Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਸਟ੍ਰੀਟ ਲਾਈਟ ਘਪਲਾ ਮਾਮਲਾ: ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

Captain Sandeep Sandhu gets big relief from High Court: ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਕੈਪਟਨ ਸੰਦੀਪ ਸੰਧੂ ਨੂੰ ਸਟ੍ਰੀਟ ਲਾਈਟ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਦੀਪ ਸੰਧੂ ਸਮੇਤ ਤਿੰਨ ਪਟੀਸ਼ਨਰਾਂ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ […]
By : Updated On: 08 Oct 2026 09:03:AM
ਸਟ੍ਰੀਟ ਲਾਈਟ ਘਪਲਾ ਮਾਮਲਾ: ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

Captain Sandeep Sandhu gets big relief from High Court: ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਰਹੇ ਕੈਪਟਨ ਸੰਦੀਪ ਸੰਧੂ ਨੂੰ ਸਟ੍ਰੀਟ ਲਾਈਟ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੰਦੀਪ ਸੰਧੂ ਸਮੇਤ ਤਿੰਨ ਪਟੀਸ਼ਨਰਾਂ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।

ਇਸ਼ਤਿਹਾਰ

ਮਾਮਲਾ ਵੱਖ-ਵੱਖ ਪਿੰਡਾਂ ਵਿੱਚ ਸਟ੍ਰੀਟ ਲਾਈਟਾਂ ਲਗਾਉਣ ਲਈ ਜਾਰੀ ਕਰੀਬ 65 ਲੱਖ ਰੁਪਏ ਦੀ ਕਥਿਤ ਹੇਰਾਫੇਰੀ ਨਾਲ ਜੁੜਿਆ ਹੋਇਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ EOW ਲੁਧਿਆਣਾ ਵਿੱਚ 27 ਸਤੰਬਰ 2022 ਨੂੰ FIR ਨੰਬਰ 10 ਦਰਜ ਕੀਤੀ ਗਈ ਸੀ।

ਪਟੀਸ਼ਨਰਾਂ ਨੇ ਟਰਾਇਲ ਕੋਰਟ ਵੱਲੋਂ ਉਨ੍ਹਾਂ ਦੀਆਂ ਡਿਸਚਾਰਜ ਅਰਜ਼ੀਆਂ ਖਾਰਜ ਕਰਨ ਅਤੇ ਚਾਰਜ ਫਰੇਮ ਕਰਨ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਪਟੀਸ਼ਨਰਾਂ ਵੱਲੋਂ ਦਲੀਲ ਦਿੱਤੀ ਗਈ ਕਿ ਟਰਾਇਲ ਕੋਰਟ ਨੇ ਜਾਂਚ ਏਜੰਸੀ ਨੂੰ ਵਾਰ-ਵਾਰ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਉਨ੍ਹਾਂ ਦੇ ਬਚਾਅ ਦੇ ਅਧਿਕਾਰ ਪ੍ਰਭਾਵਿਤ ਹੋਏ।

ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 16 ਅਕਤੂਬਰ 2026 ਲਈ ਤੈਅ ਕੀਤੀ ਹੈ। ਉਦੋਂ ਤੱਕ ਪਟੀਸ਼ਨਰਾਂ ਖ਼ਿਲਾਫ਼ FIR ਅਤੇ ਚੁਣੌਤੀ ਦਿੱਤੇ ਹੁਕਮਾਂ ਦੇ ਆਧਾਰ ’ਤੇ ਅਗਲੀ ਕਾਰਵਾਈ ’ਤੇ ਰੋਕ ਜਾਰੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News