀਆਂ ਲਾਸ਼ਾਂ.......ਬਰਖ਼ਾਸਤ AIG ਰਾਜਜੀਤ ਹੁੰਦਲ ਦੇ ਪੁਲਿਸ ਰਿਮਾਂਡ ‘ਚ ਹੋਰ ਵਾਧਾ........ਆਕਾਸ਼ਵਾਣੀ ਭਵਨ ਵਿੱਚ ਦਾਖ਼ਲ ਹੋਣ ਦੇ ਮਾਮਲੇ ’ਚ ਰਾਹੁਲ-ਪ੍ਰਿਯੰਕਾ ਸਮੇਤ ਅਤੇ INDIA ਬਲਾਕ ਦੇ ਹੋਰ ਆਗੂਆਂ ਖ਼ਿਲਾਫ਼ FIR.......RBI ਨੇ ਰੇਪੋ ਰੇਟ ‘ਚ ਕੀਤਾ ਵਾਧਾ, ਲੋਨ ਹੋ ਸਕਦੇ ਨੇ ਮਹਿੰਗੇ

ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫਲਤਾ, 2 ਸ਼ੱਕੀ ਹਿਰਾਸਤ ’ਚ

Breakthrough for police in Mad Sandhu murder case: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਨਾਲ ਸਬੰਧਤ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜਾਂਚ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ ਅਤੇ ਹਿਰਾਸਤ ਵਿੱਚ ਲਏ ਵਿਅਕਤੀਆਂ […]
By : Updated On: 07 Oct 2026 17:35:PM
ਮੈਡ ਸੰਧੂ ਕਤਲ ਮਾਮਲੇ ’ਚ ਪੁਲਿਸ ਨੂੰ ਵੱਡੀ ਸਫਲਤਾ, 2 ਸ਼ੱਕੀ ਹਿਰਾਸਤ ’ਚ

Breakthrough for police in Mad Sandhu murder case: ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਨਾਲ ਸਬੰਧਤ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਜਾਂਚ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ ਅਤੇ ਹਿਰਾਸਤ ਵਿੱਚ ਲਏ ਵਿਅਕਤੀਆਂ ਤੋਂ ਪੁੱਛਗਿੱਛ ਜਾਰੀ ਹੈ।

ਇਸ਼ਤਿਹਾਰ

ਪੁਲਿਸ ਕਮਿਸ਼ਨਰ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਵਾਰਦਾਤ ਨੂੰ ਕਥਿਤ ਤੌਰ ’ਤੇ ਪੈਸੇ ਲੈ ਕੇ ਅੰਜਾਮ ਦਿੱਤੇ ਜਾਣ ਦਾ ਸ਼ੱਕ ਹੈ। ਪੁਲਿਸ ਹੁਣ ਮੁੱਖ ਸ਼ੂਟਰਾਂ ਅਤੇ ਕਥਿਤ ਸਾਜ਼ਿਸ਼ਕਰਤਾਵਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸੋਸ਼ਲ ਮੀਡੀਆ ’ਤੇ ਚਰਚਿਤ ਇਨਫਲੂਐਂਸਰ ਸੀ ਅਤੇ ਉਸ ਨਾਲ ਜੁੜੇ ਕਈ ਵਿਵਾਦ ਵੀ ਸਾਹਮਣੇ ਆਉਂਦੇ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

ਕੱਟੜਪੰਥੀ ਐਂਗਲ ਬਾਰੇ ਵੀ ਦਿੱਤੀ ਜਾਣਕਾਰੀ
ਪੱਤਰਕਾਰਾਂ ਵੱਲੋਂ ਕੱਟੜਪੰਥੀ ਜਾਂ ਕਿਸੇ ਹੋਰ ਐਂਗਲ ਬਾਰੇ ਪੁੱਛੇ ਜਾਣ ’ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਕਿਸੇ ਕੱਟੜਪੰਥੀ ਸੰਗਠਨ ਦੀ ਸ਼ਮੂਲੀਅਤ ਸਾਹਮਣੇ ਨਹੀਂ ਆਈ। ਉਨ੍ਹਾਂ ਮੁਤਾਬਕ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਕਥਿਤ ਤੌਰ ’ਤੇ ਪੈਸੇ ਦੇ ਕੇ ਕਰਵਾਈ ਗਈ ਅਪਰਾਧਿਕ ਵਾਰਦਾਤ ਜਾਪਦਾ ਹੈ।

ਕਮਿਸ਼ਨਰ ਗਿੱਲ ਨੇ ਕਿਹਾ ਕਿ ਜਾਂਚ ਪ੍ਰਭਾਵਿਤ ਨਾ ਹੋਵੇ, ਇਸ ਲਈ ਇਸ ਪੜਾਅ ’ਤੇ ਹਿਰਾਸਤ ਵਿੱਚ ਲਏ ਵਿਅਕਤੀਆਂ ਦੇ ਨਾਂ ਜਾਂ ਜਾਂਚ ਨਾਲ ਜੁੜੀ ਵਿਸਥਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਜਾ ਰਹੀ। ਉਨ੍ਹਾਂ ਮੀਡੀਆ ਅਤੇ ਲੋਕਾਂ ਨੂੰ 24 ਘੰਟਿਆਂ ਤੱਕ ਸਬਰ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਨਾਲ ਜੁੜੇ ਤੱਥ ਸਾਹਮਣੇ ਰੱਖੇ ਜਾਣਗੇ। ਪੁਲਿਸ ਮੁਤਾਬਕ ਮਾਮਲੇ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਕਾਰਵਾਈ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News